ਰਾਜ ਸਭਾ ਲਈ ਪੰਜਾਬ ਦੇ 5 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ

ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ’ਤੇ ਆਮ ਆਦਮੀ ਪਾਰਟੀ (ਆਪ) ਦੇ ਪੰਜ ਉਮੀਦਵਾਰ ਬਿਨਾਂ ਮੁਕਾਬਲਾ ਜਿੱਤ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਰਾਜ ਸਭਾ ਚੋਣਾਂ ਦੇ ਆਬਜ਼ਰਵਰ ਡਾ. ਐੱਸ. ਕਰੁਣਾ ਰਾਜੂ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਰਾਜ ਸਭਾ ਦੇ ਉਮੀਦਵਾਰ ਡਾ. ਸੰਦੀਪ ਕੁਮਾਰ ਪਾਠਕ ਅਤੇ ਰਾਘਵ ਚੱਢਾ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਬਾਰੇ ਰਿਪੋਰਟ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ, ‘ਆਪ’ ਦੇ ਪੰਜਾਂ ਉਮੀਦਵਾਰਾਂ ਨੇ 21 ਮਾਰਚ ਨੂੰ ਆਪਣੇ ਨਾਮਜ਼ਜਦੀ ਪੱਤਰ ਦਾਖ਼ਲ ਕੀਤੇ ਸਨ। ਜਦੋਂਕਿ ਅੱਜ (24 ਮਾਰਚ) ਕਾਗਜ਼ ਵਾਪਸ ਲੈਣ ਦੀ ਆਖ਼ਰੀ ਤਰੀਕ ਸੀ। ਕਿਸੇ ਹੋਰ ਸਿਆਸੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਾ ਕਰਨ ਅਤੇ ਅੱਜ ਸ਼ਾਮ ਤਿੰਨ ਵਜੇ ਤੱਕ ‘ਆਪ’ ਦੇ ਪੰਜਾਂ ਉਮੀਦਵਾਰਾਂ ਵੱਲੋਂ ਕਾਗਜ਼ ਵਾਪਸ ਨਾ ਲਏ ਜਾਣ ਕਾਰਨ ਇਨ੍ਹਾਂ ਨੂੰ ਬਗੈਰ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ। ਦੱਸਣਯੋਗ ਹੈ ਕਿ ਸੰਸਦ ਦੇ ਉਪਰਲੇ ਸਦਨ ਵਿੱਚ ਖਾਲੀ ਹੋਈਆਂ ਇਨ੍ਹਾਂ ਪੰਜ ਸੀਟਾਂ ਲਈ ਚੋਣਾਂ 31 ਮਾਰਚ ਨੂੰ ਹੋਣੀਆਂ ਹਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की