ਅੰਮ੍ਰਿਤਸਰ- ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਮਿਲੇ ਬਹੁਮਤ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ‘ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼, ਆਮ ਆਦਮੀ ਪਾਰਟੀ ਨੂੰ ਜਿੱਤ ਲਈ ਵਧਾਈ ਪੰਜਾਬ ਦੇ ਲੋਕਾਂ ਦੇ ਫਤਵੇ ਨੂੰ ਨਿਮਰਤਾ ਸਹਿਤ ਸਵੀਕਾਰ ਕਰਦਾ ਹਾਂ।’ ਇਕ ਤਰੀਕੇ ਨਾਲ ਇਕ ਸੂਝਵਾਨ ਨੇਤਾ ਦੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਸਿੱਧੂ ਵੱਲੋਂ ਵਧਾਈ ਦੇਣਾ ਸ਼ਿਸ਼ਟਾਚਾਰ ਦਾ ਹਿੱਸਾ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਇਕ ਮੀਟਿੰਗ ਬੁਲਾਈ ਸੀ ਜੋ ਕਿ ਰੁਝਾਨਾਂ ਤੋ ਬਾਅਦ ਕੈਂਸਲ ਕਰ ਦਿੱਤੀ ਗਈ ਹੈ।