ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਤੇ ਸੀਨੀਅਰ ਕਾਂਗਰਸੀ ਆਗੂ ਵੱਖ-ਵੱਖ ਡੇਰਿਆਂ ਵਿਖੇ ਹੋਏ ਨਤਮਸਤਕ

  • ਕਾਂਗਰਸੀ ਆਗੂਆਂ ਨੇ ਡੇਰਾ ਸੱਚਖੰਡ ਬੱਲਾਂਡੇਰਾ ਬਾਬਾ ਜੌੜੇਭਗਵਾਨ ਵਾਲਮੀਕਿ ਯੋਗ ਆਸ਼ਰਮ (ਰਹੀਮਪੁਰ), ਡੇਰਾ ਬਾਬਾ ਮੁਰਾਦ ਸ਼ਾਹਡੇਰਾ ਬਾਬਾ ਲਾਲ ਬਾਦਸ਼ਾਹ ਅਤੇ ਗੁਰਦੁਆਰਾ ਸ੍ਰੀ ਮਾਲੜੀ ਸਾਹਿਬ ਵਿਖੇ ਟੇਕਿਆ ਮੱਥਾ

ਜਲੰਧਰ (Jatinder Rawat)- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਵੀਰਵਾਰ ਨੂੰ ਕਈ ਵਿਧਾਇਕਾਂ, ਸਾਬਕਾ ਵਿਧਾਇਕਾਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਵੱਖ-ਵੱਖ ਡੇਰਿਆਂ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਸੰਤ ਬਾਬਾ ਨਿਰੰਜਨ ਦਾਸ ਜੀ, ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ (ਬਾਬਾ ਜੌੜੇ) ਵਿਖੇ ਸੰਤ ਬਾਬਾ ਨਿਰਮਲ ਦਾਸ ਜੀ ਤੇ ਭਗਵਾਨ ਵਾਲਮੀਕਿ ਯੋਗ ਆਸ਼ਰਮ (ਰਹੀਮਪੁਰ) ਵਿਖੇ ਸੰਤ ਬਾਬਾ ਪ੍ਰਗਟ ਨਾਥ ਜੀ ਤੋਂ ਅਸ਼ੀਰਵਾਦ ਲਿਆ ਅਤੇ ਡੇਰਾ ਬਾਬਾ ਮੁਰਾਦ ਸ਼ਾਹ, ਡੇਰਾ ਬਾਬਾ ਲਾਲ ਬਾਦਸ਼ਾਹ ਤੇ ਗੁਰਦੁਆਰਾ ਸ੍ਰੀ ਮਾਲੜੀ ਸਾਹਿਬ ਵਿਖੇ ਮੱਥਾ ਟੇਕਿਆ।

ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ, ਜਲੰਧਰ ਉੱਤਰੀ ਵਿਧਾਇਕ ਅਵਤਾਰ ਸਿੰਘ ਜੂਨੀਅਰ, ਆਦਮਪੁਰ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ, ਸਾਬਕਾ ਵਿਧਾਇਕ ਕੰਵਲਜੀਤ ਸਿੰਘ ਲਾਲੀ ਤੇ ਚੌਧਰੀ ਸੁਰਿੰਦਰ ਸਿੰਘ ਅਤੇ ਨਕੋਦਰ ਹਲਕੇ ਦੇ ਇੰਚਾਰਜ ਡਾ. ਨਵਜੋਤ ਦਹੀਆ ਹਾਜ਼ਰ ਸਨ।

ਕਾਦੀਆਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਚੌਧਰੀ ਪਰਿਵਾਰ ਦਹਾਕਿਆਂ ਤੋਂ ਡੇਰਾ ਸੱਚਖੰਡ ਬੱਲਾਂ ਨਾਲ ਜੁੜੇ ਹੋਏ ਹਨ ਅਤੇ ਇਹ ਮਾਸਟਰ ਗੁਰਬੰਤਾ ਸਿੰਘ ਹੀ ਸਨ, ਜਿਨ੍ਹਾਂ ਨੇ 1976 ਵਿਚ ਬੱਲਾਂ ਵਿਖੇ ਸੰਤ ਹਰੀ ਦਾਸ ਸਤਿਸੰਗ ਹਾਲ ਦਾ ਨੀਂਹ ਪੱਥਰ ਰੱਖਿਆ ਸੀ, ਪਰ ਹੁਣ ਨਵੀਂ ਬਣੀ ‘ਆਪ’ ਪਾਰਟੀ ਤੇ ਸਰਕਾਰ ਦੇ ਸਿਆਸੀ ਮੌਕਾਪ੍ਰਸਤ ਆਗੂ ਜਲੰਧਰ ਦੀ ਆਗਾਮੀ ਜ਼ਿਮਨੀ ਚੋਣ ਵਾਸਤੇ ਕੁਝ ਵੋਟਾਂ ਹਾਸਲ ਕਰਨ ਦੀ ਬੇਚੈਨੀ ਨਾਲ ਧਾਰਮਿਕ ਅਸਥਾਨਾਂ ਦੇ ਗੇੜੇ ਮਾਰ ਰਹੇ ਹਨ, ਪਰ ਅਸਲੀਅਤ ਇਹ ਹੈ ਕਿ ਲੋਕ ਇੱਕ ਸਾਲ ਵਿੱਚ ਹੀ ਆਮ ਆਦਮੀ ਪਾਰਟੀ ਤੋਂ ਅੱਕ ਚੁੱਕੇ ਹਨ ਅਤੇ ਮੌਕਾ ਮਿਲਦੇ ਸਾਰ ਹੀ ਉਨ੍ਹਾਂ ਤੋਂ ਛੁਟਕਾਰਾ ਪਾਉਣ ਲਈ ਤਿਆਰ ਹਨ।

