ਅਮਰੀਕਾ ਦੀ ਵਪਾਰ ਨੀਤੀ ਅਤੇ ਗੱਲਬਾਤ ਸਲਾਹਕਾਰ ਕਮੇਟੀ ‘ਚ ਸ਼ਾਮਲ ਹੋਏ ਦੋ ਭਾਰਤੀ, ਬਾਈਡਨ ਨੇ ਕੀਤਾ ਨਿਯੁਕਤ

ਅਮਰੀਕਾ ਵਿੱਚ ਭਾਰਤੀ ਮੂਲ ਦੇ ਲੋਕ ਲਗਾਤਾਰ ਆਪਣੀ ਪਛਾਣ ਬਣਾ ਰਹੇ ਹਨ ਤੇ ਰਾਜਨੀਤੀ ਤੋਂ ਲੈ ਕੇ ਤਕਨਾਲੋਜੀ ਤੇ ਕਾਰੋਬਾਰ ਤੱਕ ਦੁਨੀਆ ਵਿੱਚ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾ ਰਹੇ ਹਨ। ਖਾਸ ਤੌਰ ‘ਤੇ ਬਾਇਡਨ ਪ੍ਰਸ਼ਾਸਨ ਵਿੱਚ ਭਾਰਤੀ ਮੂਲ ਦੇ ਲੋਕ ਖੂਬ ਤਰੀਕੀ ਕਰ ਰਹੇ ਹਨ।
ਤਾਜ਼ਾ ਰਿਪੋਰਟਾਂ ਮੁਤਾਬਕ, ਯੂਐਸ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸ਼ੁੱਕਰਵਾਰ ਨੂੰ ਦੋ ਭਾਰਤੀ-ਅਮਰੀਕੀਆਂ, ਫਲੈਕਸ ਦੀ ਸੀਈਓ ਰੇਵਤੀ ਅਦਵੈਤੀ ਤੇ ਨੈਚੁਰਲ ਡਿਫੈਂਸ ਕੌਂਸਲ ਦੇ ਸੀਈਓ ਮਨੀਸ਼ ਬਾਪਨਾ ਨੂੰ ਵਪਾਰ ਨੀਤੀ ਤੇ ਗੱਲਬਾਤ ਲਈ ਸਲਾਹਕਾਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।
ਦੱਸ ਦਈਏ ਕਿ ਬਾਇਡਨ ਨੇ ਸ਼ੁੱਕਰਵਾਰ ਨੂੰ ਸਲਾਹਕਾਰ ਕਮੇਟੀ ਵਿਚ 14 ਲੋਕਾਂ ਨੂੰ ਨਿਯੁਕਤ ਕਰਨ ਦਾ ਸੰਕੇਤ ਦਿੱਤਾ। ਕਮੇਟੀ ਅਮਰੀਕੀ ਵਪਾਰ ਨੀਤੀ ਦੇ ਵਿਕਾਸ, ਲਾਗੂ ਕਰਨ ਅਤੇ ਪ੍ਰਸ਼ਾਸਨ ਦੇ ਮਾਮਲਿਆਂ ‘ਤੇ ਅਮਰੀਕੀ ਵਪਾਰ ਪ੍ਰਤੀਨਿਧਾਂ ਨੂੰ ਸਮੁੱਚੀ ਨੀਤੀ ਸਲਾਹ ਪ੍ਰਦਾਨ ਕਰਦੀ ਹੈ।
ਵ੍ਹਾਈਟ ਹਾਊਸ ਨੇ ਕਿਹਾ ਕਿ 2019 ਵਿੱਚ ਫਲੈਕਸ ਦੇ ਸੀਈਓ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ, ਅਦਵੈਤੀ ਕੰਪਨੀ ਦੀ ਰਣਨੀਤਕ ਦਿਸ਼ਾ ਨਿਰਧਾਰਤ ਕਰਨ ਅਤੇ ਫਲੈਕਸ ਨੂੰ ਬਦਲਾਅ ਦੇ ਜ਼ਰੀਏ ਅਗਵਾਈ ਕਰਨ ਲਈ ਜ਼ਿੰਮੇਵਾਰ ਰਹੀ ਹੈ। ਜੋ ਕੰਪਨੀ ਨਿਰਮਾਣ ਵਿੱਚ ਇੱਕ ਨਵੇਂ ਯੁੱਗ ਨੂੰ ਪਰਿਭਾਸ਼ਤ ਕਰ ਰਹੀ ਹੈ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी