ਭਾਰਤੀਯ ਅੰਬੇਡਕਰ ਮਿਸ਼ਨ ਨੇ ਬਰਨਾਲਾ ਚ ਵੀ ਵਧਾਈਆਂ ਸਰਗਰਮੀਆ

ਵੱਖ-ਵੱਖ ਥਾਂ ਕੀਤੀਆਂ ਵਲੰਟੀਅਰਾ ਦੀਆਂ ਵਿਸ਼ਾਲ ਮੀਟਿੰਗਾਂ

ਸੇਵਾ ਭਾਵਨਾ ਦੀ ਸੋਚ ਰੱਖਣ ਵਾਲੇ ਬਣ ਸਕਦੇ ਹਨ ਮਿਸ਼ਨ ਦਾ ਹਿੱਸਾ: ਦਰਸ਼ਨ ਕਾਂਗੜਾ

ਮਿਸ਼ਨ ਤੇ ਪੂਨਮ ਕਾਂਗੜਾ, ਦਰਸ਼ਨ ਕਾਂਗੜਾ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੋ ਕੇ ਜੁੜੇ ਹਾਂ ਨਾਲ: ਅਵਤਾਰ, ਮੀਤਾ, ਭੰਡਾਰੀ

ਬਰਨਾਲਾ   (ਮੋਨਿਕਾ) ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ ਨੇ ਪੰਜਾਬ ਦੇ ਵੱਖ ਵੱਖ ਹਿੱਸੇ ਦੇ ਨਾਲ ਜ਼ਿਲ੍ਹਾ ਬਰਨਾਲਾ ਅੰਦਰ ਵੀ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਜਿਸ ਦੇ ਚਲਦਿਆਂ ਮਿਸ਼ਨ ਵੱਲੋਂ ਰਾਮਗੜ੍ਹੀਆਂ ਰੋਡ ਵਿਖੇ ਠੇਕੇਦਾਰ ਮਲਕੀਤ ਸਿੰਘ ਮੀਤਾ ਦੀ ਅਗਵਾਈ ਹੇਠ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਅਵਤਾਰ ਸਿੰਘ ਕੋਹਲੀ ਦੀ ਅਗਵਾਈ ਹੇਠ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ ਜਿਸ ਵਿੱਚ ਮੁੱਖ ਤੌਰ ਤੇ ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ ਸਰਪ੍ਰਸਤ ਮੈਡਮ ਪੂਨਮ ਕਾਂਗੜਾ ਮੈਂਬਰ ਐਸ ਸੀ ਕਮਿਸ਼ਨ ਪੰਜਾਬ ਅਤੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਸ਼ਿਰਕਤ ਕੀਤੀ ਵੱਖ ਵੱਖ ਮੀਟਿੰਗਾਂ ਚ ਇਕੱਤਰ ਵੱਡੀ ਗਿਣਤੀ ਵਲੰਟੀਅਰਾ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਸਾਡਾ ਮਿਸ਼ਨ ਬਾਬਾ ਸਾਹਿਬ ਦੀ ਵਿਚਾਰਧਾਰਾ ਨੂੰ ਸਮਝਣ ਵਾਲੇ ਸਾਥੀਆਂ ਨੂੰ ਇੱਕਜੁੱਟ ਕਰਨਾ,ਦੱਬੇ ਕੁੱਚਲੇ ਲੋਕਾਂ ਨੂੰ ਇਨਸਾਫ਼ ਦਿਵਾਉਣਾ, ਉਨ੍ਹਾਂ ਦੀ ਹਰ ਪੱਖੋਂ ਮਦਦ ਕਰਨਾ, ਲਾਚਾਰ ਲੋਕਾਂ ਦਾ ਇਲਾਜ ਕਰਵਾਉਣਾ, ਜ਼ਰੂਰਤ ਮੰਦ ਲੜਕੀਆਂ ਦੇ ਵਿਆਹ ਸਮੇਂ ਉਨ੍ਹਾਂ ਦੀ ਹਰ ਪੱਖੋਂ ਮਦਦ ਕਰਨਾ, ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦਾ ਵਿਦਿਅਕ ਪੱਧਰ ਉੱਚਾ ਚੁੱਕਣਾ, ਉਨ੍ਹਾਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨਾ, ਉਨ੍ਹਾਂ ਨੂੰ ਪੜ੍ਹਾਈ ਤੇ ਖੇਡਾਂ ਵੱਲ ਪ੍ਰੇਰਿਤ ਕਰਨਾ, ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਤੇ ਆਪਣਾਂ ਵਡਮੁੱਲਾ ਯੋਗਦਾਨ ਪਾਉਣ ਵਾਲੇ ਲੋਕਾਂ ਦਾ ਵਿਸ਼ੇਸ਼ ਸਨਮਾਨ ਕਰਨਾ ਅਤੇ ਬਾਬਾ ਸਾਹਿਬ ਦੀ ਸੋਚ ਨੂੰ ਘਰ ਘਰ ਲੈਕੇ ਜਾਣਾ ਹੈ ਉਨ੍ਹਾਂ ਕਿਹਾ ਕਿ ਭਾਰਤੀਯ ਅੰਬੇਡਕਰ ਮਿਸ਼ਨ ਦੇ ਸਾਥੀ ਜ਼ੋ ਦੇਸ਼ ਦੇ ਵੱਖ ਵੱਖ ਸੂਬਿਆਂ ਸਣੇਂ ਪੰਜਾਬ ਦੇ ਹਰ ਕੋਨੇ ਵਿੱਚ ਤਨ ਮਨ ਨਾਲ ਸਮਾਜ ਸੇਵਾ ਵਿੱਚ ਜੁਟੇ ਹੋਏ ਹਨ ਬਰਨਾਲਾ ਅੰਦਰ ਵੀ ਮਿਸ਼ਨ ਦੇ ਸਾਥੀਆਂ ਅੰਦਰ ਭਾਰੀ ਜੋਸ਼ ਦੇਖ ਕੇ ਮਨ ਨੂੰ ਬੜੀ ਖੁਸ਼ੀ ਹੋਈ ਹੈ ਸ਼੍ਰੀ ਦਰਸ਼ਨ ਕਾਂਗੜਾ ਨੇ ਦੱਸਿਆ ਕਿ ਮਿਸ਼ਨ ਵੱਲੋਂ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਮਾਲਵੇ ਦੇ 7 ਜ਼ਿਲ੍ਹਿਆਂ ਜਿਨ੍ਹਾਂ ਵਿੱਚ ਲੁਧਿਆਣਾ, ਪਟਿਆਲਾ, ਮਾਨਸਾ, ਬਰਨਾਲਾ, ਮਾਲੇਰਕੋਟਲਾ, ਬਠਿੰਡਾ ਅਤੇ ਸੰਗਰੂਰ ਸ਼ਾਮਿਲ ਹਨ ਦੀਆਂ ਚੰਗੀ ਕਾਰਗੁਜ਼ਾਰੀ ਵਾਲੀਆਂ ਐਸ ਸੀ ਸੰਸਥਾਵਾਂ ਦੇ ਤਿੰਨ-ਤਿੰਨ ਨੁਮਾਇੰਦਿਆਂ ਅਤੇ ਹਰ ਵਰਗ ਨਾਲ ਸਬੰਧਤ ਸਪੋਰਟਸ ਕਲੱਬਾਂ ਦੇ ਤਿੰਨ ਤਿੰਨ ਨੁਮਾਇੰਦਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਇਸ ਮੌਕੇ ਕੌਮੀ ਪ੍ਰਧਾਨ ਸ਼੍ਰੀ ਦਰਸ਼ਨ ਕਾਂਗੜਾ ਵੱਲੋਂ ਮਲਕੀਤ ਸਿੰਘ ਮੀਤਾ ਨੂੰ ਭਾਰਤੀਯ ਅੰਬੇਡਕਰ ਮਿਸ਼ਨ ਹਲਕਾ ਬਰਨਾਲਾ ਦਾ ਪ੍ਰਧਾਨ ਅਤੇ ਨਛੱਤਰ ਸਿੰਘ ਫੋਜੀ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਭਾਰਤੀਯ ਅੰਬੇਡਕਰ ਮਿਸ਼ਨ ਦੇ ਮਲਕੀਤ ਸਿੰਘ ਮੀਤਾ,ਅਵਤਾਰ ਸਿੰਘ ਕੋਹਲੀ ਸੁਖਪਾਲ ਸਿੰਘ ਭੰਮਾਬੱਦੀ, ਸੂਬੇਦਾਰ ਜਗਰੂਪ ਸਿੰਘ, ਵਿੱਕੀ ਪ੍ਰਧਾਨ, ਵਿਨੇ ਕੌਂਸਲਰ,, ਜੱਗਾ ਸਿੰਘ ਕੌਂਸਲਰ, ਸੁਖਪਾਲ ਸਿੰਘ ਕੌਂਸਲਰ,ਸੁਖਵਿੰਦਰ ਸਿੰਘ ਭੰਡਾਰੀ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੈਡਮ ਪੂਨਮ ਕਾਂਗੜਾ ਅਤੇ ਦਰਸ਼ਨ ਸਿੰਘ ਕਾਂਗੜਾ ਵੱਲੋਂ ਸਮਾਜ਼ ਸੇਵਾ ਨੂੰ ਸਮਰਪਿਤ ਵੱਡੇ ਪੱਧਰ ਤੇ ਕਾਰਜ਼ ਕੀਤੇ ਜਾ ਰਹੇ ਹਨ ਜ਼ੋ ਆਪਣੇ ਆਪ ਵਿੱਚ ਇੱਕ ਮਿਸਾਲ ਹਨ ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਭਾਰਤੀਯ ਅੰਬੇਡਕਰ ਮਿਸ਼ਨ ਦਾ ਹਿੱਸਾ ਹਾਂ ਜ਼ੋ ਹਰ ਪੱਧਰ ਤੋਂ ਉੱਪਰ ਉੱਠ ਕੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਿਹਾ ਹੈ ਉਨ੍ਹਾਂ ਕਿਹਾ ਮੈਡਮ ਪੂਨਮ ਕਾਂਗੜਾ ਤੇ ਸ਼੍ਰੀ ਦਰਸ਼ਨ ਕਾਂਗੜਾ ਦੀ ਅਗਵਾਈ ਹੇਠ ਮਿਸ਼ਨ ਵੱਲੋਂ ਅਨੇਕਾਂ ਇਤਿਹਾਸਕ ਕੰਮ ਕੀਤੇ ਗਏ ਹਨ ਜ਼ੋ ਆਪਣੇ ਆਪ ਵਿੱਚ ਇੱਕ ਮਿਸਾਲ ਹਨ ਜਿਸ ਸਦਕਾ ਮਿਸ਼ਨ ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵੱਡੇ ਪੱਧਰ ਤੇ ਵੱਧਦਾ ਜਾ ਰਿਹਾ ਹੈ ਇਸ ਮੌਕੇ ਮੈਡਮ ਪੂਨਮ ਕਾਂਗੜਾ ਅਤੇ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਸੁਖਜੀਤ ਕੌਰ ਸੁੱਖੀ ਸਾਬਕਾ ਕੌਂਸਲਰ, ਪਰਮਜੀਤ ਕੌਰ ਟੱਲੇਵਾਲ, ਜਸਵਿੰਦਰ ਕੌਰ ਰਾਮਗੜ੍ਹ, ਬਲਜੀਤ ਕੌਰ ਕਾਤਰੋਂ, ਬਲਦੇਵ ਸਿੰਘ ਭੁੱਚਰ, ਮਨਦੀਪ ਸਿੰਘ, ਰਾਜਿੰਦਰ ਸਿੰਘ, ਦਰਸ਼ਨ ਸਿੰਘ, ਕੁਲਦੀਪ ਸਿੰਘ, ਜਗਸੀਰ ਸਿੰਘ,ਮੁਕੰਦ ਸਿੰਘ,ਤਾਰਾ ਸਿੰਘ, ਸਿੰਘ,ਆਦਿ ਹਾਜ਼ਰ ਸਨ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...