ਬਾਪੂ ਸੂਰਤ ਸਿੰਘ ਖਾਲਸਾ ਡੀਐਮਸੀ ਹਸਪਤਾਲ ਤੋਂ ਡਿਸਚਾਰਜ ਕਰ ਦਿੱਤੇ ਗਏ ਹਨ। ਡਾਕਟਰਾਂ ਨੇ ਉਨ੍ਹਾਂ ਨੂੰ ਵਰਤ ‘ਤੇ ਬੈਠਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਵੀ ਆਪਣੀ ਸਿਹਤ ਨੂੰ ਦੇਖਦਿਆ ਮਰਨ ਵਰਤ ਨਾ ਬੈਠਣ ਦਾ ਫੈਸਲਾ ਲਿਆ ਹੈ। ਇੰਨਾ ਹੀ ਨਹੀਂ ਡਾਕਟਰਾਂ ਨੇ ਉਨ੍ਹਾਂ ਨੂੰ ਭੀੜ-ਭਾੜ ਵਾਲੀ ਥਾਂ ‘ਤੇ ਜਾਣ ਤੋਂ ਵੀ ਮਨਾ ਕਰ ਦਿੱਤਾ ਹੈ। ਉਨ੍ਹਾਂ ਨੂੰ ਭਾਰੀ ਸੁਰੱਖਿਆ ਹੇਠ ਅੱਜ ਐਂਬੂਲੈਂਸ ਰਾਹੀਂ ਉਨ੍ਹਾਂ ਦੇ ਜੱਦੀ ਪਿੰਡ ਹਸਨਪੁਰ ਪਹੁੰਚਾਇਆ ਗਿਆ ਹੈ।