ਬਰੇਟਾ (ਰੀਤਵਾਲ) ਨਜਦੀਕੀ ਪਿੰਡ ਅਕਬਰਪੁਰ ਖੁਡਾਲ ਵਿਖੇ ਲਾਂਸ ਨਾਇਕ ਸ਼ਹੀਦ ਗੁਰਦੇਵ ਸਿੰਘ ਸਪੋਰਟਸ ਕਲੱਬ ਵੱਲੋਂ ਕੌਮੀ ਸ਼ਹੀਦ ਦੀਪ ਸਿੰਘ ਸਿੱਧੂ ਦੀ ਯਾਦ ‘ਚ ਪੰਜ ਰੋਜਾ ਪਹਿਲਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ । ਜਿਸਦਾ ਉਦਘਾਟਨ ਪਿੰਡ ਦੀ ਪੰਚਾਇਤ ਵੱਲੋਂ ਕੀਤਾ ਗਿਆ । ਇਸ ਟੂਰਨਾਮੈਂਟ ਵਿੱਚ ਹਰਿਆਣਾ ਪੰਜਾਬ ਦੀਆਂ 50 ਟੀਮਾਂ ਨੇ ਭਾਗ ਲਿਆ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਦਵਿੰਦਰ ਸ਼ਰਮਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਵਿਸ਼ੇਸ ਤੌਰ ਤੇ ਹਲਕੇ ਦੇ ਵਿਧਾਇਕ ਬੁੱਧ ਰਾਮ, ਨਗਰ ਕੌਸਲ ਬਰੇਟਾ ਦੇ ਪ੍ਰਧਾਨ ਗਾਂਧੀ ਰਾਮ , ਪਿੰਡ ਬਹਾਦਰਪੁਰ ਦੇ ਸਾਬਕਾ ਸਰਪੰਚ ਗੁਰਜੀਤ ਸਿੰਘ (ਲਾਲੂ), ਜਤਿਨ ਸ਼ਰਮਾਂ ਬਰੇਟਾ , ਮੇਜਰ ਸਿੰਘ ਬੁਢਲਾਡਾ, ਬਲਵਿੰਦਰ ਸਿੰਘ ਅਤੇ ਪਿੰਡ ਦੇ ਸਮਾਜਸੇਵੀ ਅਧਿਆਪਕ ਜਸਵੀਰ ਸਿੰੰਘ ਖੁਡਾਲ ਨੇ ਵਿਸ਼ੇਸ ਤੌਰ ਤੇ ਹਾਜ਼ਰੀ ਲਗਾਉਣ ਦੇ ਨਾਲ ਨਾਲ ਟੂਰਨਾਮੈਂਟ ਕਮੇਟੀ ਨੂੰ ਨਕਦ ਰਾਸ਼ੀ ਦੇ ਕੇ ਸਹਿਯੋਗ ਦਿੱਤਾ । ਕਲੱਬ ਆਗੂ ਨੇ ਦੱਸਿਆ ਕਿ ਵੱਖ ਵੱਖ ਟੀਮਾਂ ਨੂੰ ਹਰਾਉਂਦੇ ਹੋਏ ਪਿੰਡ ਮੱਤੀ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ । ਜਿਸ ‘ਚ ਟੀਮ ਨੂੰ 25 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ । ਦੂਸਰੇ ਸਥਾਨ ਤੇ ਪਿੰਡ ਅਕਬਰਪੁਰ ਖੁਡਾਲ ਦੀ ਟੀਮ ਰਹੀ । ਜਿਸਨੂੰ 15 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਅਤੇ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਨੌਜਵਾਨ ਸਭਾ ਅਕਬਰਪੁਰ ਖੁਡਾਲ, ਕਲੱਬ ਅਤੇ ਪਿੰਡ ਦੇ ਨੌਜਵਾਨਾਂ ਦਾ ਵਿਸ਼ੇਸ ਸਹਿਯੋਗ ਰਿਹਾ । ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਕਸ਼ਮੀਰ ਸਿੰਘ, ਸਰਪੰਚ ਦਲਜੀਤ ਕੌਰ, ਨੰਬਰਦਾਰ ਹਰਚੰਦ ਸਿੰਘ , ਉੱਪ ਪ੍ਰਧਾਨ ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਦਿੜ੍ਹਬਾ, ਗੁਰਪਿਆਰ ਸਿੰਘ, ਕੁਲਦੀਪ ਸਿੰਘ, ਜਗਦੀਪ ਸਿੰਘ, ਦੀਪ ਸਿੰਘ, ਸਮੂਹ ਗ੍ਰਾਮ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ ।