ਜੰਡਿਆਲਾ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣੇ 2 ਆਂਗਣਵਾੜੀ ਕੇਂਦਰਾਂ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ  ( ਸੋਨੂੰ ਮਿਗਲਾਨੀ )- ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲੇ ਸਾਲ ਤੋਂ ਹੀ ਚੋਣਾਂ ਦੌਰਾਨ ਜੋ ਗਰੰਟੀਆਂ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਸਨ ਨੂੰ ਪੂਰਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਪਹਿਲੀ ਗਰੰਟੀ ਪੂਰੀ ਕਰਦੇ ਹੋਏ ਪੰਜਾਬ ਦੇ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦਾ ਬਿੱਲ ਜੀਰੋ ਆ ਰਹੇ ਹਨ। ਜੋ ਕਿ ਇਕ ਬਹੁਤ ਹੀ ਵੱਡੀ ਪ੍ਰਾਪਤੀ ਹੈ ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ ਈ.ਟੀ.ਓ. ਬਿਜਲੀ ਅਤੇ ਲੋਕ ਮੰਤਰੀ ਪੰਜਾਬ ਨੇ ਜੰਡਿਆਲਾ ਵਿਖੇ ਦੇਵੀਦਾਸ ਪੁਰਾ ਅਤੇ ਪਿੰਡ ਚੌਹਾਨ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ 2 ਆਂਗਣਵਾੜੀ ਸੈਂਟਰਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਇਸ ਤੋਂ ਪਹਿਲਾ ਸ: ਈ.ਟੀ.ਓ. ਵਲੋਂ ਸਰਕਾਰੀ ਹਾਈ ਸਕੂਲ ਦੇਵੀਦਾਸ ਪੁਰਾ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਸ: ਈ.ਟੀ.ਓ. ਨੇ ਦੱਸਿਆ ਕਿ ਸਕੂਲੀ ਪੱਧਰ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ 100 ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਜਿਥੇ ਬੱਚਿਆਂ ਦੀ ਕੈਰੀਅਰ ਗਾਈਡੈਂਸ ਦੇ ਕੇ ਉਨਾਂ ਦੇ ਮੰਨ ਪਸੰਦ ਵਿਸ਼ੇ ਪੜ੍ਹਾਏ ਜਾਣਗੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦਾ ਨਾਂ ਸੁਤੰਤਰਤਾ ਸੈਨੀਆਂ, ਮਹਾਨ ਸਖ਼ਸ਼ੀਅਤਾਂ ਦੇ ਨਾਮ ਤੇ ਰੱਖੇ ਜਾਣ ਦਾ ਫੈਸਲਾ ਵੀ ਕੀਤਾ ਹੈ ਲੋਕ ਨਿਰਮਾਣ ਮੰਤਰੀ ਨੇ ਆਪਣੇ ਵਿਭਾਗ ਦੀ ਗੱਲ ਕਰਦਿਆਂ ਦੱਸਿਆ ਕਿ ਅਪ੍ਰੈਲ 2022 ਤੋਂ ਨਵੰਬਰ 2022 ਦੇ ਦੌਰਾਨ ਪੀ.ਐਮ.ਜੀ.ਐਸ.ਵਾਈ ਦੇ ਤਹਿਤ 335 ਕਿਲੋਮੀਟਰ ਪੇਂਡੂ ਸੜ੍ਹਕਾਂ ਨੂੰ 221.76 ਕਰੋੜ ਰੁਪਏ ਦੀ ਲਾਗਤ ਨਾਲ ਮੁਰੰਮਤ /ਅਪਗ੍ਰੇਟ ਕੀਤਾ ਗਿਆ ਹੈ ਅਤੇ ਨਾਲ ਹੀ 1047.61 ਕਰੋੜ ਰੁਪਏ ਦੀ ਲਾਗਤ ਨਾਲ 1464 ਕਿਲੋਮੀਟਰ ਸੜ੍ਹਕਾਂ ਦੇ ਮੁਰੰਮਤ ਦਾ ਕੰਮ ਚਲ ਰਿਹਾ ਹੈ। ਉਨਾਂ ਬਿਜਲੀ ਵਿਭਾਗ ਦੀਆਂ ਇਕ ਸਾਲ ਦੀਆਂ ਪ੍ਰਾਪਤੀਆਂ ਬਾਰੇ ਗੱਲਬਾਤ ਕਰਦਿਆਂ ਦੱਸਿਆ ਕਿ ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਦਿੱਤੀ ਗਈ ਹੈ ਅਤੇ ਭਵਿੱਖ ਵਿੱਚ ਬਿਜਲੀ ਉਤਪਾਦਨ ਵਧਾਉਣ ਲਈ ਯਤਨ ਜਾਰੀ ਰਹਿਣਗੇ। ਇਸ ਮੌਕੇ ਸ: ਸਤਿੰਦਰ ਸਿੰਘ, ਸ: ਸੁਖਵਿੰਦਰ ਸਿੰਘ, ਸੂਬੇਦਾਰ ਸ਼ਨਾਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...