ਪੰਜਾਬ ਸਰਕਾਰ ਆਪਣੀ ਰਾਸ਼ਨ ਵੰਡ ਸਕੀਮ ਮੁੜ ਸ਼ੁਰੂ ਕਰੇ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

  • ਕੇਂਦਰ ਕਿਸੇ ਵੀ ਸਮੇਂ ਆਪਣੀ ਰਾਸ਼ਨ ਸਕੀਮ ਬੰਦ ਕਰ ਸਕਦਾ ਹੈ: ਵਿਧਾਇਕ ਚੌਧਰੀ
  • ਫਿਲੌਰ ਵਿੱਚ ਵਿਕਾਸ ਕਾਰਜਾਂ ਲਈ ਇੱਕ ਪੈਸਾ ਨਹੀਂ ਦਿੱਤਾ ਗਿਆ: ਵਿਧਾਇਕ ਚੌਧਰੀ
  • ਫਿਲੌਰ ਅਤੇ ਗੁਰਾਇਆ ਰੇਲਵੇ ਫਾਟਕਾਂ ਦੀ ਸਮੱਸਿਆ ਹੱਲ ਕਰਨ ਲਈ ਸਰਕਾਰ ਨਹੀਂ ਤਿਆਰ: ਵਿਧਾਇਕ ਚੌਧਰੀ

ਚੰਡੀਗੜ੍ਹ/ਜਲੰਧਰ-ਫਿਲੌਰ ਦੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਵੀਰਵਾਰ ਨੂੰ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਦੀ ਰਾਸ਼ਨ ਵੰਡ ਸਕੀਮ ਨੂੰ ਬੰਦ ਕਰਨ ਦਾ ਮੁੱਦਾ ਉਠਾਉਂਦਿਆਂਆਖਿਆ ਕਿ ਕੇਂਦਰ ਸਰਕਾਰ ਆਪਣਾ ਖੁਰਾਕ ਸੁਰੱਖਿਆ ਪ੍ਰੋਗਰਾਮ ਕਦੇ ਵੀ ਬੰਦ ਕਰ ਸਕਦੀ ਹੈ ਤੇ ਸੂਬਾ ਸਰਕਾਰ ਆਪਣੀ ਸਕੀਮ ਮੁੜ ਸ਼ੁਰੂ ਕਰੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 40 ਲੱਖ ਤੋਂ ਵੱਧ ਰਾਸ਼ਨ ਕਾਰਡ ਧਾਰਕ ਅਤੇ 1 ਕਰੋੜ 56 ਲੱਖ ਤੋਂ ਵੱਧ ਲਾਭਪਾਤਰੀ ਹਨ। ਉਨ੍ਹਾਂ ਆਖਿਆ ਕਿ ਪਿਛਲੀਆਂ ਕਾਂਗਰਸ ਅਤੇਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਰਾਸ਼ਨ ਕਾਰਡ ਧਾਰਕਾਂ ਨੂੰ ਮਾਮੂਲੀ ਦਰਾਂ ‘ਤੇ ਰਾਸ਼ਨ ਮਿਲਦਾ ਸੀ, ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੋਵਿਡ-19ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ਵੱਲੋਂ ਪ੍ਰਤੀ ਵਿਅਕਤੀ 5 ਕਿਲੋ ਅਨਾਜ ਦੇਣਾ ਸ਼ੁਰੂ ਕਰਨ ਤੋਂ ਬਾਅਦ ਇਸ ਸਕੀਮ ਨੂੰ ਬੰਦ ਕਰ ਦਿੱਤਾ।

ਵਿਧਾਇਕ ਚੌਧਰੀ ਨੇ ਕਿਹਾ ਕਿ ਕੇਂਦਰ ਆਪਣੀ ਰਾਸ਼ਨ ਵੰਡ ਸਕੀਮ ਨੂੰ ਕਿਸੇ ਵੀ ਸਮੇਂ ਬੰਦ ਕਰ ਸਕਦਾ ਹੈ, ਪਰ ਰਾਜ ਸਰਕਾਰ ਦੀ ਸਕੀਮ ਦਾ ਨਾ ਤਾਂ ਵਿੱਤ ਮੰਤਰੀ ਦੇ ਭਾਸ਼ਣਅਤੇ ਨਾ ਹੀ ਬਜਟ ਵਿੱਚ ਕੋਈ ਜ਼ਿਕਰ ਕੀਤਾ ਗਿਆ ਹੈ।ਉਨ੍ਹਾਂ ਮੰਗ ਕੀਤੀ ਕਿ ‘ਆਪ’ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗਰੀਬ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਨਾ ਰੱਖਿਆ ਜਾਵੇ ਅਤੇ ਪੰਜਾਬ ਦੀ ਆਪਣੀ ਰਾਸ਼ਨਵੰਡ ਸਕੀਮ ਮੁੜ ਤੋਂ ਸ਼ੁਰੂ ਕੀਤੀ ਜਾਵੇ।

