ਪਰਕਸ ਵੱਲੋਂ ਦੇਵ ਦਰਦ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ  :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮਿਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ ਹਰਮਨ ਪਿਆਰੇ ਲੇਖਕ, ਸਮਾਜ ਸੇਵਕ, ਅਧਿਆਪਕ ਤੇ ਵਿਰਸਾਤ ਦੀ ਸਾਂਭ ਸੰਭਾਲ ਲਈ ਕਾਰਜਸ਼ੀਲ ਦੇਵ ਦਰਦ ਦੀ ਬੇਵਕਤੀ ਮੌਤੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰੈਸ ਸਕੱਤਰ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ, ਸਕੱਤਰ ਗੁਰਮੀਤ ਪਲਾਹੀ ਤੇ ਬੋਰਡ ਦੇ ਡਾਇਰੈਟਰ ਡਾ. ਬ੍ਰਿਜਪਾਲ ਸਿੰਘ, ਸ੍ਰੀ ਮਤੀ ਜਸਬੀਰ ਕੌਰ, ਡਾ. ਬੂਟਾ ਸਿੰਘ ਬਰਾੜ, ਡਾ. ਸੁਰਿੰਦਰਪਾਲ ਸਿੰਘ ਮੰਡ,ਸ੍ਰੀ ਹਰਜਿੰਦਰ ਸਿੰਘ ਸੂਰਜੇਵਾਲੀਆ ਤੇ ਡਾ. ਜੀਤ ਸਿੰਘ ਜੋਸ਼ੀ ਨੇ ਇੱਕ ਸਾਂਝੇ ਵਿਚ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਕਦੇ ਵੀ ਨਾ ਪੂਰਾ ਕੀਤਾ ਜਾਣ ਵਾਲਾ ਘਾਟਾ ਪਿਆ ਹੈ। ੳੇੁਹ ਅੱਜ ਭਾਵੇਂ ਸਾਡੇ ਵਿੱਚ ਨਹੀਂ ਰਹਿ ਪਰ ਉਨ੍ਹਾਂ ਵੱਲੋਂ ਪੰਜਾਬੀ ਸਾਹਿਤ ਲਈ ਪਾਏ ਵੱਡਮੁੱਲੇ ਯੋਗਦਾਨ ਅਤੇ ਕੀਤੇ ਹੋਰ ਕੰਮਾਂ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਂਦਾ ਰਹਿਗਾ। ਵਰਨਣਯੋਗ ਹੈ ਕਿ ਉਨ੍ਹਾਂ ਨੇ ‘ਕਾਲੀਆਂ ਧੁੱਪਾਂ’, ‘ਸ਼ਬਦਾਂ ਦੀ ਵਲਗਣ’, ‘ਪੁਰਵਸ਼ੀ’ ਤੇ ‘ਮਿਜ਼ਰਾਬ’ ਕਾਵਿ ਸੰਗ੍ਰਹਿ ਸਾਹਿਤ ਜਗਤ ਦੀ ਝੋਲੀ ਪਾਏ ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की