ਅਜਨਾਲਾ ਘਟਨਾ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਬਣਾਈ ਕਮੇਟੀ ਨੇ ਸੌਂਪੀ ਸੀਲ ਬੰਦ ਰਿਪੋਰਟ

ਅਜਨਾਲਾ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 16 ਮੈੱਬ੍ਰਰੀ ਕਮੇਟੀ ਬਣਾਈ ਸੀ। ਦੱਸ ਦਈਏ ਕਿ ਹੁਣ ਇਸ ਕਮੇਟੀ ਨੇ ਅਜਨਾਲਾ ਘਟਨਾ ਦੀ ਰਿਪੋਰਟ ਸੀਲ ਬੰਦ ਲਿਫਾਫੇ ‘ਚ ਜੱਥੇਦਾਰ ਸਾਹਿਬ ਨੂੰ ਸੌਪ ਦਿੱਤੀ ਹੈ।
ਇਸ ਕਮੇਟੀ ਦੀ ਅਗੁਵਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਕੀਤੀ। ਉਨ੍ਹਾਂ ਵੱਲੋਂ ਸੀਲ ਬੰਦ ਲਿਫਾਫੇ ਵਿਚ ਜਥੇਦਾਰ ਨੂੰ ਘਟਨਾ ਸਬੰਧੀ ਸਾਰੀ ਰਿਪੋਰਟ ਤਿਆਰ ਕਰਕੇ ਸੌਂਪੀ ਗਈ ਹੈ। ਇਸ ਬਾਰੇ ਮੀਡੀਆ ਨਾਲ ਗੱਲ ਕਰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ 16 ਮੈਂਬਰੀ ਕਮੇਟੀ ਬਣਾਈ ਸੀ।
ਇਸ ਦਾ ਉਦੇਸ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਕਿਵੇਂ ਕਾਇਮ ਰੱਖਿਆ ਜਾਵੇ, ਕੋਈ ਵੀ ਜਥੇਬੰਦੀ ਜਾ ਕੋਈ ਵੀ ਧੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆੜ ਲੈ ਕੇ ਗਲਤ ਕੰਮ ਨਾ ਕਰੇ ਦੀ ਜਾਂਚ ਕਰਨਾ ਸੀ। ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਕਮੇਟੀ ਦਾ ਹਿੱਸਾ ਬਣਾਇਆ ਗਿਆ ਸੀ।
ਉਨ੍ਹਾਂ ਕਿਹਾ ਕਿ 15 ਦਿਨ ਦਾ ਸਮਾਂ ਸਾਨੂੰ ਦਿੱਤਾ ਗਿਆ ਸੀ ਪਰ ਅਸੀਂ ਸੱਤ ਦਿਨ ਵਿੱਚ ਹੀ ਇਹ ਰਿਪੋਰਟ ਤਿਆਰ ਕਰ ਲਈ। ਸਾਨੂੰ 12 ਤਾਰੀਕ ਨੂੰ ਰਿਪੋਰਟ ਪੇਸ਼ ਕਰਨ ਨੂੰ ਕਿਹਾ ਗਿਆ ਸੀ ਅੱਜ ਅਸੀਂ ਰਿਪੋਰਟ ਜਥੇਦਾਰ ਸਾਹਿਬ ਨੂੰ ਸੌਂਪ ਦਿੱਤੀ ਹੈ। ਪਰ ਇਸਦੇ ਵਿੱਚ ਅੰਤਿਮ ਫੈਸਲਾ ਅਕਾਲ ਤਖਤ ਸਾਹਿਬ ਦੇ ਜਥੇਦਾਰ ਲੈਣਗੇ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਅਕਾਲ ਤਖ਼ਤ ਜਥੇਦਾਰ ਹੀ ਦੱਸਣ ਕਿ ਕੀ ਫ਼ੈਸਲਾ ਲੈਣਾ ਹੈ।
ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਤੋਂ ਪਹਿਲਾਂ ਵੀ ਅਨੇਕਾਂ ਸਿੰਘ ਆਪਣੇ ਆਪਣੇ ਢੰਗ ਨਾਲ ਸੰਘਰਸ਼ ਕਰਦੇ ਰਹੇ ਹਨ ਤੇ ਅੱਗੇ ਵੀ ਕੀਤੇ ਜਾਣਗੇ। ਕਮੇਟੀ ਦੀ ਮੁੱਖੀ ਪੀਰ ਮੁਹੰਮਦ ਨੇ ਕਿਹਾ ਕਿ ਸਾਡਾ ਸੁਆਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਦਾ ਹੈ ਇਸ ‘ਤੇ ਜੱਥੇਦਾਰ ਜੋ ਵੀ ਆਦੇਸ਼ ਦਿੰਦੇ ਹਨ ਇਹ ਉਨ੍ਹਾਂ ਦਾ ਫ਼ੈਸਲਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਲੈ ਕੇ ਜਾਣ ਦਾ ਕਿਸੇ ਨੇ ਇਤਰਾਜ ਨਹੀਂ ਕੀਤਾ।
ਨਾਲ ਹੀ ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ‘ਚ ਇੱਕ ਵੱਡਾ ਧਾਰਮਿਕ ਸਮਾਗਮ ਹੋਣ ਜਾ ਰਿਹਾ ਹੈ। ਜਿਸ ਵਿੱਚ ਸੌਂਪੀ ਗਈ ਰਪੋਰਟ ‘ਤੇ ਵੱਡੇ ਫੈਸਲੇ ਦਾ ਐਲਾਨ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ 14 ਮਾਰਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫੂਲਾ ਸਿੰਘ ਦੀ ਯਾਦ ਵਿੱਚ ਪਰੋਗਰਾਮ ਮਨਾਇਆ ਜਾ ਰਿਹਾ ਹੈ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी