ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ’ਚ 25000 ਨੌਕਰੀਆਂ ਨੂੰ ਪ੍ਰਵਾਨਗੀ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ  ਨੇ ਪੰਜਾਬ ਦੇ 25 ਹਜਾਰ ਨੌਜਵਾਨਾਂ ਨੂੰ ਨੌਕਰੀਆਂ  ਦੇਣ ਨੂੰ ਮੰਜੂਰੀ ਦਿੱਤੀ ਹੈ। ਇਨ੍ਹਾਂ ਵਿੱਚ 10 ਹਜਾਰ ਨੌਕਰੀਆਂ ਪੁਲਿਸ ਵਿੱਚ ਦਿੱਤੀਆਂ ਜਾਣਗੀਆਂ ਤੇ ਬਾਕੀ 15 ਹਜਾਰ ਹੋਰ ਮਹਿਕਮਿਆਂ ਵਿੱਚ ਭਰਤੀ ਕੀਤੀ ਜਾਵੇਗੀ। ਮੀਟਿੰਗ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਮਤੇ ਨੂੰ ਵਿਧਾਨ ਸਭਾ ਵਿੱਚ ਪਾਸ ਕਰਵਾਇਆ ਜਾਵੇਗਾ ਤੇ ਇੱਕ ਮਹੀਨੇ ਵਿੱਚ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਰੋਜਗਾਰੀ ਬਹੁਤ ਵੱਡਾ ਮਸਲਾ ਹੈ ਤੇ ਇਸ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਣਾ ਜਰੂਰੀ ਹੈ।
ਨੌਜਵਾਨਾਂ ਨੂੰ 25 ਹਜਾਰ ਨੌਕਰੀਆਂ ਦਾ ਫੈਸਲਾ- ਇਥੇ ਇੱਕ ਵੀਡੀਓ ਸੁਨੇਹਾ ਜਾਰੀ ਕਰਕੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਮਹੀਨੇ ਦੇ ਅੰਦਰ ਇਨ੍ਹਾਂ ਨੌਕਰੀਆਂ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਜਾਵੇਗਾ ਤੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਨੌਕਰੀਆਂ ਡਿਗਰੀ ਦੇ ਹਿਸਾਬ ਨਾਲ ਦਿੱਤੀਆਂ ਜਾਣਗੀਆਂ। ਨੌਕਰੀਆਂ ਵਿੱਚ ਕਿਸੇ ਕਿਸਮ ਦਾ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ ਤੇ ਚੋਣਾਂ ਦੌਰਾਨ ਦਿੱਤੀਆਂ ਗਰੰਟੀਆਂ ਇੱਕ-ਇੱਕ ਕਰਕੇ ਪੂਰੀਆਂ ਕੀਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ।

Scroll to Top