ਚੰਡੀਗੜ੍ਹ ‘ਚ ਟੈਕਸ ਫ੍ਰੀ ਹੋਈ ਫਿਲਮ ‘ਦਿ ਕਸ਼ਮੀਰ ਫਾਈਲਜ਼’

ਚੰਡੀਗੜ੍ਹ: ਕਸ਼ਮੀਰੀ ਪੰਡਿਤਾਂ ‘ਤੇ ਵਿਵੇਕ ਅਗਨੀਹੋਤਰੀ ਦੇ ਨਿਰਦੇਸ਼ਨ ‘ਚ ਬਣੀ ਬਾਲੀਵੁੱਡ ਫਿਲਮ ‘ਦਿ ਕਸ਼ਮੀਰ ਫਾਈਲਜ਼’ ਦੇਸ਼ ਭਰ ‘ਚ ਕਾਫੀ ਧੂਮ ਮਚਾ ਰਹੀ ਹੈ। ਫਿਲਮ ਨੇ ਹਫਤੇ ਦੇ ਅੰਤ ਤੱਕ 100 ਕਰੋੜ ਦਾ ਅੰਕੜਾ ਪਾਰ ਕਰਕੇ ਬਾਕਸ ਆਫਿਸ ‘ਤੇ ਕਈ ਰਿਕਾਰਡ ਤੋੜ ਦਿੱਤੇ ਹਨ।

ਇਸ ਦੇ ਨਾਲ ਹੀ ਕਈ ਰਾਜਾਂ ਨੇ ਇਸ ਫਿਲਮ ਨੂੰ ਪਹਿਲਾਂ ਹੀ ਟੈਕਸ ਮੁਕਤ ਕਰ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਚੰਡੀਗੜ੍ਹ ਵਿੱਚ ਵੀ ਇਸ ਫਿਲਮ ਨੂੰ ਟੈਕਸ ਮੁਕਤ  ਕਰ ਦਿੱਤਾ ਗਿਆ ਹੈ।

ਇਹ ਹੁਕਮ ਯੂਟੀ ਪ੍ਰਸ਼ਾਸਕ ਵੱਲੋਂ ਐਤਵਾਰ ਨੂੰ ਜਾਰੀ ਕੀਤਾ ਗਿਆ, ਜੋ ਸੋਮਵਾਰ ਤੋਂ ਲਾਗੂ ਹੋਵੇਗਾ। ਪ੍ਰਸ਼ਾਸਕ ਵੱਲੋਂ ਜਾਰੀ ਹੁਕਮਾਂ ਵਿੱਚ ਫਿਲਮ ਨੂੰ ਰਾਜ ਦੇ ਟੈਕਸ ਤੋਂ ਵੀ ਛੋਟ ਦਿੱਤੀ ਗਈ ਹੈ। ਇਸ ਫਿਲਮ ਨੂੰ ਹਿਮਾਚਲ ਪ੍ਰਦੇਸ਼, ਹਰਿਆਣਾ ਸਮੇਤ ਦੇਸ਼ ਦੇ ਹੋਰ ਰਾਜਾਂ ਵਿੱਚ ਪਹਿਲਾਂ ਹੀ ਟੈਕਸ ਮੁਕਤ ਕਰ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਐਤਵਾਰ ਨੂੰ ਰਾਜ ਭਵਨ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਫਿਲਮ ‘ਦਿ ਕਸ਼ਮੀਰ ਫਾਈਲਜ਼’ ਦੇਖੀ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...