ਇੱਕ ਸਵਾਲ ਵਿੱਚ ਉਨ੍ਹਾਂ ਨੇ ਫਿਲੌਰ ਵਿਧਾਨ ਸਭਾ ਹਲਕੇ ਨੂੰ ਗਰਾਂਟਾਂ ਨਾ ਦੇਣ ਦਾ ਮੁੱਦਾ ਉਠਾਇਆ। ਸਰਕਾਰ ਨੇ ਜਵਾਬ ਵਿੱਚ ਕਿਹਾ ਕਿ 15ਵੇਂ ਵਿੱਤ ਕਮਿਸ਼ਨ ਤਹਿਤਮਨਜ਼ੂਰ ਹੋਈਆਂ ਗ੍ਰਾਂਟਾਂ ਤੋਂ ਇਲਾਵਾ ਫਿਲੌਰ ਦੇ ਕਿਸੇ ਵੀ ਪਿੰਡ ਜਾਂ ਕਸਬੇ ਲਈ ਇੱਕ ਪੈਸਾ ਵੀ ਨਹੀਂ ਦਿੱਤਾ ਗਿਆ। ਵਿਧਾਇਕ ਚੌਧਰੀ ਨੇ ਕਿਹਾ ਕਿ ਇਹ ਅਫਸੋਸ ਦੀਗੱਲ ਹੈ ਕਿ ‘ਆਪ’ ਸਰਕਾਰ ਵੇਲੇ ਪੰਜਾਬ ਦੇ ਪਿੰਡਾਂ ਦਾ ਵਿਕਾਸ ਨਹੀਂ ਹੋ ਰਿਹਾ ਅਤੇ ਪੈਸਾ ਸਿਰਫ਼ ਇਸ਼ਤਿਹਾਰਾਂ ‘ਤੇ ਹੀ ਖਰਚਿਆ ਜਾ ਰਿਹਾ ਹੈ।

ਫਿਲੌਰ ਵਿਧਾਇਕ ਨੇ ਕੱਲ੍ਹ ਵਿਧਾਨ ਸਭਾ ਵਿੱਚ ਫਿਲੌਰ ਅਤੇ ਗੁਰਾਇਆ ਵਿਖੇ ਰੇਲਵੇ ਫਾਟਕਾਂ ‘ਤੇ ਓਵਰਬ੍ਰਿਜ/ਅੰਡਰਪਾਸ ਬਣਾਉਣ ਦਾ ਲੰਮੇ ਸਮੇਂ ਤੋਂ ਲਟਕਦਾ ਆਰਿਹਾ ਮੁੱਦਾ ਉਠਾਇਆ। ਸਰਕਾਰ ਨੇ ਵਿਧਾਨ ਸਭਾ ਵਿੱਚ ਮੰਨਿਆ ਕਿ ਇਹਨਾਂ ਫਾਟਕਾਂ ‘ਤੇ ਪੁਲ ਜਾਂ ਅੰਡਰਪਾਸ ਦੀ ਜ਼ਰੂਰਤ ਹੈ ਪਰ ਉਹਨਾਂ ਦੇ ਨਿਰਮਾਣ ਦਾ ਮਾਮਲਾਹਾਲੇ ਵੀ ਵਿਚਾਰ ਅਧੀਨ ਹੈ। ਵਿਕਰਮਜੀਤ ਚੌਧਰੀ ਨੇ ਆਖਿਆ ਕਿ ਇਹ ਬੜੇ ਅਫਸੋਸ ਵਾਲੀ ਗੱਲ ਹੈ ਕਿ ਸਰਕਾਰ ਸਮੱਸਿਆ ਤਾਂ ਸਮਝਦੀ ਹੈ ਪਰ ਉਸ ਨੂੰ ਤੁਰੰਤ ਹੱਲ ਕਰਨ ਲਈ ਤਿਆਰ ਨਹੀਂ ਹੈ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की