ਜਹਾਜ਼ ਹਾਦਸੇ ‘ਚ ਭਾਰਤੀ ਮੂਲ ਦੀ ਔਰਤ ਦੀ ਮੌਤ, ਧੀ ਦੀ ਹਾਲਤ ਗੰਭੀਰ

ਅਮਰੀਕਾ ਦੇ ਨਿਊਯਾਰਕ ਇਲਾਕੇ ‘ਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ ਭਾਰਤੀ ਮੂਲ ਦੀ ਇਕ ਔਰਤ ਦੀ ਮੌਤ ਹੋ ਗਈ ਅਤੇ ਉਸ ਦੀ ਬੇਟੀ ਅਤੇ ਪਾਇਲਟ ਇੰਸਟ੍ਰਕਟਰ ਜ਼ਖਮੀ ਹੋ ਗਏ। ‘ਐਨਬੀਸੀ ਨਿਊਯਾਰਕ’ ਟੀਵੀ ਚੈਨਲ ਨੇ ਦੱਸਿਆ ਕਿ ਰੋਮਾ ਗੁਪਤਾ (63) ਅਤੇ ਉਸ ਦੀ ਧੀ ਰੀਵਾ ਗੁਪਤਾ (33) ਐਤਵਾਰ ਨੂੰ ਇੱਕ ਛੋਟੇ ਜਹਾਜ਼ ਵਿੱਚ ਸਵਾਰ ਸਨ। ਜਹਾਜ਼ ਦੇ ਪਾਇਲਟ ਨੇ ਕਾਕਪਿਟ ‘ਚ ਧੂੰਆਂ ਨਿਕਲਣ ਦੀ ਸੂਚਨਾ ਦਿੱਤੀ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਜਹਾਜ਼ ਲੋਂਗ ਆਈਲੈਂਡ ‘ਚ ਘਰਾਂ ਦੇ ਨੇੜੇ ਕਰੈਸ਼ ਹੋ ਗਿਆ।
ਮੀਡੀਆ ਰਿਪੋਰਟ ‘ਚ ਦੱਸਿਆ ਗਿਆ ਕਿ ਇਸ ਹਾਦਸੇ ‘ਚ ਰੋਮਾ ਦੀ ਮੌਤ ਹੋ ਗਈ ਅਤੇ ਰੀਵਾ ਅਤੇ 23 ਸਾਲਾ ਪਾਇਲਟ ਇੰਸਟ੍ਰਕਟਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਡੈਨੀ ਵੇਇਜ਼ਮੈਨ ਫਲਾਈਟ ਸਕੂਲ ਦੇ ਅਟਾਰਨੀ ਓਲੇਹ ਡੇਕੈਲੋ ਨੇ ਕਿਹਾ ਕਿ ਪਾਇਲਟ ਕੋਲ ਸਾਰੇ ਲੋੜੀਂਦੇ ਪ੍ਰਮਾਣ ਪੱਤਰ ਅਤੇ ਰੇਟਿੰਗ ਸਨ ਅਤੇ ਜੋ ਜਹਾਜ਼ ਕਰੈਸ਼ ਹੋਇਆ ਸੀ, ਉਸ ਦੀ ਪਿਛਲੇ ਹਫ਼ਤੇ ਦੋ ਸਖ਼ਤ ਜਾਂਚਾਂ ਹੋਈਆਂ ਸਨ। ਨੈਸ਼ਨਲ ਟ੍ਰਾਂਸਪੋਰਟੇਸ਼ਨ ਸੇਫਟੀ ਬੋਰਡ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰੇਗਾ। ਸੰਘੀ ਹਵਾਬਾਜ਼ੀ ਪ੍ਰਸ਼ਾਸਨ ਵੀ ਮਾਮਲੇ ਦੀ ਜਾਂਚ ਕਰ ਰਿਹਾ ਹੈ।

Loading

Scroll to Top
Latest news
प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ...