ਪਿੰਡ ਭੈਣੀ ਬੜਿੰਗਾਂ (ਰਾਏਕੋਟ) ’ਚ 10ਵਾਂ ਫ੍ਰੀ ਮੈਡੀਕਲ ਚੈੱਕਅਪ ਕੈਂਪ 27 ਮਾਰਚ ਨੂੰ

ਰਾਏਕੋਟ (ਦੇਸ ਪੰਜਾਬ ਟਾਈਮਜ਼)- ਪਿੰਡ ਭੈਣੀ ਬੜਿੰਗਾ (ਰਾਏਕੋਟ) ਵਿਖੇ 10ਵਾਂ ਫ੍ਰੀ ਮੈਡੀਕਲ ਚੈੱਕਅਪ ਕੈਂਪ 27 ਮਾਰਚ ਦਿਨ ਐਤਵਾਰ ਨੂੰ ਗੁਰਦੁਆਰਾ ਸਿੱਧਸਰ ਡੇਰਾ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ ਜਿਸ ਵਿਚ ਮਾਹਿਰ ਡਾਕਟਰਾਂ ਦੀ ਟੀਮ ਪਹੁੰਚ ਕੇ ਲੋਕਾਂ ਦਾ ਚੈੱਕਅਪ ਕਰਨਗੀਆਂ। ਇਸ ਕੈਂਪ ਵਿਚ ਅੱਖਾਂ, ਹੱਡੀਆਂ, ਦਿਲ, ਪੇਟ ਦੀਆਂ ਬੀਮਾਰੀਆਂ ਅਤੇ ਇਸਤਰੀ ਰੋਗਾਂ ਨਾਲ ਸੰਬਧਤ ਮਾਹਿਰ ਡਾਕਟਰ ਚੈੱਕਅਪ ਕਰਨਗੇ। ਕੈਂਪ ਵਿਚ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ। ਕੈਂਪ ਵਿਚ ਅੱਖਾਂ ਦੇ ਆਪ੍ਰੇਸ਼ਨ ਵਾਲੇ ਮਰੀਜ਼ਾਂ ਨੂੰ ਲੈਂਜ਼ ਫ੍ਰੀ ਪਾਏ ਜਾਣਗੇ। ਇਹ ਕੈਂਪ ਪਿ੍ਰਤਪਾਲ ਸਿੰਘ ਸੇਖੋਂ ਕੈਲਗਰੀ, ਸਮੂਹ ਐਨ. ਆਰ. ਆਈਜ਼ ਭਰਾ, ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਧਸਰ, ਗ੍ਰਾਮ ਪੰਚਾਇਤ, ਸ਼ਹੀਦ ਭਗਤ ਸਿੰਘ ਵੈੱਲਫੇਅਰ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਵਧੇਰੇ ਜਾਣਕਾਰੀ ਲਈ ਡਾ. ਜਸਵੰਤ ਸਿੰਘ ਨਾਲ 9888675210, ਰੁਪਿੰਦਰ ਸਿੰਘ 98556-27927 ਅਤੇ ਅਜਮੇਰ ਸਿੰਘ ਨਾਲ 9888135989 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की