ਚੰਡੀਗੜ੍ਹ: ਗੋਇੰਦਵਾਲ ਸਾਹਿਬ ਜੇਲ੍ਹ ਵਿੱਚ ਹੋਏ ਗੈਂਗ ਵਾਰ ਨੂੰ ਲੈ ਕੇ ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਆ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਮਨ-ਕਾਨੂੰਨ ਦੀ ਢਿੱਲ-ਮੱਠ ਵਿਰੁੱਧ ਸਖ਼ਤ ਸੰਦੇਸ਼ ਦੇਣ ਦੀ ਵਚਨਬੱਧਤਾ ਦੇ ਤਹਿਤ, ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਵੀਡੀਓ ਲੀਕ ਮਾਮਲੇ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਵਿੱਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਸਮੇਤ 7 ਜੇਲ੍ਹ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਏਨਾ ਵਿਚੋਂ ਪੰਜ ਨੂੰ ਜੇਲ੍ਹ ਦੇ ਕੈਦੀਆਂ ਨਾਲ ਕਥਿਤ ਤੌਰ ‘ਤੇ ਮਿਲੀਭੁਗਤ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਐਤਵਾਰ ਨੂੰ ਗੋਇੰਦਵਾਲ ਸਾਹਿਬ ਕੇਂਦਰੀ ਜੇਲ੍ਹ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਸਚਿਨ ਭਿਵਾਨੀ ਅਤੇ ਉਸਦੇ ਸਾਥੀ 26 ਫਰਵਰੀ, 2023 ਨੂੰ ਜੇਲ੍ਹ ਦੇ ਅਹਾਤੇ ਵਿੱਚ ਦੋ ਸਮੂਹਾਂ ਦਰਮਿਆਨ ਗੈਂਗ ਵਾਰ ਦੀ ਘਟਨਾ ਬਾਰੇ ਗੱਲ ਕਰਦੇ ਦਿਖਾਈ ਦੇ ਰਹੇ ਹਨ।
ਇਥੇ ਪੰਜਾਬ ਪੁਲੀਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਜਨਰਲ ਆਫ ਪੁਲੀਸ ਆਈਜੀ ਸੁਖਚੈਨ ਸਿੰਘ ਗਿੱਲ ਨੇ ਮੁਅੱਤਲ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਬਰਾੜ, ਵਧੀਕ ਜੇਲ੍ਹ ਸੁਪਰਡੈਂਟ ਵਿਜੇ ਕੁਮਾਰ, ਸਹਾਇਕ ਜੇਲ੍ਹ ਸੁਪਰਡੈਂਟ ਹਰੀਸ਼ ਕੁਮਾਰ, ਏਐਸਆਈ ਜੋਗਿੰਦਰ ਸਿੰਘ ਅਤੇ ਏਐਸਆਈ ਹਰਚੰਦ ਦੀ ਸ਼ਨਾਖਤ ਕੀਤੀ। ਪੰਜ ਜੇਲ੍ਹ ਅਧਿਕਾਰੀ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਕਿ ਮੁਅੱਤਲ ਕੀਤੇ ਗਏ ਦੋ ਹੋਰ ਜੇਲ੍ਹ ਅਧਿਕਾਰੀਆਂ ਵਿੱਚ ਵਧੀਕ ਜੇਲ੍ਹ ਸੁਪਰਡੈਂਟ ਜਸਪਾਲ ਸਿੰਘ ਖਹਿਰਾ ਅਤੇ ਹੈੱਡ ਕਾਂਸਟੇਬਲ ਸਵਿੰਦਰ ਸਿੰਘ ਸ਼ਾਮਲ ਹਨ।