ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਸਾਡੇ ‘ਤੇ ਭਰੋਸਾ ਜਤਾਉਣ ਲਈ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

ਜਲੰਧਰ (Sukhwinder Singh)-  ਜਲੰਧਰ ਲੋਕ ਸਭਾ ਹਲਕੇ ‘ਚ ਆਗਾਮੀ ਜ਼ਿਮਨੀ ਚੋਣ ਲਈ ਭਾਰਤੀ ਰਾਸ਼ਟਰੀ ਕਾਂਗਰਸ ਵੱਲੋਂ ਕਰਮਜੀਤ ਕੌਰ ਚੌਧਰੀ ਦੀ ਉਮੀਦਵਾਰੀ ਦੇ ਐਲਾਨ ਤੋਂ ਬਾਅਦ ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ ਕਿ ਉਹਨਾਂ ਦਾ ਪਰਿਵਾਰ ਕਾਂਗਰਸ ਪਾਰਟੀ ਲੀਡਰਸ਼ਿਪ ਵੱਲੋਂ ਉਹਨਾਂ ’ਤੇ ਭਰੋਸਾ ਜਤਾਉਣ ਲਈ ਤਹਿ ਦਿਲੋਂ ਧੰਨਵਾਦੀ ਹੈ।

ਉਹਨਾਂ ਨੇ ਕਿਹਾ,  ਜਲੰਧਰ ਲੋਕ ਸਭਾ ਜ਼ਿਮਨੀ ਚੋਣ ਵਾਸਤੇ ਮੇਰੇ ਮਾਤਾ ਜੀ ਦੀ ਉਮੀਦਵਾਰੀ ਦੇ ਐਲਾਨ ਲਈ ਅਸੀਂ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਜੀ, ਸੋਨੀਆ ਗਾਂਧੀ ਜੀ ਅਤੇ ਰਾਹੁਲ ਗਾਂਧੀ ਜੀ ਦੇ ਧੰਨਵਾਦੀ ਹਾਂ ਅਤੇ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਇਹ ਸੀਟ ਵੱਡੇ ਅੰਤਰ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਵਾਂਗੇ।” ਵਿਧਾਇਕ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਹਰਮਨ ਪਿਆਰੇ ਆਗੂ, ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਦਾ 14 ਜਨਵਰੀ, 2023 ਨੂੰ ਫਿਲੌਰ ਵਿਖੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਚੱਲ ਰਹੀ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ।

ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਔਖੀ ਘੜੀ ਵਿੱਚ ਆਪਣੇ ਪਰਿਵਾਰ ਨਾਲ ਡਟ ਕੇ ਖੜ੍ਹਨ ਲਈ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਆਪਣੇ ਮਰਹੂਮ ਪਤੀ ਚੌਧਰੀ ਸੰਤੋਖ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਅਤੇ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਘਰ ਘਰ ਪਹੁੰਚਾਉਣ ਲਈ ਸਖ਼ਤ ਮਿਹਨਤ ਕਰਨਗੇ।

Loading

Scroll to Top