ਡੇਰਾ ਸੱਚਖੰਡ ਬੱਲਾਂ ਵਿਖੇ ਕਾਂਗਰਸੀ ਆਗੂਆਂ ਨੇ ਸੰਤ ਬਾਬਾ ਨਿਰੰਜਨ ਦਾਸ ਨਾਲ 50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ-ਧੁਨਿਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ 25 ਕਰੋੜ ਰੁਪਏ ਦਾ ਚੈੱਕ ਜਾਰੀ ਕੀਤਾ ਸੀ, ਪਰ ਕ੍ਰੈਡਿਟ ਲੈਣ ਦੀ ਕੋਸ਼ਿਸ਼ ਵਿੱਚ ‘ਆਪ’ ਸਰਕਾਰ ਨੇ ਇਹ ਜਾਰੀ ਕੀਤੀ ਰਾਸ਼ੀ ਵਾਪਸ ਲੈ ਲਈ ਅਤੇ ਮੁੜ ਗਰਾਂਟ ਮਨਜ਼ੂਰ ਕਰਨ ਦਾ ਡਰਾਮਾ ਕੀਤਾ। ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸੰਤ ਨਿਰੰਜਨ ਦਾਸ ਨੂੰ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਹਾਲ ਹੀ ਵਿੱਚ ਖਤਮ ਹੋਏ ਬਜਟ ਸੈਸ਼ਨ ਦੌਰਾਨ 50 ਕਰੋੜ ਰੁਪਏ ਦੀ ਗਰਾਂਟ ਦਾ ਮਾਮਲਾ ਉਠਾਇਆ ਸੀ। ਉਨ੍ਹਾਂ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਗਰਾਂਟ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ‘ਆਪ’ ਸਰਕਾਰ ਨੇ ਪਹਿਲਾਂ ਇਸ ਗਰਾਂਟ ਦੀ ਰਿਲੀਜ਼ ਨੂੰ ਰੋਕ ਦਿੱਤਾ ਅਤੇ ਫਿਰ ਸਾਰਾ ਸਿਹਰਾ ਆਪਣੇ ਸਿਰ ਲੈਣ ਲਈ ਅਧਿਐਨ ਕੇਂਦਰ ਪ੍ਰੋਜੈਕਟ ਵਾਸਤੇ ਉਹੀ ਗਰਾਂਟ ਮਨਜ਼ੂਰ ਕਰਨ ਦਾ ਨਾਟਕ ਕੀਤਾ।

ਆਗੂਆਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ’ਤੇ ਰੱਖਣ ਦਾ ਲੰਮੇ ਸਮੇਂ ਤੋਂ ਲਟਕਦਾ ਆ ਰਿਹਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ‘ਆਪ’ ਸਰਕਾਰ ਨੂੰ ਦੋਆਬੇ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪਾਵਨ ਨਾਮ ਰੱਖਣ ਦੀ ਪ੍ਰਕਿਰਿਆ ਨੂੰ ਤੁਰੰਤ ਮੁਕੰਮਲ ਕਰਨਾ ਚਾਹੀਦਾ ਹੈ।ਵਿਧਾਇਕ ਚੌਧਰੀ ਨੇ ਕਿਹਾ ਕਿ ਸੰਸਦ ਮੈਂਬਰ ਸਵਰਗੀ ਸੰਤੋਖ ਸਿੰਘ ਚੌਧਰੀ ਨੇ ਪਿਛਲੇ ਸਾਲਾਂ ਦੌਰਾਨ ਕਈ ਵਾਰ ਇਹ ਮੁੱਦਾ ਲੋਕ ਸਭਾ ਵਿੱਚ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਅੱਗੇ ਉਠਾਇਆ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸਾਲ 2017 ‘ਚ ਵਿਧਾਨ ਸਭਾ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਮ ‘ਤੇ ਰੱਖਣ ਵਾਸਤੇ ਮਤਾ ਵੀ ਪਾਸ ਕੀਤਾ ਸੀ।

ਸਾਰੇ ਅਸਥਾਨਾਂ ‘ਤੇ ਮੱਥਾ ਟੇਕਣ ਉਪਰੰਤ ਕਰਮਜੀਤ ਕੌਰ ਚੌਧਰੀ ਨੇ ਕਿਹਾ ਕਿ ਇਹਨਾਂ ਡੇਰਿਆਂ ਅਤੇ ਗੁਰਦੁਆਰਿਆਂ ਵਿੱਚ ਨਤਮਸਤਕ ਹੋ ਕੇ ਉਹਨਾਂ ਨੂੰ ਅਸੀਮ ਸ਼ਾਂਤੀ ਦਾ ਅਨੁਭਵ ਹੋਇਆ ਹੈ। ਉਹਨਾਂ ਆਖਿਆ ਕਿ ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਤੇ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਉਹਨਾਂ ਅੱਗੇ ਕਿਹਾ ਕਿ ਕੁੱਲ ਮਨੁੱਖਤਾ ਵਿੱਚ ਪਿਆਰ, ਦਇਆ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਪ੍ਰਚਾਰਨ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਸਾਰੇ ਡੇਰਿਆਂ ਦਾ ਪਵਿੱਤਰ ਆਸ਼ੀਰਵਾਦ ਉਹਨਾਂ ‘ਤੇ ਬਣਿਆ ਰਹੇਗਾ।

Loading

Scroll to Top