ਮਾਮਲਾ ਪੰਜਾਬੀ ਭਾਸ਼ਾ ਨੂੰ ਤੋੜ ਮਰੋੜਕੇ ਪੇਸ਼ ਕਰਨਾ ਦਾ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਸਾਹਿਤਕ ਸਭਾਵਾਂ ਨੇ ਲਿਆ ਸਖਤ ਨੋਟਿਸ

ਰਈਆ (ਕਮਲਜੀਤ ਸੋਨੂੰ)—ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਤੋੜ ਮਰੋੜਕੇ ਪੇਸ਼ ਕਰਨ ਦੀਆਂ ਘਟਨਾਵਾਂ ਨੂੰ ਅਜੇ ਠੱਲ ਨਹੀਂ ਪੈ ਰਹੀ ਅਤੇ ਆਪਣੇ ਕਾਰੋਬਾਰ ਪ੍ਰਤੀ ਲੋਕਾਂ ਨੂੰ ਖਿੱਚ ਦਾ ਕੇਂਦਰ ਬਣਾਉਣ ਲਈ ਕਈ ਵਪਾਰਕ ਅਦਾਰੇ ਪੰਜਾਬੀ ਮਾਂ ਬੋਲੀ ਨੂੰ ਟਿੱਚ ਸਮਝਦੇ ਹਨ ਅਤੇ ਇਸਨੂੰ ਤੋੜ ਮਰੋੜਕੇ ਪੇਸ਼ ਕਰਨ ਤੋਂ ਬਾਜ ਨਹੀਂ ਆਉਂਦੇ, ਜਿਸਦੀ ਤਾਜਾ ਮਿਸਾਲ ਅੰਮ੍ਰਿਤਸਰ ਵਿਖੇ ਕੁਝ ਵਪਾਰਿਕ ਅਦਾਰਿਆਂ `ਤੇ “ਅੰਮ੍ਰਿਤਸਰ”ਨੂੰ ਕੁਝ ਪੰਜਾਬੀ ਅਤੇ ਕੁਝ ਅੰਗਰੇਜੀ ਸ਼ਬਦਾਂ ਦੀ ਦੁਰਵਰਤੋਂ ਕਰਦਿਆਂ “ਅੰਬ੍ਰਸ੍ਰ” ਲਿਖਿਆ ਗਿਆ, ਜਿਸਦੀ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਸਾਰੀਆਂ ਪੰਜਾਬੀ ਸਾਹਿਤ ਸਭਾਵਾਂ ਨੇ ਸਖਤ ਨੋਟਿਸ ਲੈਂਦਿਆਂ ਵਪਾਰਿਕ ਅਦਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਅਜਿਹੀ ਲਿਖਤ ਨੂੰ ਨਿਰੋਲ ਪੰਜਾਬੀ ਵਿੱਚ ਬਦਲਣ, ਨਹੀਂ ਤਾਂ ਮਜ਼ਬੂਰਨ ਸਾਨੂੰ ਸੰਘਰਸ਼ ਦੇ ਰਾਹ ਤੁਰਨਾ ਪਵੇਗਾ । ਇਸ ਸਬੰਧੀ ਵਿਰੋਧ ਕਰਨ ਵਾਲਿਆਂ ਵਿੱਚ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਕੱਤਰ ਦੀਪ ਦਵਿੰਦਰ ਸਿੰਘ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ, ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਸੀ: ਮੀਤ ਪ੍ਰਧਾਨ ਡਾ: ਪਰਮਜੀਤ ਸਿੰਘ ਬਾਠ, ਮੱਖਣ ਸਿੰਘ ਭੈਣੀਵਾਲਾ, ਖਜ਼ਾਨਚੀ ਮਾ: ਮਨਜੀਤ ਸਿੰਘ ਵੱਸੀ, ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇ ਪ੍ਰਧਾਨ ਐਡਵੋਕੇਟ ਸ਼ੁਕਰ ਗੁਜਾਰ ਸਿੰਘ, ਸਤਿੰਦਰ ਸਿੰਘ ਓਠੀ, ਦਵਿੰਦਰ ਸਿੰਘ ਭੋਲਾ, ਪੰਜਾਬੀ ਸਾਹਿਤ ਸਭਾ ਚੋਗਾਵਾਂ ਦੇ ਪ੍ਰਧਾਨ ਧਰਵਿੰਦਰ ਸਿੰਘ ਔਲਖ, ਹਰਮੀਤ ਵਿਦਿੳਾਰਥੀ, ਸੁਰਿੰਦਦਰ ਚੌਹਕਾ, ਕੁਲਦੀਪ ਸਿੰਘ ਦਰਾਜਕੇ, ਪੰਜਾਬੀ ਸਾਹਿਤ ਸਭਾ ਤਰਸਿੱਕਾ ਦੇ ਪ੍ਰਧਾਨ ਅਤਰ ਸਿੰਘ ਤਰਸਿੱਕਾ, ਕੁਲਵੰਤ ਸਿੰਘ ਅਣਖੀ, ਬਲਜਿੰਦਰ ਮਾਂਗਟ, ਸ਼੍ਰੋਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੇੇ ਪ੍ਰਧਾਨ ਗੁਲਜ਼ਾਰ ਸਿੰਘ ਖੈੜਾ, ਸਕੱਤਰ ਅਵਤਾਰ ਸਿੰਘ ਗੋਇੰਦਵਾਲ, ਪੰਜਾਬੀ ਸਾਹਿਤ ਸੰਗਮ ਦੇ ਪ੍ਰਧਾਨ ਡਾ: ਮੋਹਣ ਬੇਗੋਵਾਲ, ਮਲਵਿੰਦਰ, ਸਰਬਜੀਤ ਸਿੰਘ ਸੰਧੂ, ਜਸਵੰਤ ਧਾਪ, ਗੁਰਮੁਖੀ ਦੇ ਵਾਰਿਸ ਸੰਸਥਾ ਦੇ ਗੁਰਵੇਲ ਕੋਹਾਲਵੀ, ਵਿਰਸਾ ਵਿਹਾਰ ਮੰਚ ਦੇ ਪ੍ਰਧਾਨ ਕੇਵਲ ਧਾਲੀਵਾਲ, ਪੰਜਾਬੀ ਕਹਾਣੀ ਮੰਚ ਦੇ ਪ੍ਰਧਾਨ ਮਨਮੋਹਣ ਸਿੰਘ ਬਾਸਰਕੇ, ਮਿੰਨੀ ਕਹਾਣੀ ਲੇਖਕ ਮੰਚ ਦੇ ਪ੍ਰਧਾਨ ਡਾ: ਸ਼ਿਆਮ ਸੰੁਦਰ ਦੀਪਤੀ, ਹਰਭਜਨ ਸਿੰਘ ਖੇਮਕਰਨੀ, ਏਕਮ ਸਾਹਿਤ ਸੰਸਥਾ ਦੇ ਪ੍ਰਧਾਨ ਮੈਡਮ ਅਰਤਿੰਦਰ ਸੰਧੂ, ਜ਼ਿਲ੍ਹਾ ਭਾਸ਼ਾ ਅਫਸਰ ਹਰਮੇੇਸ਼ ਕੌਰ ਜੋਧੇ, ਜ਼ਿਲ੍ਹਾ ਲਾਇਬਰੇਰੀਅਨ ਪ੍ਰਭਜੋਤ ਕੌਰ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ (ਮਹਿਲਾ ਵਿੰਗ) ਦੀ ਪ੍ਰਧਾਨ ਸੁਖਵੰਤ ਕੌਰ ਵੱਸੀ, ਸਕੱਤਰ ਰਾਜਵਿੰਦਰ ਕੌਰ ਰਾਜ, ਸੁਰਿੰਦਰ ਖਿਲਚੀਆਂ, ਗੁਰਮੀਤ ਕੌਰ ਬੱਲ ਆਦਿ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਹੈ ਕਿ ਉਕਤ ਮੁੱਦੇ ਨੂੰ ਜਲਦੀ ਹੱਲ ਕੀਤਾ ਜਾਵੇ ੳਤੇ ਪੰਜਾਬੀ ਜ਼ੁਬਾਨ ਨੂੰ ਤੋੜ ਮਰੋੜਕੇ ਪੇਸ਼ ਕਰਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश