ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ — ਸੰਸਦ ਮੈਂਬਰ ਮਨੀਸ਼ ਤਿਵਾੜੀ

• ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦੀ ਫਿਜ਼ਾ ਚ ਸਾਹ ਲੈ ਰਹੇ ਹਾਂ : ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ
ਨਿਊਯਾਰਕ /ਖਟਕੜ ਕਲਾਂ/  :(ਰਾਜ ਗੋਗਨਾ )—ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਸ਼ਹੀਦਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ ਅਤੇ ਕਾਂਗਰਸ ਪਾਰਟੀ ਨੇ ਹਮੇਸ਼ਾ ਸ਼ਹੀਦਾਂ ਦੇ ਵਿਚਾਰਾਂ ‘ਤੇ ਪਹਿਰਾ ਦਿੱਤਾ ਹੈ।  ਸਾਂਸਦ ਤਿਵਾੜੀ ਅੱਜ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਦੇਸ਼ ਨੂੰ ਗੁਲਾਮੀ ਦੀਆਂ ਜ਼ੰਜੀਰਾਂ ਤੋਂ ਆਜ਼ਾਦ ਕਰਵਾਉਣ ਲਈ ਫਾਂਸੀ ਦੇ ਫੰਦੇ ਨੂੰ ਹੱਸਦੇ-ਹੱਸਦੇ ਚੁੰਮਿਆ ਸੀ ਅਤੇ ਅੱਜ ਉਨ੍ਹਾਂ ਦੇ ਸੁਪਨਿਆਂ ਦੇ ਭਾਰਤ ਦਾ ਨਿਰਮਾਣ ਕਰਨਾ ਹੀ ਉਨ੍ਹਾਂ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਤੋਂ ਸ਼ਹੀਦਾਂ ਦੇ ਵਿਚਾਰਾਂ ‘ਤੇ ਪਹਿਰਾ ਦਿੱਤਾ ਹੈ।
ਸਮਾਗਮ ਨੂੰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਵੀ ਸੰਬੋਧਨ ਕੀਤਾ।  ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਫਿਜਾ ਚ ਸਾਹ ਲੈ ਰਹੇ ਹਾਂ।  ਅਜਿਹੇ ‘ਚ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰੀਏ ਅਤੇ ਸਾਰਿਆਂ ਨੂੰ ਸ਼ਹੀਦਾਂ ਦੇ ਵਿਚਾਰਾਂ ‘ਤੇ ਚੱਲਣਾ ਚਾਹੀਦਾ ਹੈ।ਇਸ ਮੌਕੇ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਸਮਾਰਕ ’ਤੇ ਜਾ ਕੇ ਸ਼ਰਧਾਂਜਲੀ ਵੀ ਭੇਟ ਕੀਤੀ।  ਇਸ ਦੌਰਾਨ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਬੰਗਾ ਵਿੱਚ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਸੀ। ਜਿੱਥੇ ਹੋਰਨਾਂ ਤੋਂ ਇਲਾਵਾ, ਹਰਿਆਣਾ ਦੇ ਸਾਬਕਾ ਸਪੀਕਰ ਕੁਲਦੀਪ ਸ਼ਰਮਾ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੁੰਡ, ਸਤਵੀਰ ਸਿੰਘ ਪੱਲੀ ਝਿੱਕੀ, ਪਵਨ ਦੀਵਾਨ, ਅਜੈ ਚੌਧਰੀ, ਸੰਦੀਪ ਭਾਟੀਆ, ਦ੍ਰਵਜੀਤ ਪੂਨੀ ਆਦਿ ਹਾਜ਼ਰ ਸਨ।

Loading

Scroll to Top
Latest news
आतिशी मार्लेना होंगी दिल्ली की नई मुख्यमंत्री नवजोत सिद्धू के पूर्व सलाहकार मलविंदर सिंह माली गिरफ्तार ममता सरकार ने हड़ताली डॉक्टरों की मांगे मान लीं शिरोमणि गुरुद्वारा प्रबंधक कमेटी के चुनाव की तारीख फिर आगे बढ़ा दी गुरुद्वारा श्री हेमकुंट साहिब का किवाड़ 10 तारीख को बंद होंगे अधिकारियों व कर्मचारियों पर एफआईआर के विरोध में इंप्रूवमेंट ट्रस्ट में हड़ताल अनंत चौदस के धार्मिक अनुष्ठान के साथ शुरू हुआ श्री सिद्ध बाबा सोढल मेला, सुबह से ही भक्तों की लगी लं... मनसा में सीएम भगवंत मान के बोर्ड पर अज्ञात ने पोथी कलाख ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ...