ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਡਿਪਟੀ ਕਮਿਸ਼ਨਰ ਵੱਲੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖ਼ਲ 16 ਸਾਲਾ ਲੜਕੇ ਦੇ ਇਲਾਜ ਲਈ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ

ਸਕੱਤਰ ਰੈਡ ਕਰਾਸ ਸੁਸਾਇਟੀ ਨੇ ਸੌਂਪਿਆਂ ਪਰਿਵਾਰ ਨੂੰ ਮਾਲੀ ਮਦਦ ਦਾ ਚੈਕ, ਭਵਿੱਖ ‘ਚ ਵੀ ਸਹਾਇਤਾ ਕਰਨ ਦਾ ਦਿਵਾਇਆ ਭਰੋਸਾ

ਜਲੰਧਰ- ਅਧਰੰਗ ਤੋਂ ਬਾਅਦ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖ਼ਲ 16 ਸਾਲਾ ਲੜਕੇ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਬੀਮਾਰ ਨੌਜਵਾਨ ਦੇ ਇਲਾਜ ਲਈ 50,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਸਕੱਤਰ ਰੈੱਡ ਕਰਾਸ ਜਲੰਧਰ ਇੰਦਰਦੇਵ ਸਿੰਘ ਨੇ ਪਿੰਡ ਢੱਡਾ, ਫਿਲੌਰ ਵਿਖੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਰੈੱਡ ਕਰਾਸ ਸੁਸਾਇਟੀ ਜਲੰਧਰ ਵੱਲੋਂ 25-25 ਹਜ਼ਾਰ ਰੁਪਏ ਦੇ ਦੋ ਚੈੱਕ ਪੀੜਤ ਪਰਿਵਾਰ ਨੂੰ ਸੌਂਪੇ।

            ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਜਲੰਧਰ ਜ਼ਿਲ੍ਹੇ ਦੇ 16 ਸਾਲਾ ਲੜਕੇ ਮੋਹਿਤ ਨੂੰ 13 ਫਰਵਰੀ ਨੂੰ ਅਧਰੰਗ ਦਾ ਦੌਰਾ ਪੈਣ ਤੋਂ ਬਾਅਦ ਇਲਾਜ ਲਈ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ, ਜਿਸ ਦੇ ਪਰਿਵਾਰ ਦੀ ਹਾਲਤ ਆਰਥਿਕ ਪੱਖੋਂ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਇਸ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਲਈ ਇਹ ਉਪਰਾਲਾ ਕੀਤਾ ਗਿਆ।

            ਘਨਸ਼ਿਆਮ ਥੋਰੀ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਸਹਾਇਤਾ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪਰਿਵਾਰ ਨੂੰ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਪ੍ਰਦਾਨ ਕਰਨ ਦਾ ਭਰੋਸਾ ਦਿਵਾਇਆ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦਾ ਆਰਥਿਕ ਬੋਝ ਨਾ ਝੱਲਣਾ ਪਵੇ।

Scroll to Top