ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਪੰਜਾਬ ਦਾ ਬਜਟ ਬੇਅਸਰ, ਦਿਸ਼ਾਹੀਣ ਅਤੇ ਨਿਰਾਸ਼ਾਜਨਕ : ਸ਼ੇਰਗਿੱਲ

ਪੰਜਾਬ ਦੇ ਬਜਟ ‘ ਵਿਸ਼ਵਾਸਘਾਤ ਅਤੇ ਨਜ਼ਰਅੰਦਾਜੀ ਦੀ ਬਦਬੂ  ਰਹੀਭਾਜਪਾ

ਜਲੰਧਰਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਦੇ ਬਜਟ ਨੂੰ ਦਿਸ਼ਾਹੀਣ, ਖੋਖਲਾ ਅਤੇ ਪੰਜਾਬੀਆਂ ਨਾਲ ਧੋਖਾ ਕਰਾਰ ਦਿੰਦਿਆਂ ਕਿਹਾ ਹੈ ਕਿ ਬਜਟ ਵਿੱਚ ਆਪ ਸਰਕਾਰ ਨੇ ਰਿਵਰਸ ਗਿਅਰ ਵਿੱਚ ਪਾਈ ਪੰਜਾਬ ਦੀ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਕੋਈ ਕਦਮ ਨਹੀਂ ਚੁੱਕੇ ਹਨ।  ਉਨ੍ਹਾਂ ਕਿਹਾ ਕਿ ਅੱਜ ਦੇ ਬਜਟ ਨੇ ਸੂਬੇ ਦੇ ਵੱਖ-ਵੱਖ ਖੇਤਰਾਂ ਦੀਆਂ ਸਾਰੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ।

ਬਜਟ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼ੇਰਗਿੱਲ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਦੇ ਸ਼ਾਸਨ ‘ਚ ਸੂਬੇ ਦੀ ਆਰਥਿਕਤਾ ਵੈਂਟੀਲੇਟਰ ‘ਤੇ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਹੁਣ ਮੌਜੂਦਾ ਬਜਟ ਵੀ ਸੂਬੇ ਨੂੰ ਕਰਜ਼ੇ ਤੋਂ ਬਾਹਰ ਕੱਢਣ ਲਈ ਮਾਲੀਆ ਪੈਦਾ ਕਰਨ ਦੇ ਵਿਚਾਰ ਤੋਂ ਸੱਖਣਾ ਹੈ।  ਸ਼ੇਰਗਿੱਲ ਨੇ ਕਿਹਾ ਕਿ ਬਜਟ ਵਿੱਚ ਮਾਲੀਏ ਦੇ ਵਸੀਲਿਆਂ ਨੂੰ ਵਧਾਉਣ ਅਤੇ ਸੂਬੇ ਦੀ ਆਰਥਿਕਤਾ ਦੇ ਤੇਜ਼ੀ ਨਾਲ ਵਿਕਾਸ ਲਈ ਨੀਤੀਗਤ ਪਹਿਲਕਦਮੀਆਂ ਦੇ ਸਬੰਧ ਵਿੱਚ ਕਿਸੇ ਨਵੇਂ ਉਪਾਅ ਦੀ ਘਾਟ ਹੈ।  ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਹਾਰ ਗਈ ਹੈ ਅਤੇ ਪੰਜਾਬ ਦੀ ਆਰਥਿਕਤਾ ਨੂੰ ਲੀਹ ‘ਤੇ ਲਿਆਉਣ ‘ਚ ਨਾਕਾਮ ਰਹੀ ਹੈ।

