ਪਰਿਵਾਰ ਦੀ ਥਾਂ ਕਿਸੇ ਟਕਸਾਲੀ ਆਗੂ ਨੂੰ ਪਾਰਟੀ ਦੀ ਸੰਭਾਲਣੀ ਚਾਹੀਦੀ ਹੈ ਪਾਰਟੀ ਦੀ ਵਾਗਡੋਰ: ਹਰਵਿੰਦਰ ਕਾਕੜਾ

ਭਵਾਨੀਗੜ੍ਹ (ਦਲਜੀਤ ਕੌਰ ਭਵਾਨੀਗੜ੍ਹ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਹਾਰ ਕਬੂਲਦੇ ਹੋਏ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਇਹ ਵਿਚਾਰ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਾਕੜਾ ਨੇ ਅਤੇ ਸੀਨੀਅਰ ਆਗੂ ਜਥੇਦਾਰ ਇੰਦਰਜੀਤ ਸਿੰਘ ਤੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥਕ ਪਾਰਟੀ ਹੈ, ਪਾਰਟੀ ਪੰਥਕ ਏਜੰਡੇ ਤੋਂ ਭਟਕ ਗਈ ਹੈ । ਬਾਦਲ ਦੀ ਅਗਵਾਈ ‘ਚ ਪਾਰਟੀ ਵਿਧਾਨ ਸਭਾ ਚੋਣਾਂ ਦੋ ਵਾਰ ਹਾਰ ਚੁੱਕੀ ਹੈ। ਸ਼੍ਰੀ ਕਾਕਡ਼ਾ ਨੇ ਕਿਹਾ ਕਿ ਸਮਾਂ ਉਹ ਜ਼ਿਲ੍ਹਾ ਸੰਗਰੂਰ ਵਿੱਚ ਅਕਾਲੀ ਦਲ ਦੀ ਹੋਈ ਹਾਰ ਦੀ ਜ਼ਿੰਮੇਵਾਰੀ ਕਬੂਲਦਿਆਂ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦਿੰਦੇ ਹਨ।
ਜਥੇਦਾਰ ਹਰਵਿੰਦਰ ਸਿੰਘ ਕਾਕੜਾ ਨੇ ਕਿਹਾ ਕਿ ਪਾਰਟੀ ਨੂੰ ਸੋਚ ਵਿਚਾਰ ਕਰਕੇ ਬਾਦਲ ਥਾਂ ਕਿਸੇ ਟਕਸਾਲੀ ਆਗੂ ਨੂੰ ਪਾਰਟੀ ਦੀ ਵਾਗਡੋਰ ਸੰਭਾਲਣੀ ਚਾਹੀਦੀ ਹੈ ਅਤੇ ਪ੍ਰਧਾਨ ਹੋਰ ਕਿਸੇ ਆਗੂ ਨੂੰ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਪੰਥਕ ਆਗੂਆਂ ਨੂੰ ਇਕ ਪਲੇਟਫਾਰਮ ਤੇ ਇਕੱਠਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਹਾਈ ਕਮਾਂਡ ਨੂੰ ਚਾਹੀਦਾ ਹੈ ਕਿ ਟੌਹੜਾ ਪਰਿਵਾਰ, ਬਰਨਾਲਾ ਪਰਿਵਾਰ, ਤਲਵੰਡੀ ਪਰਿਵਾਰ ਅਤੇ ਢੀਂਡਸਾ ਪਰਿਵਾਰ ਨੂੰ ਸੰਭਾਲ ਕੇ ਰੱਖੇ।
ਇਸ ਮੌਕੇ ਭਰਪੂਰ ਸਿੰਘ ਫੱਗੂਵਾਲਾ ਸਾਬਕਾ ਪ੍ਰਧਾਨ, ਹਰਜੀਤ ਸਿੰਘ ਬੀਟਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਦਿਲਬਾਗ ਸਿੰਘ, ਪ੍ਰਧਾਨ ਕਿਸਾਨ ਵਿੰਗ ਦੇ ਜ਼ਿਲ੍ਹਾ ਸੰਗਰੂਰ ਜਥੇਦਾਰ ਹਾਕਮ ਸਿੰਘ ਬਾਲਦ ਖੁਰਦ, ਹਰਵਿੰਦਰ ਸਿੰਘ ਬੰਟੀ ਢਿੱਲੋਂ, ਗੁਰਮੇਲ ਸਿੰਘ ਤੂਰ, ਅਜੀਤ ਸਿੰਘ ਚਹਿਲ ਅਤੇ ਕਰਨੈਲ ਸਿੰਘ ਆਲੋਅਰਖ ਆਦਿ ਹਾਜ਼ਰ ਸਨ।
Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की