ਚੀਨ ਵਿੱਚ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਕਾਰਨ ਦਹਿਸ਼ਤ

ਚੀਨ ਵਿੱਚ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਕਾਰਨ ਦਹਿਸ਼ਤ ਦਾ ਮਾਹੌਲ ਹੈ ਅਤੇ ਦੇਸ਼ ਦੇ ਸਭ ਤੋਂ ਵੱਡੇ ਸ਼ਹਿਰ ਸ਼ੰਘਾਈ ਵਿੱਚ 2.6 ਕਰੋੜ ਲੋਕ ਤਾਲਾਬੰਦੀ ਵਿੱਚ ਰਹਿਣ ਲਈ ਮਜਬੂਰ ਹੋ ਗਏ ਹਨ। ਸ਼ੰਘਾਈ ਸ਼ਹਿਰ ਵਿੱਚ ਰਿਕਾਰਡ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਚੀਨ ਦੀ ਸਰਕਾਰ ਨੇ ਲਾਕਡਾਊਨ ਲਗਾਉਣ ਦਾ ਫ਼ੈਸਲਾ ਕੀਤਾ ਹੈ। ਐਤਵਾਰ ਨੂੰ ਸ਼ੰਘਾਈ ਵਿੱਚ ਕੋਰੋਨਾ ਦੇ 3,450 ਮਾਮਲੇ ਸਾਹਮਣੇ ਆਏ, ਜੋ ਦੇਸ਼ ਦੇ ਕੁੱਲ ਮਾਮਲਿਆਂ ਦਾ 70 ਫੀਸਦੀ ਹੈ। ਇਸ ਲਾਕਡਾਊਨ ਤਹਿਤ ਅਗਲੇ 9 ਦਿਨਾਂ ਤੱਕ ਸ਼ੰਘਾਈ ਸ਼ਹਿਰ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਜਾਵੇਗਾ ਅਤੇ ਉਸ ਤੋਂ ਬਾਅਦ ਵੱਡੇ ਪੱਧਰ ‘ਤੇ ਲੋਕਾਂ ਦੀ ਜਾਂਚ ਕੀਤੀ ਜਾਵੇਗੀ।ਸ਼ੰਘਾਈ ਦੇ ਵਿੱਤੀ ਜ਼ਿਲ੍ਹੇ ਪੁਡੋਂਗ ਅਤੇ ਇਸ ਦੇ ਆਸਪਾਸ ਦੇ ਖੇਤਰ ਵਿੱਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਾਕਡਾਊਨ ਲਗਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਲਾਕਡਾਊਨ ਦਾ ਦੂਜਾ ਪੜਾਅ ਸ਼ੁਰੂ ਹੋਵੇਗਾ, ਜਿਸ ਦੇ ਤਹਿਤ ਸ਼ੁੱਕਰਵਾਰ ਤੋਂ ਹੁਆਂਗਪੂ ਨਦੀ ਦੇ ਹੇਠਲੇ ਖੇਤਰ ਵਿੱਚ ਲਾਕਡਾਊਨ ਸ਼ੁਰੂ ਹੋਵੇਗਾ । ਚੀਨ ਦੇ ਇਸ ਫ਼ੈਸਲੇ ਨਾਲ ਦੇਸ਼ ਦੀ ਆਰਥਿਕ ਸਿਹਤ ‘ਤੇ ਬੁਰਾ ਪ੍ਰਭਾਵ ਪੈ ਸਕਦਾ ਹੈ । ਇਸ ਲਾਕਡਾਊਨ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਇਸ ਦੌਰਾਨ ਚੈੱਕਪੁਆਇੰਟ ‘ਤੇ ਸਮਾਨ ਰੱਖਿਆ ਜਾਵੇਗਾ ਤਾਂ ਜੋ ਕੋਈ ਕਿਸੇ ਨਾਲ ਸੰਪਰਕ ਨਾ ਕਰ ਸਕੇ।

Loading

Scroll to Top
Latest news
आतिशी मार्लेना होंगी दिल्ली की नई मुख्यमंत्री नवजोत सिद्धू के पूर्व सलाहकार मलविंदर सिंह माली गिरफ्तार ममता सरकार ने हड़ताली डॉक्टरों की मांगे मान लीं शिरोमणि गुरुद्वारा प्रबंधक कमेटी के चुनाव की तारीख फिर आगे बढ़ा दी गुरुद्वारा श्री हेमकुंट साहिब का किवाड़ 10 तारीख को बंद होंगे अधिकारियों व कर्मचारियों पर एफआईआर के विरोध में इंप्रूवमेंट ट्रस्ट में हड़ताल अनंत चौदस के धार्मिक अनुष्ठान के साथ शुरू हुआ श्री सिद्ध बाबा सोढल मेला, सुबह से ही भक्तों की लगी लं... मनसा में सीएम भगवंत मान के बोर्ड पर अज्ञात ने पोथी कलाख ਸੜਕ ਕਿਨਾਰੇ ਖੜ੍ਹੀਆਂ ਰੇਹੜੀਆਂ ਅਤੇ ਰੇਹੜੇ ਪਿੱਛੇ ਹਟਵਾਏ जालंधर ग्रामीण पुलिस की ओर से अंकुश भया गैंग का पर्दाफाश; गिरोह के सरगना और एक पुलिस कांस्टेबल सहित ...