ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਤੇ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਕਿ ਉਹ ਉਹ ਆਪਣੇ ਬੱਚਿਆਂ ਦੇ ਦਾਖਲੇ ਸਰਕਾਰੀ ਸਕੂਲਾਂ ਵਿਚ ਕਰਵਾਉਣ।
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਕੂਲ ਸਿੱਖਿਆ ਵਿਭਾਗ ਵਿਚ ਕੰਮ ਕਰ ਰਹੇ ਸਾਰੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਜਥੇਬੰਦੀਆਂ ਨੂੰ ਆਨ ਲਾਈਨ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਉਨ੍ਹਾਂ ਨੂੰ ਮਿਲ ਰਹੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਪੋ-ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਪੰਜਾਬ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਵਾਸਤੇ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਹਿੱਸਾ ਬਣ ਸਕੀਏ। ਸਿੱਖਿਆ ਮੰਤਰੀ ਨੇ ਸਕੂਲ ਦੌਰਿਆਂ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਮਿਲ ਰਹੇ ਸੱਦਿਆ ਦਾ ਜ਼ਿਕਰ ਕਰਦਿਆਂ ਬੈਂਸ ਨੇ ਕਿਹਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸੋਚ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਪ੍ਰਬੰਧ ਨੂੰ ਸਮੇਂ ਦੇ ਹਾਣ ਦਾ ਬਣਾ ਕੇ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਾਸਤੇ ਲਗਾਤਾਰ ਯਤਨਸ਼ੀਲ ਹਾਂ। ਇਸ ਕੰਮ ਵਿੱਚ ਮੈਨੂੰ ਸਮੁੱਚੇ ਅਧਿਆਪਕ ਵਰਗ ਦੇ ਨਾਲ-ਨਾਲ ਅਧਿਆਪਕ ਜਥੇਬੰਦੀਆਂ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ, ਜਿੰਨ੍ਹਾਂ ਦਾ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ।
ਉਨ੍ਹਾਂ ਸਕੂਲ ਵਿਭਾਗ ਦੇ ਉਹਨਾਂ ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵੀ ਸਲਾਮ ਕਿਹਾ ਹਾਂ ਜੋ ਆਪਣੀ ਨੇਕ ਕਮਾਈ ਵਿੱਚੋਂ ਬਹੁਤ ਸਾਰਾ ਪੈਸਾ ਵਿਦਿਆਰਥੀਆਂ ਦੀ ਭਲਾਈ ਅਤੇ ਸਕੂਲਾਂ ਨੂੰ ਸੁੰਦਰ ਬਣਾਉਣ ਵਾਸਤੇ ਖਰਚ ਕਰ ਰਹੇ ਹਨ।