ਸੰਦੀਪ ਨੰਗਲ ਅੰਬੀਆਂ ਦੀ ਮੌਤ ਕਬੱਡੀ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੰਜੀਵ ਬਾਂਸਲ 

ਦਿੜ੍ਹਬਾ ਮੰਡੀ  ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) –  ਜਲੰਧਰ ਨੇੜਲੇ ਪਿੰਡ ਮੱਲੀਆਂ ਦੇ ਕਬੱਡੀ ਕੱਪ ਉੱਪਰ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਫਾਇਰਿੰਗ ਵਿੱਚ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਮੌਤ ਦਾ ਸਮਾਚਾਰ ਸੁਣਦਿਆਂ ਹੀ ਕਬੱਡੀ ਦੀ ਨਰਸਰੀ ਵਜੋਂ ਜਾਣੇ ਜਾਂਦੇ ਹਲਕਾ ਦਿੜ੍ਹਬਾ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ।
ਇਸ ਘਟਨਾ ਨੂੰ ਲੈ ਕੇ ਜਿੱਥੇ ਹਲਕੇ ਦੇ ਖਿਡਾਰੀਆਂ ਵਿੱਚ ਸੋਗ ਦੀ ਲਹਿਰ ਹੈ ਉੱਥੇ ਹੀ ਖੇਡਾਂ ਤੇ ਸਮਾਜ ਸੇਵਾ ਦੇ ਖੇਤਰ ਵਿੱਚ ਸਮਾਂਤਰ ਯੋਗਦਾਨ ਪਾਉਣ ਵਾਲੇ ਉੱਘੇ ਕਾਰੋਬਾਰੀ, ਸੀਨੀਅਰ ਵਾਇਸ ਚੇਅਰਮੈਨ ਸਸਟੋਬਾਲ ਐਸੋਸੀਏਸ਼ਨ ਪੰਜਾਬ ਸੰਜੀਵ ਬਾਂਸਲ ਐਮ ਡੀ ਬਾਂਸਲਜ ਗਰੁੱਪ, ਸੂਲਰ ਘਰਾਟ ਨੇ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਘਟਨਾ ਹੈ। ਜਿਸ ਨਾਲ ਖੇਡ ਜਗਤ ਨੂੰ ਵੱਡੀ ਸੱਟ ਵੱਜੀ ਹੈ। ਸੰਦੀਪ ਨੰਗਲ ਅੰਬੀਆਂ ਸਾਡੇ ਨੌਜਵਾਨਾਂ ਦਾ ਮਾਰਗਦਰਸ਼ਕ ਸੀ। ਜਿਸ ਦੀ ਮੌਤ ਨਾਲ ਸਾਨੂੰ ਸਭ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਕਿਹਾ ਕਿ ਸਾਡੇ ਦਿੜ੍ਹਬਾ ਦੀ ਕਬੱਡੀ ਨੂੰ ਮਜਬੂਤ ਬਨਾਉਣ ਲਈ ਸੰਦੀਪ ਨੰਗਲ ਅੰਬੀਆਂ ਦਾ ਵੱਡਾ ਯੋਗਦਾਨ ਰਿਹਾ ਹੈ। ਉਹ ਸਾਡੇ ਖਿਡਾਰੀਆਂ ਨੂੰ ਵਿਦੇਸ਼ ਲੈ ਕੇ ਜਾਂਦਾ ਸੀ ਜਿੰਨਾ ਵਿੱਚ ਸੰਦੀਪ ਲੁੱਧਰ ਵਰਗੇ ਵੱਡੇ ਨਾਮ ਸਾਮਿਲ ਹਨ। ਉਨ੍ਹਾਂ ਇਸ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ।
ਇਸ ਮੌਕੇ ਬਾਬੂ ਸ਼ਾਮ ਲਾਲ ਬਾਂਸਲ, ਨਵੀਨ ਬਾਂਸਲ ਡਾਇਰੈਕਟਰ ਕੈਮਟੇਕ ਐਗਰੋ, ਹੈਲਿਕ ਬਾਂਸਲ ਡਾਇਰੈਕਟਰ ਕੋਪਲ, ਖੇਡ ਬੁਲਾਰੇ ਸਤਪਾਲ ਖਡਿਆਲ, ਸਸਟੋਬਾਲ ਐਸੋਸੀਏਸ਼ਨ ਦੇ ਨੌਰਥ ਜੋਨ ਦੇ ਚੇਅਰਮੈਨ ਬਲਵਿੰਦਰ ਸਿੰਘ ਧਾਲੀਵਾਲ, ਪ੍ਧਾਨ ਸੰਦੀਪ ਮਲਾਣਾ, ਚੇਅਰਮੈਨ ਮਨਦੀਪ ਸਿੰਘ ਬਰਾੜ, ਸਕੱਤਰ ਗੁਰਦੀਪ ਸਿੰਘ, ਸ਼ੇਰਾ ਗਿੱਲ ਕਬੱਡੀ ਕੋਚ, ਜੱਸੀ ਖਡਿਆਲ, ਕਬੱਡੀ ਖਿਡਾਰੀ ਗੁਰਸੇਵਕ ਸਿੰਘ ਲੱਡੂ,ਜਗਦੀਪ ਸਿੰਘ ਘਾਕੀ,ਹੈੱਪੀ ਸਿੰਘ ਨੇ ਇਸ ਨੂੰ ਦੁੱਖਦਾਈ ਦੱਸਿਆ।।
Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की