ਹੁਣ ਹਾਰ ਦੇ ਜ਼ਿੰਮੇਵਾਰ ਹੀ ਕਰ ਰਹੇ ਨੇ ਮੰਥਨ ਦਾ ਨਾਟਕ : ਪਵਨ ਦੀਵਾਨ

ਹਰੀਸ਼ ਚੌਧਰੀ ਦਾ ਅਸਤੀਫਾ ਲਵੇ ਹਾਈ ਕਮਾਂਡ 
ਨਿਊਯਾਰਕ/ਲੁਧਿਆਣਾ, (ਰਾਜ ਗੋਗਨਾ )—ਪੰਜਾਬ ਵਿਚ ਕਾਂਗਰਸ ਦੀ ਹਾਰ ਨੂੰ ਲੈ ਕੇ ਮੰਥਨ ਦੇ ਨਾਟਕ ‘ਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਪਵਨ ਦੀਵਾਨ ਨੇ ਸਖ਼ਤ ਟਿੱਪਣੀ ਕੀਤੀ ਹੈ।  ਖਾਸ ਕਰਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨੀਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਵਾਲ ਕੀਤਾ ਹੈ ਕਿ ਜਦੋਂ ਦੋਸ਼ੀ ਹੀ ਜੱਜ ਹਨ, ਤਾਂ ਇਨਸਾਫ਼ ਕੌਣ ਕਰੇਗਾ?
ਇੱਥੇ ਜਾਰੀ ਬਿਆਨ ਵਿੱਚ, ਦੀਵਾਨ ਨੇ ਕਿਹਾ ਕਿ ਪੰਜਾਬ ਕਾਂਗਰਸ ਦੀ ਹਾਰ ਲਈ ਹਰੀਸ਼ ਚੌਧਰੀ ਸਭ ਤੋਂ ਵੱਧ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸੂਬਾ ਇੰਚਾਰਜ ਹੋਣ ਦੇ ਨਾਤੇ ਇਨ੍ਹਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਸੀ ਕਿ ਉਹ ਸਹੀ ਲੋਕਾਂ ਨੂੰ ਟਿਕਟਾਂ ਦੇਣ, ਪਾਰਟੀ ਵਿੱਚ ਤਾਲਮੇਲ ਬਿਠਾਉਣਾ ਅਤੇ ਲੋਕਾਂ ਤੱਕ ਪਹੁੰਚ ਯਕੀਨੀ ਕਰਨ। ਪਰ ਨਾ ਹੀ ਸਹੀ ਢੰਗ ਨਾਲ ਟਿਕਟਾਂ ਦੀ ਵੰਡ ਹੋ ਸਕੀ, ਜਿਸ ਕਾਰਨ ਸਰਕਾਰ ਵੱਲੋਂ ਕੋਈ ਧਿਆਨ ਨਾ ਦਿੱਤੇ ਜਾਣ ਕਾਰਨ ਪਹਿਲਾਂ ਹੀ ਨਾਰਾਜ਼ ਵਰਕਰਾਂ ਦੀ ਨਿਰਾਸ਼ਾ ਵਧ ਗਈ।  ਪਾਰਟੀ ਚ ਤਾਲਮੇਲ ਬਿਠਾਉਣ ਦੀ ਗੱਲ ਤਾਂ ਕੀ, ਹਰ ਕੋਈ ਕੰਟਰੋਲ ਤੋਂ ਬਾਹਰ ਜਾ ਕੇ ਬਿਆਨਬਾਜ਼ੀ ਕਰ ਰਿਹਾ ਸੀ। ਜਿਸ ਕਾਰਨ ਲੋਕਾਂ ਤੱਕ ਸਹੀ ਸੰਦੇਸ਼ ਨਹੀਂ ਪਹੁੰਚਿਆ ਅਤੇ ਨਤੀਜਾ ਸਭ ਦੇ ਸਾਹਮਣੇ ਹੈ।ਦੀਵਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਦੋਂ ਦੋਸ਼ੀ ਹੀ ਜੱਜ ਹਨ ਤਾਂ ਇਨਸਾਫ਼ ਕੌਣ ਕਰੇਗਾ?  ਜਿਨ੍ਹਾਂ ਦੀਆਂ ਨੀਤੀਆਂ ਕਾਰਨ ਇਹ ਹਾਲਾਤ ਪੈਦਾ ਹੋਏ, ਉਹ ਹੁਣ ਹੀ ਮੰਥਨ ਕਰਨ ਬੈਠ ਗਏ ਹਨ। ਜਦੋਂ ਕਿ ਸੀਨੀਅਰ ਲੀਡਰਸ਼ਿਪ ਨੂੰ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕਰਕੇ ਜ਼ਿੰਮੇਵਾਰੀ ਤੈਅ ਕਰਨੀ ਚਾਹੀਦੀ ਹੈ ਅਤੇ ਹਰੀਸ਼ ਚੌਧਰੀ ਦਾ ਅਸਤੀਫਾ ਲੈਣਾ ਚਾਹੀਦਾ ਹੈ। ਹਾਲਾਂਕਿ ਕੋਈ ਜ਼ਮੀਰ ਵਾਲਾ ਬੰਦਾ ਹੁੰਦਾ, ਤਾਂ ਹੁਣ ਤੱਕ ਅਸਤੀਫ਼ਾ ਦੇ ਚੁੱਕਾ ਹੁੰਦਾ।  2014 ਦੀਆਂ ਲੋਕ ਸਭਾ ਚੋਣਾਂ ਤੋਂ ਬਾਅਦ ਹੀ ਚੱਲ ਰਹੇ ਮੰਥਨ ਨਾਲ ਕੁਝ ਨਹੀਂ ਹੋਣ ਵਾਲਾ। ਜੇਕਰ ਹੁਣ ਵੀ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਵਿੱਚ ਪਾਰਟੀ ਦੀ ਪੁਨਰ-ਸਥਾਪਨਾ ਲਈ ਮੁਹਿੰਮ ਨਾ ਚਲਾਈ, ਤਾਂ ਆਉਣ ਵਾਲੇ ਸਮੇਂ ਵਿੱਚ ਕਾਂਗਰਸ ਦੀ ਹਾਲਤ ਉਹੀ ਹੋਵੇਗੀ, ਜੋ ਕੇਂਦਰ ਵਿੱਚ ਰਹੀ ਹੈ। ਹੋਰ ਤਾਂ ਹੋਰ, ਭਾਜਪਾ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਵੀ ਕਾਂਗਰਸ ਦੀ ਥਾਂ ਲੈਣੀ ਸ਼ੁਰੂ ਕਰ ਦਿੱਤੀ ਹੈ।
Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश