ਜਲੰਧਰ (ਸੁਖਵਿੰਦਰ ਸਿੰਘ)- ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 8 ਅਧੀਨ ਪੈਂਦੇ ਨਿਊ ਸੰਤੋਖਪੁਰਾ ਵਿੱਚ ਚੋਰੀ ਦੀ ਵਾਰਦਾਤ ਹੋਈ ਹੈ ਜਦੋਂ ਔਰਤ ਘਰ ਨੂੰ ਤਾਲਾ ਲਗਾ ਕੇ ਗੁਆਂਢੀਆਂ ਦੇ ਘਰ ਗਈ ਤਾਂ ਪਿੱਛੇ ਤੋਂ ਚੋਰਾਂ ਨੇ 10 ਲੱਖ ਦੇ ਗਹਿਣੇ ਚੋਰੀ ਕਰ ਲਏ |
ਨਿਊ ਸੰਤੋਖਪੁਰਾ ਦੀ ਅੰਬਿਕਾ ਕਲੋਨੀ ਵਾਸੀ ਨੀਲਮ ਪਤਨੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਉਹ ਗੁਆਂਢੀ ਦੇ ਘਰ ਜਾਣ ਲਈ 3 ਵਜੇ ਘਰੋਂ ਗਲੀ ‘ਚ ਨਿਕਲੀ ਸੀ। ਜਦੋਂ ਉਹ ਪੌਣੇ ਚਾਰ ਵਜੇ ਘਰ ਵਾਪਸ ਆਈ ਤਾਂ ਦੇਖਿਆ ਕਿ ਗੇਟ ਦਾ ਤਾਲਾ ਟੁੱਟਿਆ ਹੋਇਆ ਸੀ। ਚੋਰ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਏ। ਘਰ ਦਾ ਸਾਰਾ ਸਾਮਾਨ ਖਿੱਲਰਿਆ ਪਿਆ ਸੀ। ਚੋਰਾਂ ਨੇ ਉਸ ਦੇ 10 ਲੱਖ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ।
ਪੁਲਿਸ ਸੀਸੀਟੀਵੀ ਦੀ ਤਲਾਸ਼ ਵਿੱਚ ਲੱਗੀ ਹੋਈ ਹੈ
ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਅਤੇ ਆਸ-ਪਾਸ ਦੇ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਕਬਜ਼ੇ ‘ਚ ਲੈ ਲਿਆ। ਪੁਲਿਸ ਚੋਰਾਂ ਬਾਰੇ ਪਤਾ ਲਗਾਉਣ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ। ਸੀਸੀਟੀਵੀ ਕੈਮਰੇ ‘ਚ 2 ਚੋਰ ਘਰ ‘ਚ ਦਾਖਲ ਹੁੰਦੇ ਨਜ਼ਰ ਆ ਰਹੇ ਹਨ। ਕੁਝ ਸਮੇਂ ਬਾਅਦ ਚੋਰ ਚੋਰੀ ਦਾ ਸਾਮਾਨ ਲੈ ਕੇ ਫ਼ਰਾਰ ਹੋ ਗਏ।