ਮੈਂ ਪੰਜਾਬੀ ਹਾਂ ਤੇ ਪੰਜਾਬ ‘ਚ ਰਹਿਣਾ ਮੇਰਾ ਅਧਿਕਾਰ ਹੈ : ਅੰਮ੍ਰਿਤਪਾਲ ਸਿੰਘ

 

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਵੱਖ-ਵੱਖ ਸੰਗਠਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਇਨ੍ਹਾਂ ਸਾਰਿਆਂ ਨੂੰ ਲੈ ਕੇ ਹੁਣ ਅੰਮ੍ਰਿਤਪਾਲ ਦਾ ਬਿਆਨ ਸਾਹਮਣੇ ਆਇਆ ਹੈ। ਵਿਰੋਧ ਕਰਨ ਵਾਲੇ ਲੋਕਾਂ ਨੂੰ ਜਵਾਬ ਦਿੰਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਪੰਜਾਬੀ ਹੈ ਤੇ ਪੰਜਾਬ ਵਿਚ ਰਹਿਣਾ ਉਸ ਦਾ ਅਧਿਕਾਰ ਹੈ। ਉਨ੍ਹਾਂ ਦੇ ਪੂਰਵਜਾਂ ਨੇ ਵੀ ਪੰਜਾਬ ਲਈ ਆਪਣਾ ਖੂਹ ਵਹਾਇਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਕਿਉਂ ਛੱਡਣਾ ਚਾਹੀਦਾ, ਪੰਜਾਬ ਉਹ ਛੱਡਣ ਜਿਨ੍ਹਾਂ ਨੂੰ ਉਨ੍ਹਾਂ ਨੂੰ ਲੈ ਕੇ ਕੋਈ ਦਿੱਕਤ ਹੈ।

ਦੱਸ ਦੇਈਏ ਕਿ ਪਹਿਲਾਂ ਇਕ ਵਾਰ ਅੰਮ੍ਰਿਤਪਾਲ ਸਿੰਘ ਨੇ ਖੁਦ ਨੂੰ ਭਾਰਤੀ ਹੋਣ ਤੋਂ ਇਨਕਾਰ ਕੀਤਾ ਸੀ ਜਿਸ ਦੇ ਬਾਅਦ ਉਨ੍ਹਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਕਿ ਜੇਕਰ ਉਹ ਭਾਰਤੀ ਨਹੀਂ ਹ ਨਤਾਂ ਦੇਸ ਵਿਚ ਕੀ ਕਰ ਰਹੇ ਹੋ ਉਨ੍ਹਾਂ ਨੂੰ ਦੇਸ਼ ਛੱਡ ਦੇਣਾ ਚਾਹੀਦਾ ਹੈ। ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਅੰਮ੍ਰਿਤਪਾਲ ਸਿੰਘ ਨੇ ਬੈਠਕ ਕੀਤੀ। ਅਕਾਲ ਤਖਤ ਵੱਲੋਂ ਉਨ੍ਹਾਂ ‘ਤੇ ਅਜਨਾਲਾ ਥਾਣੇ ਦੇ ਘੇਰਾਓ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਲੈ ਜਾਣ ‘ਤੇ ਸਵਾਲ ਚੁੱਕੇ ਗਏ ਸਨ। ਬੈਠਕ ਦੇ ਬਾਅਦ ਅੰਮ੍ਰਿਤ ਪਾਲ ਸਿੰਘ ਨੇ ਕਿਹਾ ਕਿ ਪੰਥਕ ਮੁੱਦਿਆਂ ਤੇ ਪੰਜਾਬ ਦੇ ਨੌਜਵਾਨਾਂ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਇਸ ਬੈਠਕ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਨੂੰ ਲੈ ਕੇ ਕੋਈ ਚਰਚਾ ਨਹੀਂ ਕੀਤੀ ਗਈ ਤੇ ਨਾ ਹੀ ਅਕਾਲ ਤਖਤ ਵੱਲੋਂ ਗਠਿਤ 15 ਮੈਂਬਰੀ ਕਮੇਟੀ ਬਾਰੇ ਕੋਈ ਚਰਚਾ ਹੋਈ ਹੈ।

 

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी