ਮਾਤਾ ਮਨਜੀਤ ਕੌਰ ਘੁਮਾਣ ਨੂੰ ਜਥੇਦਾਰ ਕੇਸਗੜ੍ਹ ਸਾਹਿਬ ਭਾਈ ਰਘਬੀਰ ਸਿੰਘ ਖਾਲਸਾ, ਸੁਖਬੀਰ ਬਾਦਲ, ਮਜੀਠੀਆ, ਸੋਢੀ ਬਾਠ, ਢੀਂਡਸਾ, ਕੰਗ ਅਤੇ ਬੀਬੀ ਜਗੀਰ ਕੌਰ ਸਮੇਤ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾ ਦੇ ਫੁੱਲ ਭੇਂਟ
ਸ੍ਰੀ ਹਰਗੋਬਿੰਦਪੁਰ/ਘੁਮਾਣ – ਬੀਤੇ ਦਿਨੀਂ ਅਮਰੀਕਾ ਦੇ ਉੱਘੇ ਕਾਰੋਬਾਰੀ ਅਮਰਜੀਤ ਸਿੰਘ ਘੁਮਾਣ ਅਤੇ ਹਰਸ਼ਰਨ ਸਿੰਘ ਘੁਮਾਣ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਮਨਜੀਤ ਕੌਰ ਘੁਮਾਣ ਪਤਨੀ ਸਵ. ਮਾ. ਹਰਭਜਨ ਸਿੰਘ ਘੁਮਾਣ ਦਾ ਅਚਾਨਕ ਦੇਹਾਂਤ ਹੋ ਗਿਆ ਸੀ। ਮਾਤਾ ਮਨਜੀਤ ਕੌਰ ਦੇ ਰੱਖੇ ਨਮਿੱਤ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਕਸਬਾ ਘੁਮਾਣ ਵਿਖੇ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਹਰਮਨਦੀਪ ਸਿੰਘ ਦੇ ਜੱਥੇ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਉਪਰੰਤ ਸ਼ਰਧਾਂਜਲੀ ਸਮਾਗਮ ਵਿਚ ਜਥੇਦਾਰ ਕੇਸਗੜ੍ਹ ਸਾਹਿਬ ਭਾਈ ਰਘਬੀਰ ਸਿੰਘ ਖਾਲਸਾ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਪ੍ਰਧਾਨ ਐਸ. ਜੀ. ਪੀ. ਸੀ. ਬੀਬੀ ਜਗੀਰ ਕੌਰ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਹਲਕਾ ਵਿਧਾਇਕ ਸ੍ਰੀ ਹਰਗੋਬਿੰਦਪੁਰ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਬਾਠ, ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਬੱਬਲੂ ਕੰਗ, ਮਾ. ਸੁਖਦੇਵ ਸਿੰਘ ਦਕੋਹਾ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਅਮਰਬੀਰ ਸਿੰਘ ਘੁਮਾਣ ਨੇ ਆਖਿਆ ਕਿ ਕਸਬਾ ਘੁਮਾਣ ਵਿਖੇ ਮਾਤਾ ਜੀ ਦੀ ਯਾਦ ਨੂੰ ਮੁੱਖ ਰੱਖਦਿਆਂ ਹੋਇਆਂ ਬੀ. ਐਸ. ਸੀ. ਨਰਸਿੰਗ ਕਾਲਜ ਅਤੇ ਐਗਰੀਕਲਚਰ ਕਾਲਜ ਜਲਦੀ ਹੀ ਖੋਲ੍ਹਿਆ ਜਾਵੇਗਾ। ਇਥੇ ਦੱਸਣਯੋਗ ਹੈ ਕਿ ਘੁਮਾਣ ਭਰਾਵਾਂ ਵੱਲੋਂ ਪਹਿਲਾਂ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ਆਪਣੇ ਪਿਤਾ ਸਵਰਗੀ ਮਾ. ਹਰਭਜਨ ਸਿੰਘ ਘੁਮਾਣ ਦੀ ਯਾਦ ਵਿਚ ਪਿੰਡ ਧੰਦੋਈ ਵਿਖੇ ਸਟੇਡੀਅਮ ਬਣ ਰਿਹਾ ਹੈ। ਇਸ ਮੌਕੇ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਐਨ. ਕੇ. ਟੀਨੂੰ, ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ, ਸਾਬਕਾ ਮੰਤਰੀ ਸੁੱਚਾ ਸਿੰਘ ਛੋਟੇਪੁਰ, ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਕਸ਼ਮੀਰ ਸਿੰਘ ਬਰਿਆਰ, ਸਾਬਕਾ ਚੇਅਰਮੈਨ ਪੰਜਾਬ ਤਰਲੋਚਨ ਸਿੰਘ ਬਾਠ, ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ, ਬਾਬਾ ਚੈਨ ਸਿੰਘ ਡੋਗਰਮੇਸ, ਹਲਕਾ ਇੰਚਾਰਜ ਕਾਂਗਰਸ ਮਨਦੀਪ ਸਿੰਘ ਰੰਗੜ ਨੰਗਲ, ਤਰਨਬੀਰ ਸਿੰਘ ਗਿੱਲ, ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਪ੍ਰਧਾਨ ਨਵਦੀਪ ਸਿੰਘ ਪੰਨੂ, ਜ਼ਿਲਾ ਯੂਥ ਪ੍ਰਧਾਨ ਰਮਨਦੀਪ ਸਿੰਘ ਸੰਧੂ, ਸਾਬਕਾ ਚੇਅਰਮੈਨ ਕੁਲਵੰਤ ਸਿੰਘ ਚੀਮਾ, ਪ੍ਰਧਾਨ ਬਲਜੀਤ ਸਿੰਘ ਬਿਜਲੀਵਾਲ, ਮੰਗਲ ਸਿੰਘ ਸ੍ਰੀ ਹਰਗੋਬਿੰਦਪੁਰ, ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ, ਵਾਇਸ ਚੇਅਰਮੈਨ ਪੰਜਾਬ ਸਾਹਿਬ ਸਿੰਘ ਮੰਡ, ਸਰਪੰਚ ਨਰਿੰਦਰ ਸਿੰਘ ਨਿੰਦੀ ਘੁਮਾਣ, ਸਾਬਕਾ ਸਰਪੰਚ ਕੁਲਵੰਤਬੀਰ ਸਿੰਘ ਘੁਮਾਣ, ਅਰਜਿੰਦਰ ਸਿੰਘ ਰਾਜਾ ਚੌਧਰੀਵਾਲ, ਬਲਜੀਤ ਸਿੰਘ ਸਦਾਰੰਗ, ਠੇਕੇਦਾਰ ਮੰਗਲ ਸਿੰਘ, ਜ਼ਿਲਾ ਜਨਰਲ ਸਕੱਤਰ ਕਿਸਾਨ ਯੂਨੀਅਨ ਅਮਰੀਕ ਸਿੰਘ ਮੀਕੇ, ਪ੍ਰਧਾਨ ਸੰਘਰਸ਼ ਕਮੇਟੀ ਗੁਰਪ੍ਰੀਤ ਸਿੰਘ ਖਾਨਪੁਰ, ਬਲਾਕ ਪ੍ਰਧਾਨ ਲਖਵਿੰਦਰ ਸਿੰਘ ਢੰਡੇ, ਸਰਕਲ ਪ੍ਰਧਾਨ ਸਕੱਤਰ ਸਿੰਘ ਮੀਕੇ, ਜਥੇਦਾਰ ਮੇਜਰ ਸਿੰਘ ਤਲਵੰਡੀ, ਸਾਬਕਾ ਚੇਅਰਮੈਨ ਅਮਰੀਕ ਸਿੰਘ ਬੋਲੇਵਾਲ, ਮਲਕੀਤ ਸਿੰਘ ਸੈਰੋਵਾਲ, ਰਾਜ ਸਿੰਘ ਵਾੜੇ, ਮਾ. ਜੋਗਿੰਦਰ ਸਿੰਘ ਦਕੋਹਾ, ਬਲਜਿੰਦਰ ਸਿੰਘ ਦਕੋਹਾ ਸਮੇਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਆਗੂ ਅਤੇ ਸਾਕ ਸੰਬੰਧੀ ਵੱਡੀ ਗਿਣਤੀ ਵਿਚ ਇਸ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਲ ਹੋਏ। ਘੁਮਾਣ ਭਰਾਵਾਂ ਵੱਲੋਂ ਦੁੱਖ ਸਾਂਝਾ ਕਰਨ ਅਤੇ ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲੀਆਂ ਸਾਰੀਆਂ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ ਗਿਆ ।