ਕੈਨੇਡਾ ਚ’ ਵਾਪਰੇ ਭਿਆਨਕ ਸੜਕ ਹਾਦਸੇ ਚ’ ਭਾਰਤੀ ਮੂਲ ਦੇ 5 ਵਿਦਿਆਰਥੀਆਂ ਦੀ ਮੌਤ 

ਓਟਾਵਾ/ਕੈਨੇਡਾ, (ਰਾਜ ਗੋਗਨਾ)—ਕੈਨੇਡਾ ਵਿਚ ਵਾਪਰੇ ਸੜਕ ਹਾਦਸੇ ਵਿਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਭਾਰਤ ਦੇ ਹਾਈ ਕਮਿਸ਼ਨਰ ਅਜੈ ਬਿਸਾਰੀਆ ਨੇ ਸੋਮਵਾਰ ਨੂੰ ਕਿਹਾ ਕਿ 2 ਹੋਰ ਵਿਦਿਆਰਥੀ ਜਿੰਨਾ ਚ’ ਇਕ ਲੜਕਾ ਅਤੇ ਲੜਕੀ ਵੀ  ਸ਼ਾਮਿਲ ਹੈ। ਗੰਭੀਰ ਰੂਪ ਚ’ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਹ ਹਾਦਸਾ ਸ਼ਨੀਵਾਰ ਨੂੰ ਓਨਟਾਰੀਓ ਹਾਈਵੇਅ ‘ਤੇ ਵਾਪਰਿਆ। ਅਜੈ ਬਿਸਾਰੀਆ ਨੇ ਟਵਿੱਟਰ ‘ਤੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕੀਤੀ ਹੈ।ਕੈਨੇਡਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਨੇ ਕਿਹਾ, ਕਿ  “ਕੈਨੇਡਾ ਵਿੱਚ ਇਹ ਦਿਲ ਦਹਿਲਾਉਣ ਵਾਲੀ ਤ੍ਰਾਸਦੀ: ਸ਼ਨੀਵਾਰ ਨੂੰ ਟੋਰਾਂਟੋ ਦੇ ਨੇੜੇ ਹੋਈ ਅਤੇ ਇਸ ਹਾਦਸੇ ਵਿੱਚ 5 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ।ਅਤੇ  2 ਹੋਰ ਜਿੰਨਾ ਚ’ ਇਕ ਲੜਕੀ ਤੇ ਲੜਕਾ ਹਸਪਤਾਲ ਵਿਚ ਜ਼ੇਰੇ ਇਲਾਜ ਹਨ।ਹਾਈ ਕਮਿਸਨਰ ਨੇ  ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਜਿਤਾਈ ਅਤੇ ਇੰਡੀਅਨ ਟੋਰਾਟੋ ਦੀ ਟੀਮ ਸਹਾਇਤਾ ਲਈ ਪੀੜਤਾਂ ਅਤੇ ਉਹਨਾਂ ਦੇ ਦੋਸਤਾਂ ਨਾਲ ਸੰਪਰਕ ਵਿਚ ਹੈ।ਕੁਇੰਟੇ ਵੈਸਟ ਓਨਟਾਰੀਓ ਪ੍ਰੋਵਿੰਸ਼ੀਅਲ ਪੁਲਿਸ (ਓਪੀਪੀ) ਦੇ ਅਨੁਸਾਰ ਮ੍ਰਿਤਕ ਵਿਦਿਆਰਥੀਆਂ ਦੀ ਪਹਿਚਾਣ ਹਰਪ੍ਰੀਤ ਸਿੰਘ, ਜਸਪਿੰਦਰ ਸਿੰਘ, ਕਰਨਪਾਲ ਸਿੰਘ, ਮੋਹਿਤ ਚੌਹਾਨ ਅਤੇ ਪਵਨ ਕੁਮਾਰ ਦੇ  ਵਜੋਂ ਹੋਈ ਹੈ। ਅਤੇ ਉਹ ਲੰਘੇ ਸ਼ਨੀਵਾਰ ਨੂੰ ਸਵੇਰੇ ਹਾਈਵੇਅ 401 ‘ਤੇ ਇਕ ਯਾਤਰੀ ਵੈਨ ‘ਚ ਪੱਛਮ ਵੱਲ ਜਾ ਰਹੇ ਸਨ ਅਤੇ ਤੜਕੇ 3:45 ‘ਤੇ ਉਨ੍ਹਾਂ ਦੀ ਇਕ ਟਰੈਕਟਰ-ਟ੍ਰੇਲਰ ਦੇ ਨਾਲ ਭਿਆਨਕ ਟੱਕਰ ਹੋ ਗਈ। ਪੁਲਿਸ ਹਾਦਸੇ ਦੀ ਜਾਂਚ ਕਰ ਰਹੀ ਹੈ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की