ਵਿਧਾਨ ਸਭਾ ਚੋਣਾਂ ਵਿਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਭਗਵੰਤ ਮਾਨ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਹੈ। ਭਗਵੰਤ ਮਾਨ ਨੇ ਰਾਜਪਾਲ ਅੱਗੇ ਸਰਕਾਰ ਬਣਾਉਣ ਲਈ ਦਾਅਵਾ ਪੇਸ਼ ਕੀਤਾ ਹੈ।ਭਗਵੰਤ ਮਾਨ ਚੰਡੀਗੜ੍ਹ ਸਥਿਤ ਰਾਜ ਭਵਨ ਵਿਖੇ ਪਹੁੰਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ੍ਰੀ ਮਾਨ ਦੇ ਦਾਅਵੇ ਨੂੰ ਪ੍ਰਵਾਨ ਕਰ ਲਿਆ। ਭਗਵੰਤ ਮਾਨ 16 ਮਾਰਚ ਨੂੰ ਸ਼ਹੀਦਾਂ ਦੀ ਧਰਤੀ ਖਟਕੜ ਕਲਾ ਵਿਖੇ ਦੁਪਹਿਰ 12.30 ਵਜੇ ਸਹੁੰ ਚੁੱਕਣਗੇ।
ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 16 ਮਾਰਚ ਨੂੰ ਸਿਰਫ਼ ਉਹ ਹੀ ਨਹੀਂ ਬਲਕਿ ਪੰਜਾਬ ਦੀ ਖੁਸ਼ਹਾਲੀ ਲਈ ਪੂਰੇ ਪੰਜਾਬ ਦੇ ਲੋਕ ਸਹੁੰ ਚੁੱਕਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸਹੁੰ ਚੱਕ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸ੍ਰੀ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਰਾਹ ‘ਤੇ ਚਲਦਿਆਂ ਪੰਜਾਬ ਦੀ ਖੁਸ਼ਹਾਲੀ ਲਈ ਵੱਡੇ ਫੈਸਲੇ ਲਏ ਜਾਣਗੇ।