ਦਿ ਕਸ਼ਮੀਰ ਫਾਈਲਸ’ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਖਿਲਾਫ ਥਾਣੇ ‘ਚ ਸ਼ਿਕਾਇਤ ਦਰਜ

‘ਦਿ ਕਸ਼ਮੀਰ ਫਾਈਲਸ’ ਦੇ ਨਿਰਦੇਸ਼ਕ ਵਿਵੇਕ ਅਗਨੀਹੋਤਰੀ ਅੱਜਕਲ੍ਹ ਲਗਾਤਾਰ ਵਿਵਾਦਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। 200 ਕਰੋੜ ਤੋਂ ਵੱਧ ਕਮਾਉਣ ਵਾਲੀ ਫਿਲਮ ਨੇ ਤਾਰੀਫਾਂ ਦੇ ਨਾਲ ਵਿਰੋਧ ਵੀ ਝੱਲਿਆ ਹੈ। ਦੂਜੇ ਪਾਸੇ ਫਿਲਮ ਨਿਰਦੇਸ਼ਕ ਆਪਣੇ ਇੱਕ ਵਿਵਾਦਿਤ ਬਿਆਨ ਨੂੰ ਲੈ ਕੇ ਕਾਨੂੰਨੀ ਮੁਸ਼ਕਲ ਵਿੱਚ ਉਲਝਦੇ ਨਜ਼ਰ ਆ ਰਹੇ ਹਨ। ਇਸ ਸ਼ਿਕਾਇਤ ਦੇ ਨਾਲ FIR ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਦਰਅਸਲ ਵਿਵੇਕ ਅਗਨੀਹੋਤਰੀ ਵੱਲੋਂ ਹਾਲ ਹੀ ਵਿੱਚ ਦਿੱਤੇ ਗਏ ਬਿਆਨ, ‘ਭੋਪਾਲੀ ਮਤਲਬ ਸਮਲਿੰਗੀ’ ਖਿਲਾਫ ਮੁੰਬਈ ਵਿੱਚ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ ਤੇ ਉਨ੍ਹਾਂ ਖਿਲਾਫ ਮਾਨਹਾਨੀ ਤੇ ਹੋਰ ਧਾਰਾਵਾਂ ਤਹਿਤ FIR ਦਰਜ ਕਰਨ ਦੀ ਬੇਨਤੀ ਕੀਤੀ ਗਈ ਹੈ। ਇੱਕ ਪੁਲਿਸ ਅਧਿਕਾਰੀ ਨੇ ਦੱਸਆ ਕਿ ਵਿਵੇਕ ਅਗਨੀਹੋਤਰੀ ਦੇ ਖਿਲਾਫ ਸ਼ਿਕਾਇਤ ਵਰਸੋਵਾ ਪੁਲਿਸ ਥਾਣੇ ਵਿੱਚ ਪੱਤਰਕਾਰ ਤੇ ਸੈਲੀਬ੍ਰਿਟੀ PR ਮੈਨੇਜਰ ਰੋਹਿਤ ਪਾਂਡੇਯ ਨੇ ਆਪਣਏ ਵਕੀਲ ਅਲੀ ਕਾਸ਼ਿਫ ਖਾਨ ਦੇਸ਼ਮੁਖ ਰਾਹੀਂ ਦਜ ਕਰਵਾਈ ਹੈ। ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ‘ਦਿ ਕਸ਼ਮੀਰ ਫਾਈਲਸ’ ਦੇ ਨਿਰਦੇਸ਼ਕ ਨੇ ਮੀਡੀਆ ਨੂੰ ਦਿੱਤੇ ਗਏ ਇੰਟਰਵਿਊ ਵਿੱਚ ‘ਜਾਣਬੁੱਝ ਕੇ, ਬੇਦਰਦੀ ਤੇ ਦੁਰਭਾਵਨਾ ਵਾਲੇ ਤਰੀਕੇ ਨਾਲ ਭੋਪਾਲੀਆਂ ਨੂੰ ‘ਸਮਲਿੰਗੀ’ ਕਹਿ ਕੇ ਰੋਹਿਤ ਪਾਂਡੇਯ ਦੇ ਮੂਲ ਨਿਵਾਸ ਸਥਾਨ ਭੋਪਾਲ ਦਾ ਅਸਨਮਾਨ ਤੇ ਅਪਮਾਨ ਕੀਤਾ ਹੈ। ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਇਸ ਸਬੰਧ ਵਿੱਚ ਲਿਖਤੀ ਸ਼ਿਕਾਇਤ ਮਿਲੀ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की