ਚੋਣ ਹਾਰਨ ਪਿੱਛੋਂ ਅਕਾਲੀ ਦਲ ਵਿੱਚ ਵੱਡੀਆਂ ਤਬਦੀਲੀਆਂ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜਿਆਂ ਤੇ ਇਸ ਦੌਰਾਨ ਪਾਰਟੀ ਦੀ ਬਹੁਤ ਬੁਰੀ ਤਰ੍ਹਾਂ ਹੋਈ ਹਾਰ ਮਗਰੋਂ ਪਾਰਟੀ ਦੀ ਕਾਰਜਸ਼ੈਲੀ, ਜਥੇਬੰਦਕ ਢਾਂਚਾ, ਪਾਰਟੀ ਨੂੰ ਸਿਧਾਂਤਕ ਲੀਹਾਂ ਉੱਤੇ ਲਿਆਉਣ, ਪਾਰਟੀ ਦੀਆਂ ਨੀਤੀਆਂ ਵਿੱਚ ਵੱਡੀਆਂ ਤਬਦੀਲੀਆਂ ਕਰਨ ਅਤੇ ਪਿੰਡ ਪੱਧਰ ਤੱਕ ਪਾਰਟੀ ਵਿੱਚ ਨਵੀਂ ਰੂਹ ਫੂਕਣ ਲਈ ਅੱਜ ਇੱਕ 16 ਮੈਂਬਰੀ ਉਚ ਪੱਧਰੀ ਕਮੇਟੀ ਬਣਾ ਦਿੱਤੀ ਹੈ।
ਅੱਜ ਚੰਡੀਗੜ੍ਹ ਵਿੱਚ ਇਸ ਦਾਐਲਾਨ ਕਰਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪਾਰਟੀ ਇਸ ਹਾਰ ਤੋਂ ਬਾਅਦ ਨਵੇਂ ਸਿਰਿਓਂ ਹੰਭਲਾ ਮਾਰਨ ਦਾ ਯਤਨ ਤੇਜ਼ ਕਰੇਗੀ। ਪਾਰਟੀ ਨੇ ਇਸ ਕਮੇਟੀ ਵਿੱਚ ਜਿਹੜੇ ਮੈਂਬਰ ਪਾਏ ਹਨ, ਉਨ੍ਹਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾਕਟਰ ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਗੁਲਜ਼ਾਰ ਸਿੰਘ ਰਾਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ, ਸੁਰਜੀਤ ਸਿੰਘ ਰੱਖੜਾ ਤੇ ਵਿਧਾਇਕ ਦਲ ਦੇ ਨੇਤਾ ਮਨਪ੍ਰੀਤ ਸਿੰਘ ਇਆਲੀ, ਪਾਰਟੀ ਦੇ ਚੀਫ ਵ੍ਹਿਪ ਡਾ. ਸੁਖਵਿੰਦਰ ਕੁਮਾਰ ਸੁੱਖੀ, ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਐਸ ਓ ਆਈ ਦੇ ਪ੍ਰਧਾਨ ਰੋਬਿਨ ਬਰਾੜ ਦਾ ਨਾਂਅ ਵੀ ਹੈ। ਅੱਜ ਵੀਰਵਾਰ ਏਥੇ ਪਾਰਟੀ ਦੇ ਮੁੱਖ ਦਫਤਰ ਵਿੱਚ ਇਸ ਬਾਰੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਵੱਡੀ ਹਾਰਬਾਰੇ ਕੋਰ ਕਮੇਟੀ ਵਿੱਚ ਵਿਸਥਾਰ ਨਾਲ ਵਿਚਾਰ ਕੀਤੀ ਗਈ ਤੇ ਫਿਰ ਜਿ਼ਲਾ ਜਥੇਦਾਰਾਂ, ਪਾਰਟੀ ਦੇ ਸਾਰੇ ਉਮੀਦਵਾਰਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ, ਯੂਥ ਅਕਾਲੀ ਦਲ ਵਿੰਗ ਅਤੇ ਐਸਓਆਈ ਦੇ ਆਗੂਆਂ ਨਾਲ ਬੈਠਕਾਂ ਕੀਤੀਆਂ ਹਨ।ਇਨ੍ਹਾਂ ਬੈਠਕਾਂਵਿੱਚ ਇਹ ਗੱਲ ਉਭਰ ਕੇ ਆਈ ਕਿ ਪਾਰਟੀ ਵਿੱਚ ਸਮੇ ਅਨੁਸਾਰ ਵੱਡੀਆਂ ਤਬਦੀਲੀਆਂ ਕਰਨ ਅਤੇ ਸਾਰੇ ਮਸਲੇ ਦੀ ਘੋਖ ਕਰਨ ਲਈ ਉਚ ਪੱਧਰੀ ਕਮੇਟੀ ਬਣਾਈ ਜਾਵੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की