ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਨੂੰ ਮੁਆਫੀ ਦੇਣ ਬਾਰੇ 30 ਅਪ੍ਰੈਲ ਤੱਕ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।
ਅਦਾਲਤ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਉਸ ਸਮੇਂ ਤੱਕ ਫੈਸਲਾ ਨਾ ਲਿਆ ਗਿਆ ਤਾਂ ਕੇਂਦਰੀ ਗ੍ਰਹਿ ਸਕੱਤਰ ਨੂੰ ਅਗਲੀ ਤਰੀਕ (2 ਮਈ) ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ।
ਸੁਪਰੀਮ ਕੋਰਟ ਨੇ ਇਹ ਹੁਕਮ ਰਾਜੋਆਣਾ ਦੀ ਪਟੀਸ਼ਨ ‘ਤੇ ਦਿੱਤਾ ਹੈ। ਰਾਜੋਆਣਾ ਨੇ ਦੋ ਸਾਲ ਪਹਿਲਾਂ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਤੰਬਰ 2019 ਦੇ ਫੈਸਲੇ ਨੂੰ ਲਾਗੂ ਕਰਨ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।