ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਗਰੁੱਪ-ਸੀ ਅਤੇ ਡੀ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਇਸ ਬਾਰੇ ਮੁੱਖ ਸਕੱਤਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਸ ਬਾਰੇ ਬਿੱਲ ਦਾ ਖਰੜਾ ਤਿਆਰ ਕਰਨ ਦੇ ਹੁਕਮ ਦਿੱਤੇ ਹਨ ਤਾਂ ਜੋ ਅਗਲੇ ਵਿਧਾਨ ਸਭਾ ਸੈਸ਼ਨ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਬਿੱਲ ਪਾਸ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਹਰ ਸ਼ਹਿਰ ਅਤੇ ਚੌਰਾਹੇ ਵਿੱਚ ਕੁੱਚੇ ਮੁਲਾਜ਼ਮਾਂ ਦਾ ਧਰਨਾ ਚਲਦਾ ਹੈ। ‘ਆਪ’ ਨੇ ਚੋਣਾਂ ਵਿੱਚ ਵਾਅਦਾ ਕੀਤਾ ਸੀ ਕਿ ਪੰਜਾਬ ਨੂੰ ਧਰਨਿਆਂ ਤੋਂ ਮੁਕਤ ਕੀਤਾ ਜਾਵੇਗਾ। ਉਸੇ ਕੜੀ ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰੀ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰੇਗੀ।