ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ, ਮਾਣਹਾਨੀ ਕੇਸ ‘ਚ ਸੂਰਤ ਕੋਰਟ ਨੇ ਸੁਣਾਇਆ ਫੈਸਲਾ

ਮੋਦੀ ਸਰਨੇਮ ‘ਤੇ ਵਿਵਾਦਿਤ ਟਿੱਪਣੀ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਦਰਜ ਮਾਣਹਾਨੀ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਗੁਜਰਾਤ ਦੀ ਸੂਰਤ ਸੈਸ਼ਨ ਕੋਰਟ ਨੇ 2 ਸਾਲ ਦੀ ਸਜ਼ਾ ਸੁਣਾਈ ਹੈ। ਰਾਹੁਲ ਗਾਂਧੀ ਨੂੰ ਕੋਰਟ ਤੋਂ ਤੁਰੰਤ 30 ਦਿਨ ਦੀ ਜਮਾਨਤ ਵੀ ਮਿਲ ਗਈ। ਕੋਰਟ ਨੇ ਰਾਹੁਲ ਨੂੰ ਇਸ ਸਮੇਂ ਵਿੱਚ ਉੱਪਰਲੀ ਅਦਾਲਤ ਨੇ ਅਰਜ਼ੀ ਦਾਖਲ ਕਰਨ ਦਾ ਸਮਾਂ ਦਿੱਤਾ ਹੈ। ਉਹ ਇਸ ਦੌਰਾਨ ਪੱਕੀ ਜਮਾਨਤ ਲਈ ਵੀ ਬੇਨਤੀ ਕਰ ਸਕਦੇ ਹਨ।
ਸਜ਼ਾ ਦਾ ਐਲਾਨ ਹੋਣ ਤੋਂ ਬਾਅਦ ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਇੱਕ ਪੋਸਟ ਸਾਂਝੀ ਕੀਤੀ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ, “ਮੇਰਾ ਧਰਮ ਸੱਚ ਤੇ ਅਹਿੰਸਾ ‘ਤੇ ਅਧਾਰਿਤ ਹੈ। ਸੱਚ ਮੇਰਾ ਰੱਬ ਹੈ, ਅਹਿੰਸਾ ਉਸਨੂੰ ਪਾਉਣ ਦਾ ਸਾਧਨ।” ਦੱਸ ਦੇਈਏ ਕਿ ਰਾਹੁਲ ਨੇ 2019 ਵਿੱਚ ਕਰਨਾਟਕ ਵਿੱਚ ਇੱਕ ਰੈਲੀ ਵਿੱਚ ਬਿਆਨ ਦਿੱਤਾ ਸੀ। ਰਾਹੁਲ ਗਾਂਧੀ ਦੇ ਇਸ ਬਿਆਨ ਨੂੰ ਪੂਰੇ ਮੋਦੀ ਸਮਾਜ ਦਾ ਅਪਮਾਨ ਦੱਸਦਿਆਂ ਭਾਜਪਾ ਵਿਧਾਇਕ ਨੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰਵਾਇਆ ਸੀ। ਗੁਜਰਾਤ ਦੀ ਸੂਰਤ ਕੋਰਟ ਨੇ ਚਾਰ ਸਾਲ ਪੁਰਾਣੇ ਇਸ ਮਾਮਲੇ ਵਿੱਚ ਵੀਰਵਾਰ ਨੂੰ ਰਾਹੁਲ ਨੂੰ ਦੋਸ਼ੀ ਠਹਿਰਾਇਆ। ਕਾਰਵਾਈ ਦੇ ਦੌਰਾਨ ਰਾਹੁਲ ਗਾਂਧੀ ਕੋਰਟ ਵਿੱਚ ਮੌਜੂਦ ਰਹੇ। ਇਸ ਦੌਰਾਨ ਗੁਜਰਾਤ ਕਾਂਗਰਸ ਦੇ ਤਮਾਮ ਵੱਡੇ ਨੇਤਾ ਉਨ੍ਹਾਂ ਦੇ ਨਾਲ ਮੌਜੂਦ ਰਹੇ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र