ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਸੋਮਵਾਰ ਨੂੰ ਬੇਭਰੋਸਗੀ ਮਤਾ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਹਨਾਂ ਵੱਲੋਂ ਇਸਲਾਮਾਬਾਦ ‘ਚ ਰੈਲੀ ਕੀਤੀ ਗਈ। ਇਸ ਦੌਰਾਨ ਇਮਰਾਨ ਖਾਨ ਨੇ ਜੰਮ ਕੇ ਭੜਾਸ ਕੱਢੀ। ਉਹਨਾਂ ਕਿਹਾ ਕਿ ਪਹਿਲੇ ਦਿਨ ਤੋਂ ਸਰਕਾਰ ਗਿਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹ ਪਾਕਿਸਤਾਨ ਦੇ ਵਿਕਾਸ ਲਈ ਸਿਆਸਤ ‘ਚ ਆਏ ਸਨ।ਇਸਲਾਮਾਬਾਦ ‘ਚ ਇਸ ਰੈਲੀ ਦੌਰਾਨ ਇਮਰਾਨ ਖਾਨ ਨੇ ਦਾਅਵਾ ਕੀਤਾ ਕਿ ਪਿਛਲੇ 3 ਸਾਲਾਂ ‘ਚ ਉਹਨਾਂ ਨੇ ਸਭ ਸਰਕਾਰਾਂ ਨਾਲੋਂ ਵੱਧ ਕੰਮ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜ ਸਾਲ ਪੂਰੇ ਕਰਾਂਗਾ, ਅਸਤੀਫ਼ਾ ਨਹੀਂ ਦੇਵਾਂਗਾ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੇਸ਼ ਦੇ ਯੂਨੀਵਰਸਲ ਹੈਲਥ ਕਵਰੇਜ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਘਰ ਬਣਾਉਣ ਲਈ ਲੋਕਾਂ ਤੋਂ ਕੋਈ ਵਿਆਜ ਕਰਜ਼ਾ ਨਾ ਲਿਆ ਜਾਵੇ। ਉਨ੍ਹਾਂ ਕਿਹਾ ਕਿ ਈਂਧਨ ਦੀਆਂ ਕੀਮਤਾਂ ਘਟਾਈਆਂ ਗਈਆਂ, ਮਹਿੰਗਾਈ ਨਾਲ ਲੜਨ ਲਈ ਕਦਮ ਚੁੱਕੇ ਅਤੇ ਪਾਕਿਸਤਾਨ ਦੇ ਲੋਕਾਂ ਲਈ ਟੈਕਸ ਦਾ ਸਾਰਾ ਪੈਸਾ ਵਰਤਿਆ। “ਅਮੀਰਾਂ ਤੋਂ ਟੈਕਸ ਲਵਾਂਗੇ ਅਤੇ ਗਰੀਬਾਂ ਨੂੰ ਦੇਵਾਂਗੇ।” ਉਹਨਾਂ ਦਾਅਵਾ ਕੀਤਾ ਕਿ ਸਭ ਤੋਂ ਘੱਟ ਬੇਰੁਜ਼ਗਾਰੀ ਪਾਕਿਸਤਾਨ ‘ਚ ਹੈ।
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਹੈ ਕਿ ਚਿੱਟੇ ਕਾਲਰ ਅਪਰਾਧੀਆਂ ਕਾਰਨ ਪਾਕਿਸਤਾਨ ਗਰੀਬ ਹੈ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀਆਂ ‘ਤੇ ਅਸਿੱਧੇ ਤੌਰ ‘ਤੇ ਹਮਲਾ ਬੋਲਦਿਆ ਇਮਰਾਨ ਖਾਨ ਨੇ ਕਿਹਾ ਕਿ “ਤਿੰਨ ਚੂਹੇ ਪਿਛਲੇ 30 ਸਾਲਾਂ ਤੋਂ ਦੇਸ਼ ਨੂੰ ਲੁੱਟ ਰਹੇ ਹਨ।”
ਅਸੀਂ ਔਰਤਾਂ ਨੂੰ ਵਿਰਾਸਤ ਵਿੱਚ ਉਨ੍ਹਾਂ ਦਾ ਬਣਦਾ ਹੱਕ ਦੇਣ ਲਈ ਬਿੱਲ ਲਿਆਏ ਹਨ। ਇਸਲਾਮਾਬਾਦ ‘ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਅਸੀਂ ਔਰਤਾਂ ਨੂੰ ਵਿਰਾਸਤ ‘ਚ ਉਨ੍ਹਾਂ ਦਾ ਬਣਦਾ ਹੱਕ ਦੇਣ ਲਈ ਬਿੱਲ ਲਿਆਂਦਾ ਹੈ।