ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਚਰਜਨੀਤ ਸਿੰਘ ਚੰਨੀ ਅੱਜ ਭਗਵੰਤ ਮਾਨ ਨੂੰ ਮਿਲੇ। ਇਸ ਮੌਕੇ ਉਨ੍ਹਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ। । ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਭਗਵੰਤ ਮਾਨ ਦੇ ਮੁੱਖ ਮੰਤਰੀ ਵਜੋਂ ਕਾਰਜਕਾਲ ਸੰਭਾਲਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਉਨ੍ਹਾਂ ਨਾਲ ਇਹ ਪਹਿਲੀ ਮੁਲਾਕਾਤ ਹੈ।