ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ 475 ਦਿਵਿਆਂਗ ਲੋਕਾਂ ਨੂੰ ਸਹਾਇਤਾ ਉਪਕਰਨਾਂ ਦੀ ਵੰਡ

ਕਿਹਾ, ਇਹ ਮਦਦ ਉਨ੍ਹਾਂ ਦੇ ਆਤਮ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰੇਗੀ
ਭਵਿੱਖ ’ਚ ਹੋਰ ਸਹਾਇਤਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦੁਹਰਾਇਆ
ਜਲੰਧਰ,  :- ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ, ਅਲਿਮਕੋ ਮੋਹਾਲੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸੇਂਟ ਜੌਸਫ਼ ਕਾਨਵੈਂਟ ਸਕੂਲ, ਕੈਂਟ ਰੋਡ, ਜਲੰਧਰ ਵਿਖੇ ਲਗਾਏ ਗਏ ਸਹਾਇਤਾ ਉਪਰਕਨ ਵੰਡ ਕੈਂਪ ਦੌਰਾਨ 475 ਦਿਵਿਆਂਗ ਲੋਕਾਂ ਨੂੰ ਮੁਫ਼ਤ ਸਹਾਇਤਾ ਉਪਕਰਨ ਵੰਡੇ ਗਏ।
ਇਸ ਮੌੂਕੇ ਬੋਲਦਿਆਂ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਇਹ ਸਹਾਇਤਾ ਉਪਕਰਨ ਭਵਿੱਖ ਵਿੱਚ ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਦੇ ਆਤਮ ਵਿਸਵਾਸ਼ ਨੂੰ ਹੋਰ ਉਚੱਾ ਚੁੱਕਣਗੇ। ਉਨ੍ਹਾਂ ਕਿਹਾ ਕਿ ਇਹ ਮਦਦ ਉਨ੍ਹਾਂ ਦੇ ਜੀਵਨ ਨੂੰ ਹੋਰ ਸੁਖਾਲਾ ਬਣਾਵੇਗੀ ਅਤੇ ਇਸ ਨਾਲ ਇਹ ਆਪਣੇ ਰੋਜ਼ਾਨਾ ਦੇ ਕੰਮ ਅਸਾਨੀ ਨਾਲ ਕਰਨ ਦੇ ਸਮਰੱਥ ਹੋ ਸਕਣਗੇ।
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਚੇਅਰਮੈਨ ਪੰਜਾਬ ਸਟੇਟ ਕੰਟੇਨਰ ਅਤੇ ਵੇਅਰ ਹਾਊਸਿੰਗ ਕਾਰਪੋਰੇਸ਼ਨ ਰਾਜਵਿੰਦਰ ਕੌਰ ਥਿਆੜਾ ਦੀ ਮੌਜੂਦਗੀ ਵਿੱਚ ਸੰਤ ਬਲਬੀਰ ਸਿੰਘ ਸੀਚੇਵਾਲ ਨੇ ‘ਸਮਾਜਿਕ ਅਧਿਕਾਰਤਾ’ ਕੈਂਪ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਦਰਵਾਜੇ 24 ਘੰਟੇ ਇਸ ਨੇਕ ਕਾਜ ਲਈ ਖੁੱਲ੍ਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲਗਾਉਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਭਵਿੱਖ ਵਿੱਚ ਲੋੜਵੰਦ ਲੋਕਾਂ ਨੁੂੰ ਮੁਫ਼ਤ ਸਹਾਇਤਾ ਮੁਹੱਈਆ ਕਰਵਾਉਣ ਲਈ ਅਜਿਹੇ ਕੈਂਪ ਲਗਾਏ ਜਾਣਗੇ। ਉਨ੍ਹਾਂ ਵਲੋਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਦੀ ਅਗਵਾਈ  ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜ ਦੇ ਲੋੜਵੰਦ ਲੋਕਾਂ ਨੂੰ ਜਰੂਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਇਹ ਕੈਂਪ ਲਗਾਉਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੂਬਾ ਸਰਕਾਰ ਦੀ ਲੋੜਵੰਦ ਲੋਕਾਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਦੀ ਵਿਸ਼ੇਸ਼ ਪਹਿਲ ਹੈ। ਉਨ੍ਹਾਂ ਲੋੜਵੰਦ ਲੋਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਕੈਂਪਾਂ ਵਿੱਚ ਆਪਣੀ ਰਜਿਸਟਰੇਸ਼ਨ ਕਰਵਾਉਣੀ ਚਾਹੀਦੀ ਹੈ ਤਾਂ ਜੋ ਲੋੜ ਅਨੁਸਾਰ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਦੌਰਾਨ 925 ਸਹਾਇਤਾ ਉਪਕਰਨ ਵੰਡੇ ਗਏ ਜਿਸ ਵਿੱਚ ਮੋਟਰ ਨਾਲ ਚੱਲਣ ਵਾਲੀ ਟਰਾਈਸਾਈਕਲ, ਟਰਾਈਸਾਈਕਲ, ਫੋਲਡਿੰਗ ਵੀਲ੍ਹ ਚੇਅਰਸ, ਬੈਸਾਖੀਆਂ, ਵਾਕਿੰਗ ਸਟਿੱਕ, ਰੋਲੇਟਰ, ਸੁਣ ਵਾਲੀਆਂ ਮਸ਼ੀਨਾਂ (ਬੀਟੀਈ), ਐਮਐਸਆਈਡੀ ਕਿਟਾਂ, ਸੀਪੀ ਚੇਅਰਸ, ਸਮਾਰਟ ਕੇਨ, ਬਨਾਵਟੀ ਅੰਗ ਅਤੇ ਕਲਿਪਰਸ, ਤਿੰਨ ਸਮਾਰਟ ਫੋਨ ਅਤੇ ਇਕ ਬਰੇਲ ਕਿੱਟ ਸ਼ਾਮਿਲ ਹੈ। ਉਨ੍ਹਾਂ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਰਭਜਨ ਸਿੰਘ ਦਾ ਅਲਿਮਕੋ ਮੋਹਾਲੀ ਦੇ ਸਹਿਯੋਗ ਨਾਲ ਇਹ ਕੈਂਪ ਲਗਾਉਣ ਲਈ ਐਮ.ਪੀ. ਲੈਡਸ ਵਿਚੋਂ ਫੰਡ ਮੁਹੱਈਆ ਕਰਵਾਉਣ ਲਈ ਧੰਨਵਾਦ ਕੀਤਾ ਗਿਆ।
ਇਸ ਮੌਕੇ ਲਾਭਪਾਤਰੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਉਨ੍ਹਾਂ ਨੂੰ ਮੁਫ਼ਤ ਸਹਾਇਤਾ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ ਗਿਆ। ਜ਼ੋਰਾਵਰ ਸਿੰਘ ਵਾਸੀ ਪਿੰਡ ਅਨੀਹਰ ਨੇ ਕਿਹਾ ਕਿ ਉਸ ਨੂੰ ਮੋਟਰ ਟਰਾਈਸਾਈਕਲ ਮਿਲੀ ਹੈ ਜਿਸ ਨਾਲ ਉਸ ਨੂੰ ਆਉਣ-ਜਾਣ ਵਿੱਚ ਅਸਾਨੀ ਹੋਵੇਗੀ।  ਇਸ ਮੌਕੇ ਕੋਟ ਰਾਮਦਾਸ ਦੀ ਸੋਨੀਆਂ ਵਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਹਾਇਤਾ ਮੁਹੱਈਆ ਕਰਵਾਉਣ ਲਈ ਧੰਨਵਾਦ ਕੀਤਾ ਗਿਆ।
ਇਸ ਤੋਂ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ ਵਲੋਂ ਇਸ ਕੈਂਪ ਵਿੱਚ ਪਹੁੰਚੀਆਂ ਸਖਸ਼ੀਅਤਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਡਾ. ਜੈ ਇੰਦਰ ਸਿੰਘ, ਸਮਾਜ ਸੇਵੀ ਅਮਰਜੀਤ ਸਿੰਘ ਆਨੰਦ, ਤਹਿਸੀਲਦਾਰ  ਗੁਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਕਿਰਨ ਕੌਰ ਅਤੇ ਹੋਰ ਵੀ ਹਾਜ਼ਰ ਸਨ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी