ਮੈਡਮ ਪੂਨਮ ਕਾਂਗੜਾ ਮੈਂਬਰ ਐਸ ਸੀ ਕਮਿਸ਼ਨ ਨੇ ਮੁੱਖ ਮਹਿਮਾਨ ਵੱਜੋਂ ਕੀਤੀ ਸ਼ਿਰਕਤ
ਪ੍ਰਬੰਧਕਾਂ ਨੇ ਮੈਡਮ ਪੂਨਮ ਕਾਂਗੜਾ ਦਾ ਕੀਤਾ ਵਿਸ਼ੇਸ਼ ਸਨਮਾਨ
ਬੱਚੇ ਸਾਡੇ ਦੇਸ਼ ਦਾ ਉੱਜਵਲ ਭਵਿੱਖ: ਮੈਡਮ ਪੂਨਮ ਕਾਂਗੜਾ
ਲੁਧਿਆਣਾ ( ਮੋਨਿਕਾ) ਲੁਧਿਆਣਾ ਦੇ ਨੇੜਲੇ ਪਿੰਡ ਤਾਜਪੁਰ ਵਿਖੇ ਜਨੋਤਰਾ ਕੋਨਵੈਂਟ ਸਕੂਲ ਦਾ ਸਾਲਾਨਾ ਅਨੂਲ ਫੰਕਸ਼ਨ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਨੇ ਸ਼ਿਰਕਤ ਕੀਤੀ ਜਦ ਕਿ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਉੱਘੇ ਸਮਾਜ ਸੇਵੀ ਸ਼੍ਰੀ ਰਾਜ ਕੁਮਾਰ ਹੈਪੀ ਸ਼ਾਮਲ ਹੋਏ ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਆਪਣੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਪ੍ਰੋਗਰਾਮ ਪੇਸ਼ ਕੀਤਾ ਅਨੂਲ ਫੰਕਸ਼ਨ ਵਿੱਚ ਸਕੂਲੀ ਬੱਚਿਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਤਾ ਪਿਤਾ ਨੇ ਵੀ ਪ੍ਰੋਗਰਾਮ ਵਿੱਚ ਹਿੱਸਾ ਲੈਂਦਿਆਂ ਖ਼ੂਬ ਮਨੋਰੰਜਨ ਕੀਤਾ ਗਿਆ ਪ੍ਰੋਗਰਾਮ ਵਿੱਚ ਸਕੂਲੀ ਬੱਚਿਆਂ ਵੱਲੋਂ ਕੀਤੇ ਵੱਖ ਵੱਖ ਗੀਤਾਂ ਤੇ ਪ੍ਰਫੋਰਮੈਂਸ ਨੇ ਸਭ ਦਾ ਮਨ ਮੋਹ ਲਿਆ ਪ੍ਰੋਗਰਾਮ ਵਿੱਚ ਸ਼੍ਰੀ ਗਣੇਸ਼ਾ ਸੌਗ ਦੀ ਝਾਕੀ ਖਿੱਚ ਦਾ ਕੇਂਦਰ ਬਣੀ ਰਹੀ ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਉੱਜਵਲ ਭਵਿੱਖ ਹਨ ਇਸ ਨੂੰ ਬਿਹਤਰ ਬਣਾਉਣ ਲਈ ਬੱਚਿਆਂ ਦੀ ਚੰਗੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਸਕੂਲ ਦੇ ਪ੍ਰਬੰਧਕਾ ਅਤੇ ਅਧਿਆਪਕਾਂ ਵੱਲੋਂ ਬੜੀ ਹੀ ਮਿਹਨਤ ਅਤੇ ਲਗਨ ਨਾਲ ਜਿੱਥੇ ਬੱਚਿਆਂ ਨੂੰ ਪੜ੍ਹਾਇਆ ਜਾਂਦਾ ਹੈ ਉੱਥੇ ਹੀ ਉਨ੍ਹਾਂ ਨੂੰ ਚੰਗੇ ਸੰਸਕਾਰ ਵੀ ਸਿਖਾਏ ਜਾਂਦੇ ਹਨ ਉਨ੍ਹਾਂ ਕਿਹਾ ਕਿ ਸਕੂਲ ਅਧਿਆਪਕਾਂ ਦੀ ਬੱਚਿਆਂ ਦੀ ਪੜ੍ਹਾਈ ਪ੍ਰਤੀ ਮਨਸ਼ਾ ਦੇਖ ਕੇ ਉਹ ਗਰੰਟੀ ਨਾਲ ਕਹ ਸਕਦੇ ਹਨ ਕਿ ਇਹ ਬੱਚੇ ਜ਼ਰੂਰ ਇੱਕ ਚੰਗੇ ਮੁਕਾਮ ਤੇ ਪਹੁੰਚ ਕੇ ਆਪਣੇ ਮਾਤਾ ਪਿਤਾ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨਗੇ ਮੈਡਮ ਪੂਨਮ ਕਾਂਗੜਾ ਨੇ ਕਿਹਾ ਕਿ ਵੇਸੇ ਤਾ ਹਰ ਇੱਕ ਸਕੂਲ ਵਿੱਚ ਬੱਚਿਆਂ ਨੂੰ ਵਧੀਆ ਢੰਗ ਨਾਲ ਬੱਚਿਆਂ ਨੂੰ ਪੜ੍ਹਾਇਆ ਜਾਂਦਾ ਹੈ ਪਰੰਤੂ ਜਨੋਤਰਾ ਕੋਨਵੈਂਟ ਸਕੂਲ ਦੇ ਪ੍ਰਬੰਧਕਾ ਅਤੇ ਅਧਿਆਪਕਾਂ ਦੀ ਬੱਚਿਆਂ ਦੀ ਪੜ੍ਹਾਈ ਪ੍ਰਤੀ ਇਹ ਲਗਨ ਦੇਖ ਕੇ ਇੰਝ ਮਹਿਸੂਸ ਹੁੰਦਾ ਹੈ ਕਿ ਜਿਸ ਤਰ੍ਹਾਂ ਇਹ ਸਾਰੇ ਸਕੂਲੀ ਬੱਚੇ ਇਹਨਾਂ ਦੀ ਕੁੱਖੋਂ ਹੀ ਜਨਮੇਂ ਹੋਂਣ ਸਕੂਲ ਦੇ ਪ੍ਰਬੰਧਕ ਅਤੇ ਅਧਿਆਪਕ ਸਾਰੇ ਵਧਾਈ ਦੇ ਪਾਤਰ ਹਨ ਇਸ ਪ੍ਰਬੰਧਕਾਂ ਵੱਲੋਂ ਮੈਡਮ ਪੂਨਮ ਕਾਂਗੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਇਸ ਤੋਂ ਇਲਾਵਾ ਅਨੂਲ ਫੰਕਸ਼ਨ ਵਿੱਚ ਹਿੱਸਾ ਲੈਣ ਵਾਲੇ ਸਕੂਲੀ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਪ੍ਰਫੋਰਮੈਂਸ ਦੇ ਆਧਾਰ ਤੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਸ਼੍ਰੀ ਹੈਪੀ ਜਨੋਤਰਾ ਐਮ ਡੀ, ਸ਼੍ਰੀ ਅਮਨ ਟਾਂਗਰੀ ਡਾਇਰੈਕਟਰ, ਸ਼੍ਰੀ ਦੀਪਕ, ਸ਼੍ਰੀ ਅਜੇ ਸਿੰਘ, ਮੈਡਮ ਕਰਮਜੀਤ ਕੌਰ, ਭਾਰਤੀਯ ਅੰਬੇਡਕਰ ਮਿਸ਼ਨ ਦੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਅਤੇ ਸ਼੍ਰੀਮਤੀ ਮੰਜੂ ਹਰਕਿਰਨ ਕੌਰ ਸੀਨੀਅਰ ਵਾਇਸ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ ਆਦਿ ਹਾਜ਼ਰ ਸਨ ।