ਸ਼ੇਰਗਿੱਲ ਨੇ ਆਪ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਤੀਜੇ ਬਜਟ ‘ਚ 18 ਸਾਲ ਦੀ ਉਮਰ ਪੂਰੀ ਕਰਨ ਵਾਲੀਆਂ 1.3 ਕਰੋੜ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਨਾ ਦੇਣਾ ਔਰਤਾਂ ਨਾਲ ਸਭ ਤੋਂ ਵੱਡੇ ਧੋਖਿਆਂ ਵਿੱਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰ ਇਸ ਸਰਕਾਰ ਨੂੰ ਸਬਕ ਸਿਖਾਉਣਗੀਆਂ ਅਤੇ ਇਹ ਯਕੀਨੀ ਬਣਾਉਣਗੀਆਂ ਕਿ ਆਪ ਪੰਜਾਬ ਦੀਆਂ ਸਾਰੀਆਂ 13 ਸੰਸਦੀ ਸੀਟਾਂ ਹਾਰੇ।

ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਆਪ ਸਰਕਾਰ ਨੇ ਇੱਕ ਵਾਰ ਫਿਰ ਖੇਤੀ, ਉਦਯੋਗ, ਔਰਤਾਂ, ਨੌਜਵਾਨਾਂ ਅਤੇ ਰੁਜ਼ਗਾਰ ਸਮੇਤ ਵੱਖ-ਵੱਖ ਖੇਤਰਾਂ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਬਜਟ ਵਿੱਚ ਕੋਈ ਐਲਾਨ ਨਹੀਂ ਕੀਤਾ ਹੈ।  ਸ਼ੇਰਗਿੱਲ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਸਰਕਾਰ ਨੇ ਖੇਤੀ ਖੇਤਰ ਦੀ ਦੁਰਦਸ਼ਾ ਨੂੰ ਨਜ਼ਰਅੰਦਾਜ਼ ਕਰਦਿਆਂ ਕਿਸਾਨਾਂ ਦੇ ਭਲੇ ਲਈ ਕੋਈ ਠੋਸ ਐਲਾਨ ਨਹੀਂ ਕੀਤਾ।

ਸ਼ੇਰਗਿੱਲ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸੂਬੇ ਦੀ ਵਾਗਡੋਰ ਸੰਭਾਲਣ ਤੋਂ ਪਹਿਲਾਂ ਉਦਯੋਗਾਂ ਲਈ ਬਿਜਲੀ ਦੀਆਂ ਦਰਾਂ 5 ਰੁਪਏ ਪ੍ਰਤੀ ਯੂਨਿਟ ਕਰਨ ਦਾ ਆਪਣਾ ਵਾਅਦਾ ਪੂਰਾ ਨਾ ਕਰਨ ਨਾਲ ਪੰਜਾਬ ਦੀ ਸਨਅਤ ਨੂੰ ਵੱਡਾ ਧੱਕਾ ਲੱਗਾ ਹੈ।

ਸ਼ੇਰਗਿੱਲ ਨੇ ਬਜਟ ਨੂੰ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਧੋਖਾ ਦੇਣ ਲਈ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ।  ਪਿਛਲੇ ਬਜਟ ਵਿੱਚ ਐਲਾਨੇ ਗਏ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ’ਤੇ ਸਵਾਲ ਉਠਾਉਂਦਿਆਂ ਉਨ੍ਹਾਂ ਆਪ ਸਰਕਾਰ ਨੂੰ ਪਿਛਲੇ ਬਜਟ ਦੌਰਾਨ ਕੀਤੇ ਸਾਰੇ ਐਲਾਨਾਂ ’ਤੇ ਵਾਈਟ ਪੇਪਰ ਲਿਆਉਣ ਦੀ ਚੁਣੌਤੀ ਦਿੱਤੀ। ਉਨ੍ਹਾਂ ਕਿਹਾ ਕਿ ਯੂ-ਟਰਨ, ਝੂਠੇ ਵਾਅਦੇ ਅਤੇ ਪਾਖੰਡ ਇਸ ‘ਆਪ’ ਸਰਕਾਰ ਦੀ ਖਾਸੀਅਤ ਹਨ, ਪਰ ਹੁਣ ਇਹ ਪੰਜਾਬ ਦੇ 3 ਕਰੋੜ ਲੋਕਾਂ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਪੰਜਾਬ ਦੀ ਆਪ ਸਰਕਾਰ ਆਈ.ਸੀ.ਯੂ. ਵਿੱਚ ਹੈ।

Scroll to Top