ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਬਰਸੀ 19 ਮਾਰਚ 2023 ਨੂੰ ਕਰਨ ਦਾ ਐਲਾਨ ਕੀਤਾ ਹੈ। ਬਰਸੀ ਮਾਨਸਾ ਵਿੱਚ ਹੀ ਮਨਾਈ ਜਾਏਗੀ, ਜਿਸ ਵਿੱਚ ਕਾਫੀ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ। ਮੂਸੇਵਾਲਾ ਦੇ ਪਿਤਾ ਬਲਕੌਰ ਸੰਘ ਦਾ ਕਹਿਣਾ ਹੈ ਕਿ ਭੀੜ ਦੇ ਇਕੱਠੇ ਹੋਣ ਅਤੇ ਵਧ ਰਹੀ ਗਰਮੀ ਕਰਕੇ ਸਿੱਧੂ ਮੂਸੇਵਾਲਾ ਦੀ ਬਰਸੀ ਨੂੰ ਸਮੇਂ ਤੋਂ ਪਹਿਲਾਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਬੀਤੇ ਸਾਲ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੂੰ ਇੱਕ ਸਾਲ ਹੋ ਗਿਆ ਹੈ। ਪਰਿਵਾਰ ਅਜੇ ਵੀ ਇਨਸਾਫ਼ ਦੀ ਮੰਗ ਕਰ ਰਿਹਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਅਜੇ ਤੱਕ ਪੁਲਿਸ ਸਿੱਧੂ ਮੂਸੇਵਾਲਾ ਦੇ ਕਾਤਲਾਂ ਤੱਕ ਪਹੁੰਚੀ ਹੈ ਪਰ ਇਸ ਸਾਜ਼ਿਸ਼ ਦੇ ਪਿੱਛੇ ਕਿਸ-ਕਿਸ ਦਾ ਹੱਥ ਹੈ, ਇਸ ਬਾਰੇ ਨਾ ਸਰਕਾਰ ਅਤੇ ਨਾ ਹੀ ਪੁਲਿਸ ਸੁਣ ਰਹੀ ਹੈ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਨੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਮੁਹਿੰਮ ਵੀ ਚਲਾਈ ਹੋਈ ਹੈ। ਬੀਤੇ ਇੱਕ ਸਾਲ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੇ ਕਰੀਬ 32 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਦੂਜੇ ਪਾਸੇ ਇੱਕ ਦਾ ਬੀਤੇ ਦਿਨੀਂ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ ਸੀ।