ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਓਨਟਾਰੀਓ ਡੰਪ ਟਰੱਕ ਐਸੋਸੀਏਸ਼ਨ ਨੇ ਵੱਧ ਰੇਟਾ ਦੀ ਮੰਗ ਕਰਦੇ ਹੋਏ ਮਿਸੀਸਾਗਾ ਵਿਖੇ ਹੋਇਆ ਭਾਰੀ ਰੋਸ ਮੁਜਾਹਰਾ

ਉਨਟਾਰੀਓ (ਰਾਜ ਗੋਗਨਾ ): ਬੀਤੇਂ ਦਿਨ ਕੈਨੇਡਾ ਦੇ ਓਨਟਾਰੀਓ ਡੰਪ ਟਰੱਕ ਐਸੋਸੀਏਸ਼ਨ (ਓਡੀਟੀਏ) ਨੇ ਮਿਸੀਸਾਗਾ ਵਿਖੇ ਖਾਲਸਾ ਦਰਬਾਰ ਡਿਕਸੀ ਗੁਰਦੁਆਰਾ ਦੇ ਬਾਹਰ ਆਪਣੀਆ ਮੰਗਾ ਨੂੰ ਲੈਕੇ ਇੱਕ ਰੋਸ ਮੁਜਾਹਰਾ ਕੀਤਾ ਹੈ ਅਤੇ ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਟਰੱਕਾਂ ਨੂੰ ਲਾਈਨਾਂ ਚ ਲਾਕੇ ਉਹਨਾਂ ਨੇ ਕੰਪਨੀਆਂ ਨੂੰ ਸੁਨੇਹਾ ਭੇਜਣ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਮੁਜਾਹਰਾਕਾਰੀਆਂ ਨੇ ਕਿਹਾ ਹੈ ਕਿ ਡੀਜਲ ਅਤੇ ਰੀਪੇਅਰ ਦੀਆਂ ਕੀਮਤਾ ਪਿਛਲੇ ਸਮੇਂ ਦੌਰਾਨ ਕਈ ਗੁਣਾ ਵੱਧ ਗਈਆ ਹਨ ਪਰ ਉਨਾ ਨੂੰ ਮਿਲਣ ਵਾਲੇ ਰੇਟ ਨਹੀ ਵੱਧ ਰਹੇ ਹਨ। ਇਸਤੋ ਇਲਾਵਾ ਹੋਰ ਬਹੁਤ ਸਾਰੀਆ ਰੈਗੂਲੇਸ਼ਨ ਹਨ ਜਿਸ ਕਰਕੇ ਉਨਾ ਨੂੰ ਮੁਸ਼ਕਲਾ ਆ ਰਹੀਆ ਹਨ। ਉਨ੍ਹਾਂ ਕਿਹਾ ਹੈ ਕਿ ਓਡੀਟੀਏ ਦੇ 1500 ਤੋਂ ਵੱਧ ਮੈਂਬਰ ਹਨ ਜਿਨ੍ਹਾਂ ਦੇ ਟਰੱਕ ਉਦੋਂ ਤੱਕ ਖੜ੍ਹੇ ਰਹਿਣਗੇ ਜਦੋਂ ਤੱਕ ਕੋਈ ਹੱਲ ਨਹੀਂ ਨਿਕਲਦਾ। ਉਨਾ ਵੱਲੋ ਇਸ ਬਾਬਤ ਕੰਪਨੀਆ ਤੋਂ ਲਿਖਤ ਵਿੱਚ ਪੱਕੀਆ ਗਾਰੰਟੀਆ ਦੇਣ ਦੀ ਮੰਗ ਕੀਤੀ ਗਈ ਹੈ ।

Loading

Scroll to Top