ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਐਨ. ਡੀ. ਪੀ. ਨਾਲ ਕੀਤੇ ਸਮਝੌਤੇ ਦੇ ਵਾਅਦੇ ਦੇ ਤਹਿਤ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਡੈਂਟਲ ਕੇਅਰ ਪ੍ਰੋਗਰਾਮ ਕੀਤਾ ਸ਼ੁਰੂ

ਐਨ. ਡੀ. ਪੀ. ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਾਰਟੀ ਦਰਮਿਆਨ ਬੀਤੇ ਦਿਨੀਂ ਹੋਏ ਸਮਝੌਤੇ ਤੋਂ ਬਾਅਦ ਕੈਨੇਡਾ ਵਿਚ ਚਰਚਾਵਾਂ ਚੱਲ ਰਹੀਆਂ ਹਨ। ਕੁਝ ਸੂਬਿਆਂ ਵੱਲੋਂ ਇਸ ਸਮਝੌਤੇ ਨੂੰ ਬਹੁਤਾ ਦੇਰ ਨਾ ਚੱਲਣ ਵਾਲਾ ਕਰਾਰ ਦਿੱਤਾ ਗਿਆ ਅਤੇ ਕਿਹਾ ਜਾ ਰਿਹਾ ਹੈ ਇਸ ਨਾਲ ਸੂਬਿਆਂ ਨੂੰ ਨੁਕਸਾਨ ਹੋਵੇਗਾ।  ਇਸ ਦਰਮਿਆਨ ਜਗਮੀਤ ਸਿੰਘ ਦੀ ਅਗਵਾਈ ਵਾਲੀ ਨਿਊ ਡੈਮੋਕ੍ਰੈਟਿਕ ਪਾਰਟੀ ਨਾਲ ਕੀਤਾ ਵਾਅਦਾ ਪੁਗਾਉਂਦਿਆਂ ਟਰੂਡੋ ਸਰਕਾਰ ਨੇ ਡੈਂਟਲ ਕੇਅਰ ਪ੍ਰੋਗਰਾਮ ਸ਼ੁਰੂ ਕਰ ਦਿਤਾ ਹੈ ਜਿਸ ਤਹਿਤ ਮੁਢਲੇ ਤੌਰ ’ਤੇ 12 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਇਲਾਜ ਕੀਤਾ ਜਾਵੇਗਾ ਅਤੇ 2023 ਵਿਚ 18 ਸਾਲ ਤੋਂ ਘੱਟ ਉਮਰ ਵਾਲੇ ਇਸ ਦੇ ਘੇਰੇ ਵਿਚ ਆਉਣਗੇ। ਸਾਲ 2025 ਤੋਂ ਕੈਨੇਡਾ ਦੀ ਮੁਕੰਮਲ ਆਬਾਦੀ ਡੈਂਟਲ ਕੇਅਰ ਪ੍ਰੋਗਰਾਮ ਦੇ ਲਾਭ ਲੈ ਸਕੇਗੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਕੈਨੇਡਾ ਦੀ ਬਿਹਤਰੀ ਵਾਸਤੇ ਅਸੀਂ ਰਲ-ਮਿਲ ਕੇ ਕੰਮ ਕਰਨ ਦਾ ਫ਼ੈਸਲਾ ਕੀਤਾ ਹੈ।

Loading

Scroll to Top