“27 ਮਾਰਚ ਯੂਰਪੀਅਨ ਦੇਸ਼ਾਂ ਦੀਆਂ ਘੜੀਆਂ ਦਾ ਸਮਾਂ ਬਦਲਣ ਕਾਰਨ ਭਾਰਤ ਤੇ ਇਟਲੀ ਦੇ ਸਮੇਂ ਵਿੱਚ ਹੋਵੇਗਾ ਸਾਢੇ 3 ਘੰਟੇ ਦਾ ਫਰਕ”

ਰੋਮ ਇਟਲੀ  (ਗੁਰਸ਼ਰਨ ਸਿੰਘ ਸੋਨੀ)””ਯੂਰਪੀਅਨ ਦੇਸ਼ਾਂ ਵਿੱਚ ਹਰ ਸਾਲ ਮਾਰਚ ਮਹੀਨੇ ਦੇ ਆਖ਼ਰੀ ਐਤਵਾਰ ਸਵੇਰੇ 2 ਵਜੇ ਯੂਰਪ ਦੀਆਂ ਤਮਾਮ ਘੜੀਆਂ ਇੱਕ ਘੰਟੇ ਲਈ ਅੱਗੇ ਆ ਜਾਂਦੀਆਂ ਹਨ ਮਤਲਬ ਜਿਵੇਂ ਕਿ ਜੇਕਰ ਘੜੀ ਅਨੁਸਾਰ ਸਵੇਰ ਨੂੰ 2 ਵੱਜੇ ਹੋਣਗੇ ਤਾਂ ਉਸ ਨੂੰ 3 ਸਮਝਿਆ ਜਾਂਦਾ ਹੈ,ਇਹ ਟਾਇਮ ਇਸ ਤਰ੍ਹਾਂ ਹੀ ਅਕਤੂਬਰ ਮਹੀਨੇ ਦੇ ਆਖਰੀ ਐਤਵਾਰ ਤੱਕ ਚੱਲਦਾ ਰਹਿੰਦਾ ਹੈ ਇਸੇ ਤਰ੍ਹਾਂ ਹੁਣ ਜਦੋਂ ਇਸ ਸਾਲ 27 ਮਾਰਚ ਸਵੇਰ ਦੇ 2 ਵਜੇ ਹੋਣਗੇ ਤਾਂ ਉਸ ਨੂੰ ਰਾਤ ਦੇ 3 ਵਜੇ ਸਮਝਿਆ ਜਾਵੇਗਾ ਤੇ ਯੂਰਪ ਦੀਆਂ ਤਮਾਮ ਘੜੀਆਂ ਇੱਕ ਘੰਟੇ ਲਈ ਅੱਗੇ ਕਰ ਲਈਆਂ ਜਾਣਗੀਆਂ ਜਿਹੜੀਆਂ ਘੜੀਆਂ ਤਾਂ ਕੰਪਿਊਟਰ ਰਾਇਜ਼ਡ ਹਨ ਉਹ ਤਾਂ ਆਪਣੇ ਆਪ ਸਾਲ ਵਿਚ ਦੋ ਵਾਰ ਇੱਕ ਘੰਟੇ ਲਈ ਕਦੇ ਅੱਗੇ ਅਤੇ ਕਦੇ ਪਿੱਛੇ ਚਲੀਆਂ ਜਾਂਦੀਆਂ ਹਨ ਪਰ ਜਿਹੜੀਆਂ ਕੰਪਿਊਟਰ ਰਾਇਜ਼ਡ ਘੜੀਆਂ ਨਹੀਂ ਹਨ, ਉਨ੍ਹਾਂ ਨੂੰ ਸਭ ਲੋਕ ਆਪ ਅੱਗੇ-ਪਿੱਛੇ ਕਰ ਲੈਂਦੇ ਹਨ,ਜੇਕਰ ਗੱਲ ਕਰੀਏ ਭਾਰਤ ਨਾਲ ਇਸਦੇ ਫ਼ਰਕ ਦੀ ਤਾਂ ਯੂਰਪ ਦੇ ਜਿਹੜੇ ਦੇਸ਼ਾਂ ਤੋਂ ਜਿੱਥੇ ਭਾਰਤ ਦਾ ਸਮਾਂ ਹੁਣ 4:30 ਦਾ ਫਰਕ ਹੈ, ਉਹ ਹੁਣ ਇਹ ਸਮਾਂ ਘਟ ਕੇ 3:30 ਘੰਟੇ ਰਹਿ ਜਾਵੇਗਾ। ਜ਼ਿਕਰਯੋਗ ਹੈ ਕਿ ਯੂਰਪੀਅਨ ਯੂਨੀਅਨ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਯੂਰਪੀਅਨ ਦੇਸ਼ਾਂ ਦੇ ਗਰਮੀਆਂ ਅਤੇ ਸਰਦੀਆਂ ਦਾ ਸਮਾਂ ਸੰਨ 2001 ਤੋਂ ਬਦਲਿਆ ਜਾਂਦਾ ਹੈ ਉਸ ਨੂੰ ਰੋਕਣ ਲਈ ਸੰਨ 2018 ਵਿੱਚ ਯੂਰਪੀਅਨ ਸੰਸਦ ਵਿੱਚ ਪਾਸ ਵੀ ਹੋ ਚੁੱਕਾ ਹੈ ਪਰ ਹੁਣ ਤੱਕ ਲਾਗੂ ਨਹੀਂ ਹੋ ਸਕਿਆ,ਜਿਸ ਕਾਰਨ 28 ਦੇਸ਼ਾਂ ਦੇ ਲੋਕ ਸਮਾਂ ਬਦਲਣ ਦੀ ਪ੍ਰਕਿਰਿਆ ਕਾਰਨ ਪ੍ਰਭਾਵਿਤ ਹੁੰਦੇ ਹਨ, ਫਿਲਹਾਲ ਇਹ ਪ੍ਰਕਿਰਿਆ ਇਸੇ ਤਰ੍ਹਾਂ ਲਾਗੂ ਰਹੇਗੀ,ਹੋ ਸਕਦਾ ਆਉਣ ਵਾਲੇ ਸਮੇਂ ਵਿੱਚ ਬਦਲਾਅ ਦੇਖਣ ਨੂੰ ਮਿਲੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की