ਪਹਿਲੀ ਅਪਰੈਲ ਤੋਂ ਹਾਈਵੇਅ ’ਤੇ ਸਫ਼ਰ ਮਹਿੰਗਾ ਹੋਣ ਜਾ ਰਿਹਾ ਹੈ। 1 ਅਪਰੈਲ ਤੋਂ ਟੌਲ ਦਰਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐੱਨਐੱਚਆਈ) ਵੱਲੋਂ ਟੌਲ ਦਰਾਂ ਵਿੱਚ ਭਾਰੀ ਵਾਧਾ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ 31 ਮਾਰਚ ਰਾਤ 12 ਵਜੇ ਤੋਂ ਇਹ ਦਰਾਂ ਲਾਗੂ ਹੋ ਜਾਣਗੀਆਂ। ਟੌਲ ਅਧਿਕਾਰੀ ਨੇ ਕਿਹਾ ਵੀਹ ਕਿਲੋਮੀਟਰ ਦੇ ਘੇਰੇ ਵਿੱਚ ਆਉਣ ਵਾਲੇ ਲੋਕਲ ਲੋਕਾਂ ਦੀ ਸਹੂਲਤ ਲਈ ਪ੍ਰਾਈਵੇਟ ਕਾਰਾਂ ਨੂੰ ਪਾਸ ਮੁਹੱਈਆ ਕਰਵਾਇਆ ਜਾਵੇਗਾ। ਜਿਸ ਵਿਚ ਉਹ ਅਣਗਿਣਤ ਵਾਰ ਟੌਲ ਤੋਂ ਲੰਘ ਸਕਦੇ ਹਨ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਵਿੱਚ ਟੌਲ ਟੈਕਸ ਦੀਆਂ ਦਰਾਂ ਵਿੱਚ 10 ਤੋਂ 18 ਫੀਸਦੀ ਤੱਕ ਦਾ ਵਾਧਾ ਕਰਨ ਦਾ ਫੈਸਲਾ ਭਾਜਪਾ ਦੀ ਲੋਕ ਵਿਰੋਧੀ ਮਾਨਸਿਕਤਾ ਨੂੰ ਦਰਸਾਉਂਦਾ ਹੈ।