ਪੰਜਾਬ ਵੱਲੋਂ ਹਿਮਾਚਲ ਦੇ ਜਲ ਸੈੱਸ ਖ਼ਿਲਾਫ਼ ਮਤਾ ਪਾਸ

 

ਚੰਡੀਗੜ੍ਹ-  ਪੰਜਾਬ ਵਿਧਾਨ ਸਭਾ ਨੇ ਅੱਜ ਬਜਟ ਸੈਸ਼ਨ ਦੇ ਅਖ਼ੀਰਲੇ ਦਿਨ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਪਣ ਬਿਜਲੀ ਪ੍ਰਾਜੈਕਟਾਂ ’ਤੇ ਜਲ ਸੈੱਸ ਲਾਉਣ ਦੇ ਫ਼ੈਸਲੇ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਦਨ ’ਚ ਮਤਾ ਪੇਸ਼ ਕਰਨ ਮੌਕੇ ਵਿਰੋਧੀ ਧਿਰ ਕਾਂਗਰਸ ਗ਼ੈਰਹਾਜ਼ਰ ਰਹੀ। ਸਿੰਚਾਈ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਦਨ ਵਿੱਚ ਮਤਾ ਪੇਸ਼ ਕੀਤਾ ਜਿਸ ਨੂੰ ਬਹਿਸ ਮਗਰੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਸਦਨ ਨੇ ਇੱਕ ਸੁਰ ’ਚ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਆਰਡੀਨੈਂਸ ਜਾਰੀ ਕਰਕੇ ਲਾਏ ਜਲ ਸੈੱਸ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਅਤੇ ਇਸ ਨੂੰ ਫੌਰੀ ਵਾਪਸ ਲੈਣ ਦੀ ਅਪੀਲ ਕੀਤੀ। ਸਦਨ ਨੇ ਮਤਾ ਪਾਸ ਕਰ ਕੇ ਕੇਂਦਰ ਨੂੰ ਅਪੀਲ ਕੀਤੀ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਆਰਡੀਨੈਂਸ ਵਾਪਸ ਲੈਣ ਦੇ ਨਿਰਦੇਸ਼ ਦਿੱਤੇ ਜਾਣ। ਚੇਤੇ ਰਹੇ ਕਿ ਹਿਮਾਚਲ ਸਰਕਾਰ ਨੇ 172 ਪਣ ਬਿਜਲੀ ਪ੍ਰਾਜੈਕਟਾਂ ’ਤੇ ਜਲ ਸੈੱਸ ਲਗਾ ਕੇ 4000 ਕਰੋੜ ਰੁਪਏ ਦੀ ਕਮਾਈ ਹੋਣ ਦਾ ਅਨੁਮਾਨ ਲਾਇਆ ਹੈ।

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਅੱਜ ਸਦਨ ਵਿੱਚ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਦੀ ਗੂੰਜ ਪਈ। ‘ਆਪ’ ਸਰਕਾਰ ਨੇ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ’ਤੇ ਚਰਚਾ ਕਰ ਕੇ ਜਵਾਨੀ ਨੂੰ ਇੱਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਅਤੇ ਆਪਣੀ ਪਾਰਟੀ ਦੀ ਵਿਚਾਰਧਾਰਾ ਨੂੰ ਵੀ ਅੱਗੇ ਵਧਾਉਣ ਲਈ ਸਿਆਸੀ ਹੰਭਲਾ ਮਾਰਿਆ।

 

Loading

Scroll to Top
Latest news
प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ...