ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਚੁਣਾਵੀ ਐਲਾਨਾਂ ਨਾਲ ਜੁੜੇ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਆਮ ਆਦਮੀ ਪਾਰਟੀ ਨੇ ਚੋਣਾਂ ਵਿੱਚ ਹਰ ਘਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਸੀ। ਇਸ ਤੋਂ ਇਲਾਵਾ ਸਰਕਾਰੀ ਨਕੌਰੀਆਂ ਦੇਣ ਤੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਦੇਣ ਦਾ ਐਲਾਨ ਕੀਤਾ ਸੀ। ਸਕੂਲ ਤੇ ਹਸਪਤਾਲਾਂ ਦੀ ਸਥਿਤੀ ਨੂੰ ਵੀ ਚਮਤਕਾਰਕ ਢੰਗ ਨਾਲ ਸੁਧਾਰਨ ਦਾ ਦਾਅਵਾ ਕੀਤਾ ਸੀ। ਹੁਣ ਪਹਿਲੀ ਮੀਟਿੰਗ ਵਿੱਚ ਇਨ੍ਹਾਂ ਸਾਰਿਆਂ ਫੈਸਲਿਆਂ ‘ਤੇ ਨਜ਼ਰ ਰਹੇਗੀ।