ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਸ਼ਕਤੀ ਸਦਨ ਵਿਖੇ ਅਚਨਚੇਤ ਚੈਕਿੰਗ

ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਨੂੰ ਬਰਕਰਾਰ ਰੱਖਣ ਤੇ ਲੋਕ ਸ਼ਿਕਾਇਤਾਂ ਦਾ ਫੌਰੀ ਨਿਪਟਾਰਾ ਕਰਨ ਦੀਆਂ ਹਦਾਇਤਾਂ

ਭਵਿੱਖ ’ਚ ਵੀ ਜਾਰੀ ਰੱਖੀਆਂ ਜਾਣਗੀਆਂ ਅਚਨਚੇਤ ਚੈਕਿੰਗਾਂ

ਜਲੰਧਰ,  : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸਥਾਨਕ ਸ਼ਕਤੀ ਸਦਨ ਵਿਖੇ ਅਚਨਚੇਤ ਪਹੁੰਚਕੇ ਪਾਵਰਕਾਮ ਦੇ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਦਿਆਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਬਿਜਲੀ ਸਪਲਾਈ ਨੂੰ ਨਿਰਵਿਘਨ ਢੰਗ ਨਾਲ ਲੋਕਾਂ ਨੂੰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕ ਸ਼ਿਕਾਇਤਾਂ ਦਾ ਵੀ ਤੁਰੰਤ ਨਿਬੇੜਾ ਯਕੀਨੀ ਬਣਾਇਆ ਜਾਵੇ।

ਦੁਪਹਿਰ ਬਾਅਦ ਪਾਵਰਕਾਮ ਦੇ ਉਤੱਰੀ ਜ਼ੋਨ ਦੇ ਮੁੱਖ ਦਫ਼ਤਰ ਸ਼ਕਤੀ ਸਦਨ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਇਕ ਰਮਨ ਅਰੋੜਾ ਅਤੇ ਮੁੱਖ ਇੰਜੀਨੀਅਰ ਰਮੇਸ਼ ਲਾਲ ਸਾਰੰਗਲ ਤੇ ਹੋਰਨਾਂ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਅਤੇ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਪਾਵਰਕਾਮ ਦੇ ਦਫ਼ਤਰਾਂ ਵਿੱਚ ਸਾਰਾ ਅਮਲਾ ਡਿਊਟੀ ਦੌਰਾਨ ਲੋੜੀਂਦੀਆਂ ਸੇਵਾਵਾਂ ਹੋਰ ਵੀ ਸੁਚੱਜੇ ਅਤੇ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਏ।

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਲੋਕਾਂ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਆਪਣੇ ਰੋਜਮਰਾ ਦੇ ਕੰਮ-ਕਾਜ ਕਰਵਾਉਣ ਲਈ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਬਿਜਲੀ ਦਫ਼ਤਰਾਂ ਵਿੱਚ ਲੋਕ ਸ਼ਿਕਾਇਤਾਂ ਦੇ ਫੌਰੀ ਨਿਪਟਾਰੇ ਅਤੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਖ਼ਪਤਕਾਰ ਨੂੰ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਮੁੱਖ ਇੰਜੀਨੀਅਰ ਰਮੇਸ਼ ਲਾਲ ਸਾਰੰਗਲ ਨੇ ਬਿਜਲੀ ਮੰਤਰੀ ਨੂੰ ਸ਼ਕਤੀ ਸਦਨ ਵਿਖੇ ਸਥਿਤ ਵੱਖ-ਵੱਖ ਦਫ਼ਤਰਾਂ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ।

ਸ਼ਕਤੀ ਸਦਨ ਵਿਖੇ ਬਿਜਲੀ ਮੰਤਰੀ ਨੇ ਮੁੱਖ ਇੰਜੀਨੀਅਰ (ਸੰਚਾਲਨ), ਡਿਪਟੀ ਮੁੱਖ ਇੰਜੀਨੀਅਰ (ਓਪਰੇਸ਼ਨ), ਡਿਪਟੀ ਚੀਫ਼ ਇੰਜੀਨੀਅਰ ਪੀ.ਐਂਡ ਐਮ, ਡਿਪਟੀ ਚੀਫ਼ ਇੰਜੀਨੀਅਰ ਟਾਵਰ ਲਾਈਨ, ਡਿਪਟੀ ਚੀਫ਼ ਇੰਜੀਨੀਅਰ ਪੀ.ਐਸ.ਟੀ.ਸੀ.ਐਲ. ਆਦਿ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਡਿਪਟੀ ਚੀਫ਼ ਇੰਜੀਨੀਅਰ ਇੰਦਰਪਾਲ ਸਿੰਘ ਅਤੇ ਡਿਪਟੀ ਚੀਫ਼ ਇੰਜੀਨੀਅਰ (ਹੈਡਕੁਆਰਟਰ) ਬਲਵਿੰਦਰ ਪਾਲ ਤੋਂ ਇਲਾਵਾ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...