ਰਈਆ ((ਕਮਲਜੀਤ ਸੋਨੂੰ)— ਮਨੁੱਖੀ ਭਲਾਈ ਸੰਸਥਾ (ਰਜਿ:) ਪੰਜਾਬ ਦੀ ਮੀਟਿੰਗ ਤਰਸੇਮ ਸਿੰਘ ਬਾਠ ਪੰਜਾਬ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਫੈਸਲਾ ਕੀਤਾ ਕਿ ਹਰ ਸਾਲ ਵਾਂਗ ਐਤਕੀਂ ਵੀ ਅੱਜ 23 ਮਾਰਚ ਨੂੰ ਬਾਬਾ ਬਕਾਲਾ ਸਾਹਿਬ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਸਵੇਰੇ 9 ਵਜੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਜਾਵੇਗਾ ਅਤੇ ਇਸ ਮੌਕੇ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਦਾ ਪ੍ਰਣ ਕੀਤਾ ਜਾਵੇਗਾ । ਉਨ੍ਹਾਂ ਸਮੂਹ ਸਾਥੀਆਂ ਨੂੰ ਸਮੇਂ ਸਿਰ ਪੁੱਜਣ ਲਈ ਅਪੀਲ ਕੀਤੀ ਹੈ । ਇਸ ਮੌਕੇ ਮੀਤ ਪ੍ਰਧਾਨ ਰਜਿੰਦਰ ਸਿੰਘ ਦਨਿਆਲ, ਸੰਦੀਪ ਕੁਮਾਰ ਬੌਬੀ,ਰਾਕੇਸ਼ ਕੁਮਾਰ, ਰਣਜੀਤ ਸਿੰਘ ਟਾਟਾ ਨਗਰ, ਜਗਤਾਰ ਸਿੰਘ ਧਿਆਨਪੁਰ, ਬਲਦੇਵ ਸਿੰਘ ਰਈਆ ਆਦਿ ਮੌਜੂਦ ਸਨ|