ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਯੂਨੀਵਰਸਿਟੀ ਕਾਲਜ, ਫਿਲੌਰ ਵਿਖੇ ਹੋਲੀ ਦਾ ਤਿਉਹਾਰ ਮਨਾਇਆ ਗਿਆ

ਚੰਡੀਗੜ (ਪ੍ਰੀਤਮ ਲੁਧਿਆਣਵੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਫਿਲੌਰ ਵਿਖੇ ਹੋਲੀ ਦਾ ਤਿਉਹਾਰ ਬੜੇ ਚਾਅ ਮਲਾਰ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰ . ਪਰਮਜੀਤ ਕੌਰ ਜੱਸਲ ਦੀ ਅਗਵਾਈ ਵਿੱਚ ਕਾਲਜ ਦੇ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਆਯੋਜਿਤ ਕੀਤਾ। ਜਿਸ ਵਿੱਚ ਕਵਿਤਾ ਪਾਠ, ਗੀਤ ਗਾਇਨ ਅਤੇ ਡਾਂਸ ਪੇਸ਼ਕਾਰੀਆਂ ਦਿੱਤੀਆਂ ਗਈਆਂ।

          ਇੱਥੇ ਜ਼ਿਕਰਯੋਗ ਹੈ ਕਿ ਇਸ ਮੌਕੇ ’ਤੇ ਮੁੱਖ ਮਹਿਮਾਨ ਵਜੋਂ ਪ੍ਰਿੰ . ਪ੍ਰੇਮ ਕੁਮਾਰ ਸ਼ਾਮਲ ਹੋਏ।  ਉਨਾਂ ਇਹ ਯਕੀਨ ਦਿਵਾਉਦਿਆਂ ਕਿਹਾ, ‘‘ਇਹ ਕਾਲਜ ਇਲਾਕੇ ਦਾ ਸਾਰੀਆਂ ਸਹੂਲਤਾਂ ਪ੍ਰਦਾਨ ਕਰਦਾ ਸਮਾਰਟ ਕਾਲਜ ਬਣਕੇ ਰਹੇਗਾ। ਸਾਡੀ ਸਰਕਾਰ ਆਪਣੇ ਵਾਅਦਿਆਂ ਨੂੰ ਨਿਭਾਏਗੀ ਅਤੇ ਮੈਨੂੰ ਮਾਣ ਹੈ ਕਿ ਇੱਥੋਂ ਪੜਕੇ ਬੱਚੇ ਵੱਡੇ ਅਹੁੱਦਿਆਂ ’ਤੇ ਪਹੁੰਚਦੇ ਹਨ।’’  ਇਸ ਮੌਕੇ ’ਤੇ ਤੀਰਥ ਸਿੰਘ ਜੌਹਲ, ਅਜੈਬ ਸਿੰਘ ਜੌਹਲ, ਜੱਥੇਦਾਰ ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਸੁਖਵੰਤ ਸਿੰਘ, ਜੱਥੇਦਾਰ ਮੱਖਣ ਸਿੰਘ, ਗੁਰਦੁਆਰਾ ਪ੍ਰਧਾਨ ਅਮਰਜੀਤ ਸਿੰਘ ਆਦਿ ਪਿੰਡ ਦੇ ਪਤਵੰਤੇ ਸੱਜਣਾਂ ਨੇ ਵੀ ਸ਼ਿਰਕਤ ਕੀਤੀ ਅਤੇ ਕਾਲਜ ਦਾ ਮਾਣ ਵਧਾਇਆ।

          ਇਸ ਮੌਕੇ ਜੱਥੇਦਾਰ ਕੁਲਵਿੰਦਰ ਸਿੰਘ ਹੁਰਾਂ ਮਾਂ-ਬੋਲੀ ਨੂੰ ਸਤਿਕਾਰ ਦੇਣ ਅਤੇ ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਬਣਾਉਣ ਦਾ ਵਚਨ ਬੱਚਿਆਂ ਤੋਂ ਲਿਆ। ਇਸੇ ਤਰਾਂ ਪ੍ਰਿੰ . ਡਾ. ਪਰਮਜੀਤ ਕੌਰ ਜੱਸਲ ਹੁਰਾਂ ਬੱਚਿਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਕਿ ਹੋਲੀ ਰੰਗਾਂ ਦਾ ਤਿਉਹਾਰ ਹੈ ਜੋ ਕਿ ਭਾਈਚਾਰਕ ਸਾਂਝ ਦੇ ਰੰਗ ਚੜਨ ਦਾ ਸੁਨੇਹਾ ਦਿੰਦਾ ਹੈ। ਇਸ ਪ੍ਰੋਗਰਾਮ ਨੂੰ ਰੱਜੀ, ਯੁਵਰਾਜ, ਗੁਰਲੀਨ, ਪ੍ਰਭਜੋਤ, ਬਬਲੀ, ਗੌਰੀ, ਜਸਮੀਨ, ਗੁਰਪ੍ਰੀਤ, ਸਤਵੀਰ, ਗੁਰਜੋਤ, ਨਵਦੀਪ, ਰੌਬਿਨ, ਜਸਕਰਨ, ਸ਼ਗੁਨ, ਸੌਰਵ,ਅੰਮਿਰਤਪਾਲ ਆਦਿ ਵਿਦਿਆਰਥੀਆਂ ਨੇ ਚਾਰ ਚੰਨ ਲਾਏ। ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋ. ਪਰਮਜੀਤ ਕੌਰ ਅਤੇ ਪ੍ਰੋ. ਜਸਵੀਰ ਸਿੰਘ ਵੱਲੋਂ ਬਾਖ਼ੂਬੀ ਕੀਤਾ ਗਿਆ। ਇਸ ਸਮੇਂ ਕਾਲਜ ਦਾ ਸਮੂਹ ਸਟਾਫ਼ ਵੀ ਮੌਜੂਦ ਰਿਹਾ।

Scroll to Top